Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਸ.ਐਸ.ਪੀ.ਨੂੰ ਪਾਰਲੇ ਜੀ ਬਿਸਕੁਟ ਵਲੋਂ 50000 ਬਿਸਕੁਟਾਂ ਦੇ ਪੈਕਟ ਭੇਟ

ਐਸ.ਐਸ.ਪੀ.ਵਲੋਂ ਪਾਰਲੀ ਜੀ ਬਿਸਕੁਟ ਵਲੋਂ ਪਾਏ ਯੋਗਦਾਨ ਦੀ ਸ਼ਾਲਾਘਾ

5 Dariya News

5 Dariya News

5 Dariya News

ਜਲੰਧਰ , 22 Apr 2020

Last updated on: Apr 22, 2020, 00:00 IST

ਇਕ ਵਿਸ਼ੇਸ਼ ਪਹਿਲ ਕਰਦਿਆਂ ਬਿਸਕੁਟ ਬਣਾਉਣ ਵਾਲੀ ਪ੍ਰਸਿੱਧ ਕੰਪਨੀ ਪਾਰਲੇ ਜੀ ਬਿਸਕੁਟ ਮੁੰਬਈ ਵਲੋਂ 50,000 ਬਿਸਕੁਟਾਂ ਦੇ ਪੈਕਟ ਐਸ.ਐਸ.ਪੀ.ਜਲੰਧਰ ਸ੍ਰੀ ਨਵਜੋਤ ਸਿੰਘ ਮਾਹਲ ਨੂੰ ਕੋਵਿਡ-19 ਤੋਂ ਬਚਾਅ ਲਈ ਕਰਫ਼ਿਊ ਡਿਊਟੀ 'ਤੇ ਤਾਇਨਾਤ ਪੁਲਿਸ ਕਰਮੀਆਂ ਵਿੱਚ ਵੰਡਣ ਲਈ ਸੌਂਪੇ ਗਏ। ਸ੍ਰੀ ਅਮਰਿੰਦਰ ਸਿੰਘ ਧੀਮਾਨ ਆਫ਼ ਧੀਮਾਨ ਫੂਡਸ (ਪ੍ਰਾਈਵੇਟ) ਲਿਮਟਿਡ ਨਕੋਦਰ ਵਲੋਂ 50000 ਤੋਂ ਵੱਧ ਪਾਰਲੇ ਜੀ ਬਿਸਕੁਟਾਂ ਦੇ ਪੈਕਟ ਪਾਰਲੇ ਜੀ (ਪ੍ਰਾਈਵੇਟ) ਲਿਮਟਿਡ ਮੁੰਬਾਈ ਦੀ ਤਰਫ਼ੋਂ ਐਸ.ਐਸ.ਪੀ.ਨੂੰ ਭੇਟ ਕੀਤੇ ਗਏ। ਉਨਾਂ ਕਿਹਾ ਕਿ ਵਿਸ਼ਵ ਮਹਾਂਮਾਰੀ ਦੌਰਾਨ ਉਨਾਂ ਵਲੋਂ ਸਮੁੱਚੇ ਭਾਰਤ ਵਿੱਚ ਤਿੰਨ ਕਰੋੜ ਤੋਂ ਵੱਧ ਬਿਸਕੁਟਾਂ ਦੇ ਪੈਕਟ ਵੰਡਣ ਦੀ ਕੜੀ ਵਜੋਂ ਇਹ ਪੈਕੇਟ ਦਿੱਤੇ ਜਾ ਰਹੇ ਹਨ। ਸ੍ਰੀ ਧੀਮਾਨ ਨੇ ਦੱਸਿਆ ਕਿ ਇਸ ਔਖੀ ਘੜੀ ਵਿੱਚ ਅਪਣੀ ਜਿੰਮੇਵਾਰੀ ਨੂੰ ਸਮਝਦਿਆਂ ਪਾਰਲੇ ਜੀ ਬਿਸਕੁਟ ਵਲੋਂ ਬਿਸਕੁਟ ਵੰਡਣ ਦਾ ਫ਼ੈਸਲਾ ਲਿਆ ਗਿਆ ਹੈ।ਨੇਕ ਸ਼ੁਰੂਆਤ ਲਈ ਧੰਨਵਾਦ ਕਰਦਿਆਂ ਐਸ.ਐਸ.ਪੀ.ਨੇ ਕਿਹਾ ਕਿ ਪਾਰਲੇ ਜੀ ਬਿਸਕੁਟ ਤਰਫੋਂ ਇਹ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਹੈ। ਉਨਾਂ ਕਿਹਾ ਕਿ 1000 ਦੇ ਕਰੀਬ ਪੁਲਿਸ ਕਰਮੀ 24*7 ਕੋਰੋਨਾ ਵਾਇਰਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਡਿਊਟੀ 'ਤੇ ਤਾਇਨਾਤ ਹਨ। ਉਨਾਂ ਕਿਹਾ ਕਿ ਇਸ ਨਾਲ ਡਿਊਟੀ 'ਤੇ ਤਾਇਨਾਤ ਸੁਰੱਖਿਆ ਬਲਾਂ ਦਾ ਮਨੋਬਲ ਹੋਰ ਉਚਾ ਹੋਵੇਗਾ। ਐਸ.ਐਸ.ਪੀ. ਸ੍ਰੀ ਮਾਹਲ ਨੇ ਕਿਹਾ ਕਿ ਪੁਲਿਸ ਕਰਮੀਆਂ ਵਿੱਚ ਬਿਸਕੁਟ ਨੂੰ ਵੰਡਣ ਤੋਂ ਇਲਾਵਾ ਲੋੜਵੰਦ ਲੋਕਾਂ ਵਿੱਚ ਵੀ ਵੰਡੇ ਜਾਣਗੇ ਕਿਉਂਕਿ ਪੁਲਿਸ ਸਮਾਜ  ਦੇ ਕਮਜ਼ੋਰ ਵਰਗਾਂ ਦੀ ਸਹਾਇਤਾ ਲਈ ਵੀ ਪੂਰੀ ਤਰਾਂ ਸੰਜੀਦਾ ਹੈ। ਉਨਾਂ ਕਿਹਾ ਕਿ ਤਨਾਅ ਗ੍ਰਸਤ ਇਸ ਡਿਊਟੀ ਦੌਰਾਨ ਪੁਲਿਸ ਕਰਮੀਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਂਦਿਆਂ ਉਨਾ ਨੂੰ ਪਹਿਲਾਂ ਹੀ ਚਿਕਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸੇ ਤਰਾਂ ਪੁਲਿਸ ਕਰਮੀਆਂ ਨੂੰ ਫ਼ਲ ਆਦਿ ਵੀ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਕਿ ਡਿਊਟੀ ਦੌਰਾਨ ਉਹ ਪੂਰੀ ਤਰਾਂ ਤੰਦਰੁਸਤ ਰਹਿ ਸਕਣ। ਇਸ ਮੌਕੇ ਸੁਪਰਡੰਟ ਆਫ਼ ਪੁਲਿਸ ਆਰ.ਪੀ.ਐਸ.ਸੰਧੂ, ਡੀ.ਐਸ.ਪੀ.ਕੁਲਵਿੰਦਰਸਿੰਘ ਅਤੇ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।

 

 

Tags: SSP Jalandhar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD