Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵਲੋਂ ਜੀ.ਓ.ਜੀਜ਼ ਨੂੰ ਅਨਾਜ ਮੰਡੀਆਂ 'ਚ ਕੋਰੋਨਾ ਵਾਇਰਸ ਸਬੰਧੀ ਮੈਡੀਕਲ ਪ੍ਰੋਟੋਕਾਲ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ

ਜ਼ਿਲਾ ਪ੍ਰਸ਼ਾਸਨ ਵਲੋਂ ਜਰੂਰੀ ਚੀਜਾਂ ਲੋਕਾਂ ਦੀਆਂ ਬਰੂਹਾਂ 'ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ

5 Dariya News

5 Dariya News

5 Dariya News

ਜਲੰਧਰ , 22 Apr 2020

Last updated on: Apr 22, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫ.ਜਨਰਲ (ਰਿਟਾ.) ਟੀ.ਐਸ.ਸ਼ੇਰਗਿਲ ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਆਪਣਾਏ ਜਾਣ ਵਾਲੇ ਮੈਡੀਕਲ ਪ੍ਰੋਟੋਕਾਲ ਜਿਸ ਵਿੱਚ ਸਮਾਜਿਕ ਦੂਰੀ ਬਣਾਈ ਰੱਖਣਾ, ਹੱਥ ਧੋਣਾ, ਮਾਸਕ ਪਹਿਨਣਾ ਅਤੇ ਹੋਰ ਸ਼ਾਮਿਲ ਹਨ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਸੀਨੀਅਰ ਸਲਾਹਕਾਰ ਜਿਨਾਂ ਦੇ ਨਾਲ ਉਨਾਂ ਦੇ ਅਫਸਰ ਆਨ ਸਪੈਸ਼ਲ ਡਿਊਟੀ ਸ੍ਰੀ ਕਰਨਵੀਰ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਮਨੁੱਖੀ ਜਾਨਾਂ ਨੂੰ ਵੱਡਾ ਖ਼ਤਰਾ ਪੈਦਾ ਹੋ ਰਿਹਾ ਹੈ।ਲੈਫ.ਜਨਰਲ (ਰਿਟਾ.) ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਪਹਿਲਾਂ ਹੀ ਲੋਕਾਂ ਨੂੰ ਵੱਡੇ ਪੱਧਰ 'ਤੇ ਜਾਗਰੂਕ ਕਰਨ ਲਈ ਜਨਤਕ ਮੁਹਿੰਮ ਦੇ ਰੂਪ ਵਿੱਚ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਆਉਣੀ ਸ਼ੁਰੂ ਹੋ ਚੁੱਕੀ ਹੈ ,ਇਸ ਲਈ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਉਣ ਲਈ ਗਾਰਡੀਅਨਜ਼ ਆਫ਼ ਗਵਰਵਨੈਂਸ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਵੱਲ ਖ਼ਾਸ ਤਵੱਜੋਂ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਵਰਤੀ ਜਾ ਰਹੀ ਸਖ਼ਤ ਚੌਕਸੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨਾਂ ਜੀ.ਓ.ਜੀਜ਼ ਨੂੰ ਇਹ ਵੀ ਕਿਹਾ ਕ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਤੱਥਾਂ 'ਤੇ ਅਧਾਰਿਤ ਬਿਨਾਂ ਪੱਖਪਾਤ ਵਾਲੀਆਂ ਰਿਪੋਰਟਾਂ ਭੇਜੀਆਂ ਜਾਣ। ਉਨਾ ਅੱਗੇ ਕਿਹਾ ਕਿ ਜੀ.ਓ.ਜੀਜ਼ ਦੇਸ਼ ਦੇ ਸੱਚੇ ਦੇਸ਼ ਭਗਤ ਹਨ ਜਿਨਾਂ ਨੇ ਆਪਣੀ ਜੀਵਨ ਦਾ ਅਹਿਮ ਸਮਾਂ ਦੇਸ਼ ਸੇਵਾ ਵਿੱਚ ਲਗਾ ਦਿੱਤਾ।

ਉਨਾਂ ਕਿਹਾ ਕਿ ਹੁਣ ਇਨਾਂ ਬਹਾਦਰ ਯੋਧਿਆਂ ਸਾਹਮਣੇ ਦੇਸ਼ ਸੇਵਾ ਲਈ ਨਵੀਂ ਭੂਮਿਕਾ ਨਿਭਾਉਣ ਦਾ ਸਮਾਂ ਆ ਗਿਆ ਹੈ ਅਤੇ ਇਨਾਂ ਨੂੰ ਬਿਨਾਂ ਕਿਸੇ ਡਰ ਤੇ ਘਬਰਾਹਟ ਪੈਦਾ ਕੀਤਿਆਂ ਹੇਠਲੇ ਪੱਧਰ 'ਤੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜੀ.ਓ.ਜੀ.ਵਲੋਂ ਪਹਿਲਾਂ ਹੀ ਵੱਡੇ ਪੱਧਰ 'ਤੇ ਪਿੰਡਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ।ਇਸ ਮੌਕੇ ਸ੍ਰੀ ਸ਼ੇਰਗਿੱਲ ਵਲੋਂ ਇਸ ਔਖੀ ਘੜੀ ਵਿੱਚ ਜਰੂਰੀ ਚੀਜਾਂ ਲੋਕਾਂ ਦੀਆਂ ਬਰੂਹਾਂ 'ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ ਗਈ। ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਸੂਬਾ ਸਰਕਾਰ ਦੀਆਂ ਅੱਖ ਤੇ ਕੰਨ ਕਰਾਰ ਦਿੰਦਿਆਂ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਇਨਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਲਏ ਗਏ ਸੁਪਨਾ ਨੂੰ ਪੂਰਾ ਕਰਨ ਲਈ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸੇਵਾ ਮੁਕਤ ਇਨਾਂ ਯੋਧਿਆਂ ਦੇ ਮੌਢਿਆਂ 'ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਜਿੰਮੇਵਾਰੀ ਪਾਈ ਗਈ ਹੈ ਅਤੇ ਇਨਾਂ ਨੂੰ ਪੂਰੀ ਲਗਨ ਨਾਲ ਇਸ ਜਿੰਮੇਵਾਰੀ ਨੂੰ ਪੂਰਾ ਕਰਨਾ ਚਾਹੀਦਾ ਹੈ।ਜ਼ਿਕਰ ਯੋਗ ਹੈ ਕਿ ਜਲੰਧਰ 20ਵਾਂ ਜ਼ਿਲਾ ਹੈ ਜਿਸ ਦਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫ.ਜਨਰਲ (ਰਿਟਾ.) ਟੀ.ਐਸ.ਸ਼ੇਰਗਿਲ ਵਲੋਂ ਦੌਰਾ ਕੀਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ , ਜ਼ਿਲਾ ਜੀ.ਓ.ਜੀ ਮੁੱਖੀ ਮੇਜਰ ਜਨਰਲ (ਰਿਟਾ.) ਬਲਵਿੰਦਰ ਸਿੰਘ ਵਲੋਂ ਸੀਨੀਅਰ ਸਲਾਹਕਾਰ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਕਰਨਲ(ਰਿਟਾ.) ਬਲਬੀਰ ਸਿੰਘ, ਕਰਨਲ(ਰਿਟਾ.) ਬੱਚਨ ਸਿੰਘ, ਕਰਨਲ (ਰਿਟਾ.) ਵਿਜੈ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

 

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD