Saturday, 18 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ

 

ਆਜ਼ਾਦੀ ਤੋਂ ਬਾਅਦ ਮੰਡ ਦੇ ਪਿੰਡਾਂ ਦੀ ਸਮੱਸਿਆ ਦੇ ਪੱਕੇ ਹੱਲ ਦਾ ਰਾਹ ਹੋਇਆ ਪੱਧਰਾ-ਨਵਤੇਜ ਸਿੰਘ ਚੀਮਾ

13 ਕਰੋੜ ਦੀ ਲਾਗਤ ਨਾਲ ਪਲਟੂਨ ਪੁਲ ਦੀ ਥਾਂ ਪੱਕੇ ਪੁਲ ਦਾ ਨਿਰਮਾਣ ਕਾਰਜ ਸ਼ੁਰੂ

Web Admin

Web Admin

5 Dariya News

ਸੁਲਤਾਨਪੁਰ ਲੋਧੀ , 16 Feb 2020

ਬਰਸਾਤਾਂ ਦੇ ਦਿਨਾਂ ਵਿਚ ਬਾਕੀ ਦੁਨੀਆ ਨਾਲੋਂ ਕੱਟੇ ਜਾਣ ਵਾਲੇ ਸੁਲਤਾਨਪੁਰ ਲੋਧੀ ਹਲਕੇ ਦੇ ਮੰਡ ਬਾਊਪੁਰ ਇਲਾਕੇ ਦੇ ਟਾਪੂਨੁਮਾ ਪਿੰਡਾਂ ਦੀ ਚਿਰ ਸਥਾਈ ਸਮੱਸਿਆ ਦੇ ਸਥਾਈ ਹੱਲ ਦਾ ਉਸ ਵੇਲੇ ਰਾਹ ਪੱਧਰਾ ਹੋ ਗਿਆ, ਜਦੋਂ ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ 13 ਕਰੋੜ ਰੁਪਏ ਦੀ ਲਾਗਤ ਨਾਲ ਇਥੇ ਪਲਟੂਨ ਪੁਲ ਦੀ ਥਾਂ ਇਕ ਪੱਕੇ ਪੁਲ ਦਾ ਨਿਰਮਾਣ ਕਾਰਜ ਆਰੰਭ ਕਰਵਾ ਦਿੱਤਾ। ਦੇਸ਼ ਦੀ ਅਜ਼ਾਦੀ ਤੋਂ ਬਾਅਦ ਦਰਿਆ ਬਿਆਸ ਅੰਦਰ ਵਸੇ 16 ਪਿੰਡਾਂ ਦੇ ਲੋਕਾਂ ਨੇ ਇਸ ਬੇਹੱਦ ਗੰਭੀਰ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਉਥੇ ਇਲਾਕੇ ਦੇ ਹਰਮਨ ਪਿਆਰੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਦੀ ਸ਼ਲਾਘਾ ਕੀਤੀ, ਜਿਨਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਇਹ ਅਸੰਭਵ ਕਾਰਜ ਸੰਭਵ ਹੋ ਸਕਿਆ ਹੈ। ਇਸ ਮੌਕੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੇ ਚਿਹਰਿਆਂ 'ਤੇ ਬਾਕੀ ਦੁਨੀਆ ਨਾਲ ਜੁੜਨ ਦੀ ਖੁਸ਼ੀ ਝਲਕ ਰਹੀ ਸੀ। ਇਸ ਮੌਕੇ ਪਿੰਡ ਸਾਂਗਰਾ ਵਿਚ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇਹ ਪੁਲ 9 ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਦੇ ਬਣਨ ਨਾਲ ਇਥੋਂ ਦੇ ਪਿੰਡਾਂ ਨੂੰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੀ ਇਸ ਚਿਰ ਸਥਾਈ ਸਮੱਸਿਆ ਤੋਂ ਨਿਜ਼ਾਤ ਮਿਲ ਜਾਵੇਗੀ। ਉਨਾਂ ਕਿਹਾ ਕਿ ਬਰਸਾਤਾਂ ਦੇ ਸੀਜ਼ਨ ਵਿਚ ਹਰੇਕ ਸਾਲ ਇਹ ਪਿੰਡ ਬਾਕੀ ਦੁਨੀਆ ਨਾਲੋਂ ਕੱਟੋ ਜਾਂਦੇ ਸਨ, ਕਿਉਂਕਿ ਜ਼ਿਆਦਾ ਪਾਣੀ ਆਉਣ ਕਾਰਨ ਫ਼ੌਜ ਵੱਲੋਂ ਬਣਾਇਆ ਗਿਆ ਅਸਥਾਈ ਪਲਟੂਨ ਪੁਲ ਹਟਾ ਲਿਆ ਜਾਂਦਾ ਸੀ। ਇਸ ਕਰਕੇ ਇਥੋਂ ਦੇ ਪਿੰਡਾਂ ਦੇ ਲੋਕਾਂ ਨੂੰ ਕਿਸ਼ਤੀ ਰਾਹੀਂ ਦਰਿਆ ਪਾਰ ਕਰਕੇ ਆਉਣਾ ਜਾਣਾ ਪੈਂਦਾ ਸੀ। ਉਨਾਂ ਕਿਹਾ ਕਿ ਹੁਣ ਇਥੋਂ ਦੇ ਲੋਕ ਵੀ ਬਾਕੀ ਦੁਨੀਆ ਨਾਲ ਜੁੜ ਜਾਣਗੇ ਅਤੇ ਉਨਾਂ ਨੂੰ ਆਪਣੀ ਜਿਣਸ ਮੰਡੀਆਂ ਵਿਚ ਲਿਜਾਣ, ਬੱਚਿਆਂ ਨੂੰ ਸਕੂਲ ਕਾਲਜ ਭੇਜਣ, ਸ਼ਹਿਰ ਆਉਣ ਜਾਣ ਸਮੇਤ ਹੋਰ ਕਈ ਮੁਸ਼ਕਿਲਾਂ ਹੱਲ ਹੋ ਜਾਣਗੀਆਂ। 

ਉਨਾਂ ਕਿਹਾ ਕਿ ਪੁਲ ਤੋਂ ਬਾਊਪੁਰ ਦੇ ਗੁਰਦੁਆਰਾ ਸਾਹਿਬ ਤੱਕ ਕੰਕਰੀਟ ਦੀ ਸੜਕ ਬਣਾਈ ਜਾਵੇਗੀ। ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਇਲਾਕੇ ਦੀ ਵੱਡੀ ਸਮੱਸਿਆ ਦੇ ਹੱਲ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਮੂੰਹੋਂ ਬੋਲ ਰਹੇ ਹਨ ਆਉਂਦੇ ਕੁਝ ਮਹੀਨਿਆਂ ਵਿਚ ਹਲਕੇ ਦੀ ਨੁਹਾਰ ਬਿਲਕੁਲ ਬਦਲੀ ਨਜ਼ਰ ਆਵੇਗੀ। ਉਨਾਂ ਕਿਹਾ ਕਿ ਕਰਮੂਵਾਲਾ ਪੁਲ ਵੀ ਜ਼ਰੂਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪਲਟੂਨ ਪੁਲ ਨੂੰ ਮਾਝੇ ਨਾਲ ਜੋੜਨ ਦੀ ਤਜਵੀਜ਼ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਬੀ. ਡੀ. ਪੀ. ਓ ਪਰਗਟ ਸਿੰਘ ਸਿੱਧੂ, ਨਗਰ ਕੌਂਸਲ ਪ੍ਰਧਾਨ ਵਿਨੋਦ ਕੁਮਾਰ ਗੁਪਤਾ, ਐਸ. ਡੀ. ਓ ਬਲਬੀਰ ਸਿੰਘ, ਜੇ. ਈ ਸੰਤੋਖ ਸਿੰਘ, ਠੇਕੇਦਾਰ ਸਰਬਜੀਤ ਸਿੰਘ, ਵਿਵੇਕ, ਪ੍ਰਦੇਸ਼ ਸਕੱਤਰ ਪਰਵਿੰਦਰ ਸਿੰਘ ਪੱਪਾ ਤੇ ਦੀਪਕ ਧੀਰ ਰਾਜੂ, ਜ਼ਿਲਾ ਪ੍ਰੀਸ਼ਦ ਮੈਂਬਰ ਆਸਾ ਸਿੰਘ ਵਿਰਕ, ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਸੱਦੂਵਾਲ ਤੇ ਬਲਦੇਵ ਸਿੰਘ, ਚੇਅਰਮੈਨ ਕਿਸਾਨ ਵਿੰਗ ਜਗਜੀਤ ਸਿੰਘ ਚੰਦੀ, ਰਵਿੰਦਰ ਰਵੀ, ਪਰਮਜੀਤ ਸਿੰਘ ਬਾਊਪੁਰ, ਗੁਰਚਰਨ ਸਿੰਘ ਬੱਗਾ, ਸੰਜੀਵ ਮਰਵਾਹਾ, ਅਮਰੀਕ ਸਿੰਘ ਸੈਕਟਰੀ, ਗੁਰਦੀਪ ਸਿੰਘ ਸ਼ਹੀਦ, ਗੁਰਮੇਲ ਸਿੰਘ ਚਾਹਲ, ਬਲਦੇਵ ਸਿੰਘ ਰੰਗੀਲਪੁਰ, ਲਾਭ ਸਿੰਘ, ਹਰਨੇਕ ਸਿੰਘ ਵਿਰਦੀ, ਰਾਜੂ ਢਿੱਲੋਂ, ਕੁੰਦਨ ਸਿੰਘ ਚੱਕਾਂ, ਸਰਬਜੀਤ ਸਿੰਘ, ਜੋਬਨਪ੍ਰੀਤ ਸਿੰਘ ਸਰਪੰਚ, ਜਸਪਾਲ ਸਿੰਘ ਠੇਕੇਦਾਰ, ਸੰਤਪ੍ਰੀਤ ਸਿੰਘ,ਜਸਪਾਲ ਸਿੰਘ ਫੱਤੋਵਾਲ, ਵੀਰ ਸਿੰਘ, ਚਰਨਜੀਤ ਸਿੰਘ, ਸ਼ਿੰਦਰ ਸਿੰਘ, ਬਲਵਿੰਦਰ ਸਿੰਘ ਫੱਤੋਵਾਲ, ਭੂਸ਼ਨ ਛੁਰਾ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਪੰਚ ਤੇ ਹਲਕਾ ਨਿਵਾਸੀ ਹਾਜ਼ਰ ਸਨ। 

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD