Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਧੀਆ ਕੰਮ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਕੀਤਾ ਜਾਵੇਗਾ ਸਨਮਾਨਤ -ਓ ਪੀ ਸੋਨੀ

ਲੋੜਵੰਦਾਂ ਲਈ ਰਾਸ਼ਨ ਦੀਆਂ 10 ਗੱਡੀਆਂ ਕੀਤੀਆਂ ਰਵਾਨਾ

5 Dariya News

5 Dariya News

5 Dariya News

ਅੰਮ੍ਰਿਤਸਰ , 23 Apr 2020

Last updated on: Apr 23, 2020, 00:00 IST

ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਇਸ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਰਾਜ ਭਰ ਵਿੱਚ ਡਾਕਟਰਾਂ, ਨਰਸਾਂ ਅਤੇ ਸਫ਼ਾਈ ਸੇਵਕਾਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਵਧੀਆ ਢੰਗ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੀ ਸੁਚੱਜੇ ਢੰਗ ਨਾਲ ਲੋੜਵੰਦਾਂ ਦੀ ਮਦਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਦੇ ਤਿੰਨੇ ਮੈਡੀਕਲ ਕਾਲਜਾਂ ਵਿਚ ਨਵੀਂ ਮਸ਼ੀਨਰੀ ਵੀ ਮੁਹੱਇਆ ਕਰਵਾਈ ਜਾ ਰਹੀ ਹੈ ਤਾਂ ਜੋ ਇਸ ਭਿਆਨਕ ਮਹਾਂਮਾਰੀ ਦਾ ਮੁਕਾਬਲਾ ਕੀਤਾ ਜਾ ਸਕੇ।ਸ੍ਰੀ ਸੋਨੀ ਵਲੋਂ ਅੱਜ ਆਪਣੇ ਨਿਵਾਸ ਸਥਾਨ ਤੋਂ ਸ਼ਹਿਰ ਦੇ ਅੰਦਰਲੀਆਂ ਵਾਰਡਾਂ ਲਈ ਸੁੱਕੇ ਰਾਸ਼ਨ ਦੀਆਂ 10 ਗੱਡੀਆਂ ਰਵਾਨਾ ਕੀਤੀਆਂ ਗਈਆਂ। ਸ੍ਰੀ ਸੋਨੀ ਨੇ ਦੱਸਿਆ ਕਿ 7 ਗੱਡੀਆਂ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਰਾਸ਼ਨ ਦੀਆਂ ਭੇਜੀਆਂ ਗਈਆਂ ਹਨ ਜਦਕਿ 3 ਗੱਡੀਆਂ ਸੋਨੀ ਪਰਿਵਾਰ ਵਲੋਂ ਲੋੜਵੰਦਾਂ ਲਈ ਭੇਜੀਆਂ ਗਈਆਂ ਹਨ। ਜਿਨਾਂ ਵਿਚ ਚੌਲ, ਖੰਡ, ਦਾਲ ਅਤੇ ਹੋਰ ਜ਼ਰੂਰੀ ਸਮਾਨ ਹੈ। ਸ੍ਰੀ ਸੋਨੀ ਨੇ ਕਿਹਾ ਕਿ ਇਸ ਮਹਾਂਮਾਰੀ ਦਾ ਮੁਕਾਬਲਾ ਅਸੀਂ ਘਰ ਵਿਚ ਰਹਿ ਕੇ ਹੀ ਕਰ ਸਕਦੇ ਹਾਂ। ਉਨਾਂ ਕਿਹਾ ਕਿ ਲੋਕਾਂ ਨੂੰ ਰਾਸ਼ਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਲੋੜਵੰਦ ਪਰਿਵਾਰ ਜਾਂ ਪਰਵਾਸੀ ਮਜ਼ਦੂਰਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ, ਜਿਨਾਂ ਦੀ ਪਾਲਣਾ ਕਰਦਿਆਂ ਰਾਸ਼ਨ ਵੰਡਿਆ ਜਾ ਰਿਹਾ ਹੈ।ਮੁਸ਼ਕਲ ਦੀ ਇਸ ਘੜੀ ਦਾ ਰਲ ਮਿਲ ਕੇ ਸਾਹਮਣਾ ਕਰਨ ਦੀ ਅਪੀਲ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ, ਸਗੋਂ ਜਾਗਰੂਕਤਾ ਨਾਲ ਇਸ ਦਾ ਡਟ ਕੇ ਸਾਹਮਣਾ ਕਰੋ ਅਤੇ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਘਰਾਂ ਵਿਚ ਹੀ ਰਹੋ। ਇਸ ਮੌਕੇ ਸ੍ਰੀ ਵਿਕਾਸ ਸੋਨੀ, ਸ੍ਰੀ ਰਾਘਵ ਸੋਨੀ, ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ, ਸ੍ਰੀ ਸੋਨੀਲ ਕੋਂਟੀ, ਸ੍ਰੀ ਗੁਰਦੇਵ ਸਿੰਘ ਦਾਰਾ, ਸ੍ਰੀ ਧਰਮਵੀਰ ਸਰੀਨ ਐਕਸ ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਸਰ, ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: O P Soni , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD