Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਨਵਾਂਸ਼ਹਿਰ `ਚ ਕੋਰੋਨਾ ਨੂੰ ਮਾਤ ਦੇਣ ਵਾਲੇ ਜਸਕਰਨ ਸਿੰਘ ਦੀ ਲੋਕਾਂ ਨੂੰ ਅਪੀਲ

``ਘਰ ਰਹੋ, ਹੱਥ ਵਾਰ ਵਾਰ ਧੋਵੋ, ਸੁਰੱਖਿਅਤ ਰਹੋ``, ਹੁਣ ਗਿਆਰਵੀਂ ਦੀ ਪੜ੍ਹਾਈ ਸ਼ੁਰੂ ਕਰੇਗਾ

5 Dariya News

5 Dariya News

5 Dariya News

ਨਵਾਂਸ਼ਹਿਰ , 22 Apr 2020

Last updated on: Apr 22, 2020, 00:00 IST

ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਅੱਜ ਕੋਰੋਨਾ `ਤੇ ਜਿੱਤ ਪ੍ਰਾਪਤ ਕਰਕੇ ਆਪਣੇ ਘਰ ਲਈ ਰਵਾਨਾ ਹੋਏ ਨੌਜੁਆਨ ਜਸਕਰਨ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਨੂੰ ਹਰਾਉਣ ਲਈ ਘਰ ਬੈਠੋ ਤੇ ਸੁਰੱਖਿਅਤ ਰਹੋ। ਉਸ ਦਾ ਕਹਿਣਾ ਸੀ ਕਿ ਕੋਰੋਨਾ ਦਾ ਕੋਈ ਇਲਾਜ ਭਾਵੇਂ ਨਹੀਂ ਹੈ ਪਰ ਸਾਡਾ ਹੌਸਲਾ ਅਤੇ ਦਲੇਰੀ ਹੀ ਇਸ `ਤੇ ਜਿੱਤ ਪ੍ਰਾਪਤ ਕਰਨ ਲਈ ਕਾਫ਼ੀ ਹਨ। ਉਸ ਨੇ ਲੋਕਾਂ ਨੂੰ ਖ਼ਬਰਦਾਰ ਕਰਦਿਆ ਕਿਹਾ ਕਿ ਕੋਰੋਨਾ ਦੇ ਟਾਕਰੇ ਲਈ ਆਪਣੇ ਆਪ ਨੂੰ ਘਰਾਂ `ਚ ਰੱਖਿਆ ਜਾਵੇ ਅਤੇ ਵਾਰ ਵਾਰ ਆਪਣੇ ਹੱਥ ਧੋਤੇ ਜਾਣ ਜੇਕਰ ਬਹੁਤ ਹੀ ਮਜ਼ਬੂਰੀ ਹੋਵੇ ਤਾਂ ਘਰ ਤੋਂ ਬਾਹਰ ਮਾਸਕ ਲਾ ਕੇ ਨਿਕਲਿਆ ਜਾਵੇ।ਜ਼ਿਲ੍ਹਾ ਹਸਪਤਾਲ ਦੇ ਆਈਸ਼ੋਲੇਸ਼ਨ ਵਾਰਡ `ਚ ਤਾਇਨਾਤ ਡਾਕਟਰਾਂ ਤੇ ਹੋਰ ਸਟਾਫ਼ ਦਾ ਵਾਰ ਵਾਰ ਧੰਨਵਾਦ ਕਰਦਿਆ ਜਸਕਰਨ ਸਿੰਘ ਨੇ ਕਿਹਾ ਕਿ ਹਸਪਤਾਲ ਵਲੋਂ ਕੀਤੀ ਸੇਵਾ ਅਤੇ ਕੀਤੀ ਹੌਂਸਲਾਅਫ਼ਜਾਈ ਨਾਲ ਹੀ ਅਸੀਂ ਸਾਰੇ ਮਰੀਜ਼ ਚੜਦੀ ਕਲਾਂ `ਚ ਬਾਹਰ ਆਏ ਹਾਂ। ਉਸ ਦਾ ਕਹਿਣਾ ਸੀ ਕਿ ਸਾਨੂੰ ਬਕਾਇਦਾ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਂਦੀ ਸੀ, ਜਿਸ ਵਿੱਚ ਮਨਪਰਚਾਵੇ ਲਈ ਇੰਨਡੋਰ ਖੇਡਾਂ, ਮੋਬਾਇਲ ਦੀ ਵਰਤੋਂ ਦੀ ਆਗਿਆ ਅਤੇ ਇੱਕ-ਦੂਸਰੇ ਨਾਲ ਆਪੋ ਆਪਣੇ ਕਮਰੇ ਦੇ ਦਰਵਾਜ਼ੇ `ਤੇ ਖੜ ਕੇ ਗੱਲ ਕਰਨ ਦੀ ਸੁਵਿਧਾ ਅਤੇ ਥੋੜੇ ਥੋੜੇ ਸਮੇਂ ਬਾਅਦ ਸਟਾਫ਼ ਵਲੋਂ ਮਿਲ ਕੇ ਸਾਡੀਆਂ ਜ਼ਰੂਰਤਾਂ ਬਾਰੇ ਪੁੱਛਣਾ ਆਦਿ। ਉਸ ਦਾ ਕਹਿਣਾ ਸੀ ਕਿ 22 ਮਾਰਚ ਨੂੰ ਉਸ ਦਾ ਟੈਸਟ ਪਾਜਟਿਵ ਆਉਣ ਤੋਂ ਬਾਅਦ ਹੁਣ ਤੱਕ ਹਸਪਤਾਲ ਵਿੱਚ ਰਹਿੰਦੇ ਹੋਏ ਕਦੇ ਵੀ ਇਹ ਮਹਿਸੂਸ ਨਹੀਂ ਹੋਇਆ ਕਿ ਅਸੀਂ ਪਰਿਵਾਰ ਤੋਂ ਬਾਹਰ ਰਹਿ ਰਹੇ ਹਾਂ। ਡਾਕਟਰਾਂ ਅਤੇ ਨਰਸਿੰਗ ਸਟਾਫ਼ ਦਾ ਰਵੱਈਆ  ਬਹੁਤ ਹੀ ਹਮਦਰਦਾਨਾ ਰਿਹਾ।ਉਸ ਨੂੰ ਭਵਿੱਖ ਦੀ ਯੋਜਨਾਬੰਦੀ ਬਾਰੇ ਪੁੱਛੇ ਜਾਣ `ਤੇ ਉਸ ਨੇ ਦੱਸਿਆ ਕਿ ਮੈਂ ਦਸਵੀਂ ਦੇ ਇਮਤਿਹਾਨ ਦਿੱਤੇ ਹੋਏ ਹਨ ਅਤੇ ਹੁਣ ਗਿਆਰਵੀਂ ਦੀ ਪੜ੍ਹਾਈ ਸ਼ੂਰੂ ਕਰਾਂਗਾ। ਉਸ ਦਾ ਕਹਿਣਾ ਹੈ ਕਿ ਮੈਨੂੰ ਪੜ੍ਹਨ ਦਾ ਬਹੁਤ ਸ਼ੋਕ ਹੈ ਅਤੇ ਇਹ ਪ੍ਰਮਾਤਮਾ ਦੀ ਕ੍ਰਿਪਾ ਹੈ ਕਿ ਅਸੀਂ ਸਾਰੇ ਪਰਿਵਾਰਿਕ ਮੈਂਬਰ ਇਥੋਂ ਠੀਕ ਹੋ ਕੇ ਜਾ ਰਹੇ ਹਾਂ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD