Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰਫਿਊ ਦੌਰਾਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਰਦਾਨ ਬਣੇ-ਹੈਲਥ ਵੈਲਨੈੱਸ ਸੈਂਟਰ

ਜ਼ਿਲੇ ਦੇ 130 ਹੈਲਥ ਵੈਲਨੈੱਸ ਸੈਂਟਰਾਂ 23481 ਮਰੀਜਾਂ ਦਾ ਚੈਕਅੱਪ ਕੀਤਾ-ਸਿਵਲ ਸਰਜਨ

5 Dariya News

5 Dariya News

5 Dariya News

ਅਮ੍ਰਿਤਸਰ , 22 Apr 2020

Last updated on: Apr 22, 2020, 00:00 IST

ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਨਿਜਾਤ ਪਾਉਣ ਲਈ ਸਿਹਤ ਵਿਭਾਗ ਆਪਣੀਆਂ ਨਿਰਵਿਘਨ ਸੇਵਾਵਾਂ ਦੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿਚ ਕਰਫਿਊ ਅਤੇ ਲਾਕਡਾਊਨ ਦੌਰਾਨ ਆਮ ਵਰਗ ਦੇ ਲੋਕਾਂ ਨੂੰ ਪਿੰਡਾਂ ਵਿਖੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਜ਼ਿਲੇ ਵਿਚ ਕੁਲ 130 ਹੈਲਥ ਐਂਡ ਵੈਲਨੈੱਸ ਸੈਂਟਰ ਚਲਾਏ ਜਾ ਰਹੇ ਹਨ।ਸਿਵਲ ਸਰਜਨ ਡਾ. ਕਿਸ਼ੋਰ ਨੇ ਦੱਸਿਆ ਕਿ ਇਨਾਂ 130 ਹੈਲਥ ਵੈਲਨੈੱਸ ਸੈਂਟਰ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਪਿੰਡਾਂ ਵਿੱਚ ਮਰੀਜਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਕੰਮ-ਕਾਰ ਵਾਲੇ ਦਿਨਾਂ ਤੋਂ ਇਲਾਵਾ ਇਹਨਾਂ ਸੀ.ਐਚ.ਓ. ਵੱਲੋਂ ਲਾਕਡਾਊਨ ਦੌਰਾਨ ਸਰਕਾਰੀ ਛੁੱਟੀ ਵਾਲੇ (ਜਿੰਨਾਂ ਵਿੱਚ ਗਜਟਿਡ ਛੁੱਟੀਆਂ ਅਤੇ ਐਤਵਾਰ ਵਾਲੀਆਂ ਛੁੱਟੀਆਂ ਸ਼ਾਮਿਲ ਹਨ) ਦਿਨਾਂ ਵਿੱਚ ਵੀ ਸਾਰੇ ਦੇ ਸਾਰੇ ਹੈਲਥ ਵੈਲਨੈੱਸ ਸੈਂਟਰ ਖੋਲੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨਾਂ ਦੱਸਿਆ ਕਿ ਸੀ.ਐਚ.ਓ ਵੱਲੋਂ ਆਮ ਬਿਮਾਰੀਆਂ ਤੋਂ ਇਲਾਵਾ ਮੁੱਖ ਤੌਰ ’ਤੇ ਗੰਭੀਰ ਬਿਮਾਰੀਆਂ (ਜਿਵੇਂ ਬੀ.ਪੀ., ਦਿਲ ਦੀਆਂ ਬਿਮਾਰੀਆਂ, ਸ਼ੂਗਰ, ਕੈਂਸਰ) ਦੀਆਂ ਦਵਾਈਆਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨਾਂ ਹੈਲਥ ਵੈਲਨੈੱਸ ਸੈਂਟਰਾਂ ਵਿੱਚ 23 ਮਾਰਚ 2020 ਤੋਂ 21 ਅਪ੍ਰੈਲ 2020 ਤੱਕ 23481 ਮਰੀਜਾਂ ਦਾ ਚੈਕਅੱਪ ਕੀਤਾ ਗਿਆ ਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ। ਉਨਾਂ ਨੇ ਭਿਆਨਕ ਬਿਮਾਰੀ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਕਮਿਊਨਿਟੀ ਹੈਲਥ ਅਫਸਰਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜਿਲੇ ਨੂੰ ਕੋਰੋਨਾ ਤੋਂ ਮੁਕਤੀ ਦਿਵਾ ਕੇ ਛੇਤੀ ਹੀ ਆਮ ਦੀ ਤਰਾਂ ਜਿੰਦਗੀ ਸ਼ੁਰੂ ਕੀਤੀ ਜਾਵੇ।

 

Tags: Civil Surgeon Amritsar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD