Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਲੋੜਵੰਦ ਪਰਿਵਾਰਾਂ ਤੱਕ ਪੰਜਾਬ ਸਰਕਾਰ ਦੀ ਰਾਹਤ ਪਹੁੰਚਾਉਣ ਦੇ ਯਤਨ ਲਗਾਤਾਰ ਜਾਰੀ

ਕਰਫਿਊ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ 4767 ਲੋੜਵੰਦਾਂ ਪਰਿਵਾਰਾਂ ਦੇ ਘਰਾਂ ਵਿੱਚ ਪਹੁੰਚਾਈਆਂ ਮੁਫ਼ਤ ਰਾਸ਼ਨ ਦੀਆਂ ਕਿੱਟਾਂ

5 Dariya News

5 Dariya News

5 Dariya News

ਬਟਾਲਾ , 22 Apr 2020

Last updated on: Apr 22, 2020, 00:00 IST

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਕਿਸੇ ਗਰੀਬ ਤੇ ਲੋੜਵੰਦ ਪਰਿਵਾਰ ਨੂੰ ਕੋਈ ਸਮੱਸਿਆ ਨਾ ਆਵੇ ਇਸ ਲਈ ਸੂਬਾ ਸਰਕਾਰ ਵਲੋਂ ਲੋੜਵੰਦਾਂ ਦੇ ਘਰਾਂ ਤੱਕ ਮੁਫ਼ਤ ਰਾਸ਼ਨ ਸਮੱਗਰੀ ਪਹੁੰਚਾਉਣ ਦਾ ਕੰਮ ਲਗਾਤਾਰ ਜਾਰੀ ਹੈ। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਹਰੇਕ ਲੋੜਵੰਦ ਪਰਿਵਾਰ ਤੱਕ ਪੰਜਾਬ ਸਰਕਾਰ ਦੀ ਰਾਹਤ ਪਹੁੰਚਾਉਣ ਦਾ ਜਿੰਮਾ ਹਲਕੇ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਖੁਦ ਸੰਭਾਲਿਆ ਹੋਇਆ ਹੈ। ਵਿਧਾਇਕ ਲਾਡੀ ਦੇ ਯਤਨਾ ਸਦਕਾ ਹਲਕੇ ਦੇ 4767 ਲੋੜਵੰਦ ਪਰਿਵਾਰਾਂ ਨੂੰ ਮੁੱਖ ਮੰਤਰੀ ਪੰਜਾਬ ਰਾਹਤ ਤਹਿਤ ਰਾਸ਼ਨ ਸਮੱਗਰੀ ਦੀਆਂ ਕਿੱਟਾਂ ਮਿਲ ਚੁੱਕੀਆਂ ਹਨ। ਸ. ਲਾਡੀ ਵਲੋਂ ਹਲਕੇ ਨੂੰ ਵੱਖ-ਵੱਖ ਜੋਨਾ ਵਿੱਚ ਵੰਡ ਕੇ ਇਹ ਰਾਹਤ ਸਮੱਗਰੀ ਪਿੰਡੋ-ਪਿੰਡ ਪਹੁੰਚਾਈ ਜਾ ਰਹੀ ਹੈ। ਬੀਤੀ ਸ਼ਾਮ ਉਨਾਂ ਨੇ ਹਰਚੋਵਾਲ ਇਲਾਕੇ ਦੇ ਪਿੰਡਾਂ ਨੂੰ 1000 ਰਾਸ਼ਨ ਕਿੱਟਾਂ ਦਿੱਤੀਆਂ ਸਨ ਅਤੇ ਅੱਜ ਦੁਪਿਹਰ 1000 ਕਿੱਟਾਂ ਹੋਰ ਲੋੜਵੰਦ ਪਰਿਵਾਰਾਂ ਨੂੰ ਤਕਸੀਮ ਕੀਤੀਆਂ ਗਈਆਂ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਹੀ ਯੋਜਨਾਬੱਧ ਢੰਗ ਨਾਲ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਸਿੱਟੇ ਵਜੋਂ ਇਸ ਖਤਰਨਾਕ ਵਾਇਰਸ ਨੂੰ ਵੱਡੀ ਪੱਧਰ ’ਤੇ ਫੈਲਣ ਤੋਂ ਰੋਕਿਆ ਜਾ ਸਕਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਰਫਿਊ ਲਗਾਉਣ ਦਾ ਫੈਸਲਾ ਬਿਲਕੁਲ ਸਹੀ ਹੈ, ਜਿਸਨੂੰ ਸਾਰੇ ਦੇਸ਼ ਵਲੋਂ ਸਰਾਹਿਆ ਗਿਆ ਹੈ। 

ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਵੀ ਕੋਈ ਤੰਗੀ ਨਹੀਂ ਆਉਣ ਦਿੱਤੀ ਹੈ ਅਤੇ ਹਰ ਲੋੜਵੰਦ ਦੇ ਘਰ ਰਾਸ਼ਨ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਹੁਣ ਤੱਕ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਹੀ 4767 ਲੋੜਵੰਦ ਪਰਿਵਾਰਾਂ ਤੱਕ ਪੰਜਾਬ ਸਰਕਾਰ ਦੀ ਰਾਹਤ ਪਹੁੰਚ ਚੁੱਕੀ ਹੈ। ਉਨਾਂ ਕਿਹਾ ਕਿ ਜਿਨਾਂ ਚਿਰ ਇਹ ਕਰਫਿਊ ਜਾਰੀ ਰਹੇਗਾ, ਰਾਜ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਤੱਕ ਇਹ ਸਹਾਇਤਾ ਜਾਰੀ ਰਹੇਗੀ। ਸ. ਲਾਡੀ ਨੇ ਕਿਹਾ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਆਪਣੇ ਹਲਕਾ ਨਿਵਾਸੀਆਂ ਦੇ ਨਾਲ ਹਨ ਅਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਹੋਵੇ ਤਾਂ ਉਨਾਂ ਨਾਲ ਸੰਪਰਕ ਜਰੂਰ ਕਰੇ।ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ, ਬੀ.ਡੀ.ਪੀ.ਓ ਬਟਾਲਾ ਅਮਨਦੀਪ ਕੌਰ, ਚੇਅਰਮੈਨ ਮੰਗਲ ਸਿੰਘ ਖੁਜਾਲਾ, ਸ੍ਰੀ ਹਰਗੋਬਿੰਦਪੁਰ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਅੰਗਰੇਜ ਸਿੰਘ ਵਿਠਵਾਂ, ਮਾਸਟਰ ਅਜਮੇਰਪਾਲ ਸਿੰਘ, ਵਾਈਸ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਸਰਪੰਚ ਨਿਰਮਲ ਸਿੰਘ ਬੂੜੇਨੰਗਲ, ਮਨਦੀਪ ਸਿੰਘ ਰੰਗੜ ਨੰਗਲ, ਸਰਪੰਚ ਕੁਲਵਿੰਦਰ ਸਿੰਘ ਨਵਾਂ ਰੰਗੜ ਨੰਗਲ, ਲਖਵਿੰਦਰ ਸਿੰਘ ਚਾਹਲ, ਸਰਪੰਚ ਯਕੀਨ ਸਿੰਘ ਔਲਖ, ਲਾਡੀ ਬਲਾਕ ਸੰਮਤੀ ਮੈਂਬਰ ਹਰਚੋਵਾਲ, ਸਾਬਾ ਹਰਚੋਵਾਲ, ਸਰਪੰਚ ਬਲਵਿੰਦਰ ਸਿੰਘ ਹਰਚੋਵਾਲ, ਸਰਪੰਚ ਵਿਨੇ ਹਰਚੋਵਾਲ, ਸਰਪੰਚ ਜੱਸਾ ਸਿੰਘ ਕੀੜੀ, ਸੁਭਪ੍ਰੀਤ ਸਿੰਘ ਕਾਹਲੋਂ, ਮਾਸਟਰ ਮਨਪ੍ਰੀਤ ਸਿੰਘ, ਪੀ.ਏ ਰਾਜਦੇਵ ਸਿੰਘ ਆਦਿ ਹਾਜ਼ਰ ਹਨ।

 

Tags: Balwinder Singh Laddi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD