Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੱਛਲੀ ਕਲਾਂ ਨੇ ਕਿਸਾਨਾਂ, ਪੱਲੇਦਾਰਾਂ ਅਤੇ ਮਜ਼ਦੂਰਾਂ ਨੂੰ ਮਾਸਕ ਵੰਡੇ

ਖਰੜ ਮਾਰਕੀਟ ਕਮੇਟੀ ਅਧੀਨ ਮੰਡੀਆਂ ਵਿਚ ਸਾਫ਼-ਸਫ਼ਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ

Web Admin

Web Admin

5 Dariya News

ਖਰੜ/ਮੋਹਾਲੀ , 23 Apr 2020

Last updated on: Apr 23, 2020, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਨਜ਼ਦੀਕੀ ਪਿੰਡ ਭਾਗੋਮਾਜਰਾ ਦੇ ਫ਼ੋਕਲ ਪੁਆਇੰਟ ਵਿਖੇ ਸਥਾਪਤ ਕਣਕ ਖ਼ਰੀਦ ਕੇਂਦਰ ਵਿਖੇ ਕਿਸਾਨਾਂ, ਪੱਲੇਦਾਰਾਂ ਅਤੇ ਮਜ਼ਦੂਰਾਂ ਨੂੰ 'ਕੋਰੋਨਾ ਵਾਇਰਸ' ਤੋਂ ਬਚਾਅ ਲਈ ਮਾਸਕ ਵੰਡੇ ਅਤੇ ਇਸ ਮਹਾਮਾਰੀ ਦੇ ਲੱਛਣਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿਤੀ।ਸ੍ਰੀ ਮੱਛਲੀ ਕਲਾਂ ਨੇ ਮਾਰਕੀਟ ਕਮੇਟੀ ਦੀ ਸਕੱਤਰ ਸ੍ਰੀਮਤੀ ਅਰਚਨਾ ਬਾਂਸਲ ਨੂੰ ਮੰਡੀਆਂ ਵਿਚ ਸਾਫ਼-ਸਫ਼ਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿਤੀਆਂ ਅਤੇ ਨਾਲ ਹੀ ਮੰਡੀਆਂ ਵਿਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ, ਆੜਤੀਆਂ ਕੋਲ ਕੰਮ ਕਰਦੇ ਮਜ਼ਦੂਰਾਂ ਅਤੇ ਪੱਲੇਦਾਰਾਂ ਦਾ ਪੂਰਾ ਰੀਕਾਰਡ ਰੱਖਣ ਦੇ ਹੁਕਮ ਦਿਤੇ ਤਾਂ ਕਿ ਲੋੜ ਪੈਣ 'ਤੇ ਇਨਾਂ ਨਾਲ ਆਸਾਨੀ ਨਾਲ ਰਾਬਤਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਕਰਨ ਵਾਲੇ ਟਰੱਕ ਡਰਾਇਵਰਾਂ ਦਾ ਵੀ ਪੂਰਾ ਵੇਰਵਾ ਰੱਖਣ ਦੇ ਨਿਰਦੇਸ਼ ਦਿਤੇ।ਇਸ ਮੌਕੇ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ 'ਕੋਰੋਨਾ ਵਾਇਰਸ' ਦੇ ਗੰਭੀਰ ਸੰਕਟ ਦੇ ਬਾਵਜੂਦ ਕਿਸਾਨਾਂ ਦੀ ਫ਼ਸਲ ਖ਼ਰੀਦਣ ਲਈ ਅਨਾਜ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਅਪਣੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਲ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਉਹ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਹੋਰ ਪ੍ਰਬੰਧਾਂ 'ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਤਰਾਂ ਦੀ ਖੱਜਲ-ਖੁਆਰੀ ਨਾ ਹੋਵੇ। ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਮੰਡੀਆਂ ਵਿਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਹੀ ਉਨ੍ਹਾਂ ਨੇ ਮਾਸਕ ਵੰਡੇ ਹਨ ਤਾਂ ਕਿ ਇਸ ਮਹਾਮਾਰੀ ਤੋਂ ਅਪਣਾ ਅਤੇ ਹੋਰਾਂ ਦਾ ਵੀ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜਤੀਆਂ,ਪੱਲੇਦਾਰਾਂ ਅਤੇ ਹੋਰਾਂ ਨੂੰ ਇਸ ਬੀਮਾਰੀ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ, ਵਾਰ-ਵਾਰ ਹੱਥ ਧੋਣ ਅਤੇ ਹਰ ਵੇਲੇ ਮਾਸਕ ਪਾਉਣ  ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਖਰੜ ਅਧੀਨ ਆਉਂਦੀਆਂ ਤਮਾਮ ਮੰਡੀਆਂ ਵਿਚ ਇਹ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਸੀਨੀਅਰ ਕਾਂਗਰਸ ਆਗੂ ਗੁਰਧਿਆਨ ਸਿੰਘ ਦੁਰਾਲੀ, ਤਹਿਸੀਲਦਾਰ ਰਵਿੰਦਰ ਬਾਂਸਲ, ਮੰਡੀ ਸੁਪਰਵਾਇਜ਼ਰ ਹਰਪਾਲ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਆੜਤੀ ਮੋਹਨ ਲਾਲ, ਪਰਮਜੀਤ ਸਿੰਘ ਪਾਸੀ ਆੜਤੀ, ਕੁਲਵਿੰਦਰ ਸਿੰਘ ਆਕਸ਼ਨ ਰੀਕਾਰਡਰ ਆਦਿ ਵੀ ਮੌਜੂਦ ਸਨ।  

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD