Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮਾਨਸਾ ਵਿਖੇ ਇੱਕ ਹੋਰ ਮਰੀਜ਼ ਨੇ ਦਿੱਤੀ ਕੋਰੋਨਾ ਨੂੰ ਮਾਤ

ਹਸਪਤਾਲ ਵਿਖੇ ਮਿਲਿਆ ਘਰ ਵਰਗਾ ਮਾਹੌਲ : ਤੰਦਰੁਸਤ ਹੋਇਆ ਵਿਅਕਤੀ

5 Dariya News

5 Dariya News

5 Dariya News

ਮਾਨਸਾ , 23 Apr 2020

Last updated on: Apr 23, 2020, 00:00 IST

ਮਾਨਸਾ ਜ਼ਿਲ੍ਹੇ ਲਈ ਇੱਕ ਹੋਰ ਖੁਸ਼ੀ ਵਾਲੀ ਖ਼ਬਰ ਹੈ ਕਿ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੇ ਇੱਕ ਹੋਰ ਕੋਰੋਨਾ ਪਾਜ਼ਿਟੀਵ ਵਿਅਕਤੀ (ਉਮਰ 53 ਸਾਲ ਛੱਤੀਸਗੜ੍ਹ ਨਿਵਾਸੀ) ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਿਸ ਨਾਲ ਹੁਣ ਮਾਨਸਾ ਜ਼ਿਲ੍ਹੇ ਵਿਖੇ 9 ਕੋਰੋਨਾ ਪਾਜ਼ਿਟੀਵ ਕੇਸ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਇਸ ਤੋਂ ਪਹਿਲਾਂ ਵੀ 21 ਅਪ੍ਰੈਲ ਨੂੰ ਇੱਕ ਔਰਤ ਦੀ ਰਿਪੋਰਟ ਨੈਗੇਟਿਵ ਆਈ ਸੀ, ਜਿਸਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਵਾਪਸ ਬੁਢਲਾਡਾ ਉਸ ਦੇ ਘਰ ਭੇਜ ਦਿੱਤਾ ਗਿਆ ਸੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਤੋਂ ਆ ਬੁਢਲਾਡਾ ਮਸਜਿਦ ਵਿੱਚ ਠਹਿਰੇ ਲੋਕਾਂ ਵਿੱਚੋਂ ਜਿਨ੍ਹਾਂ ਪਹਿਲੇ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ਿਟੀਵ ਆਈ ਸੀ, ਉਕਤ ਵਿਅਕਤੀ ਇਨ੍ਹਾਂ 3 ਮਰੀਜ਼ਾਂ ਵਿੱਚ ਹੀ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਇਸ ਵਿਅਕਤੀ ਦੇ 2 ਵਾਰ ਕਰਵਾਏ ਗਏ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।ਇਸ ਸਬੰਧੀ ਕੋਰੋਨਾ ਨੈਗੇਟਿਵ ਆਏ ਵਿਅਕਤੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਵਿਖੇ ਉਨ੍ਹਾਂ ਦਾ ਇਲਾਜ਼ ਬਹੁਤ ਹੀ ਬਿਹਤਰੀਨ ਤਰੀਕੇ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਉਨ੍ਹਾਂ ਨੂੰ ਇਹ ਨਹੀਂ ਲੱਗਾ ਕਿ ਉਹ ਹਸਪਤਾਲ ਵਿੱਚ ਮਰੀਜ਼ ਹਨ, ਉਨ੍ਹਾਂ ਨੂੰ ਘਰ ਵਰਗਾ ਮਾਹੌਲ ਪ੍ਰਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਾਂਹ ਦੀ ਤਕਲੀਫ਼ ਨਹੀਂ ਸੀ ਬਸ ਥੋੜਾ ਬਹੁਤ ਸਰਦੀ-ਖਾਂਸੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਅੱਲਾ 'ਤੇ ਵੀ ਪੂਰਾ ਵਿਸ਼ਵਾਸ ਸੀ ਕਿ ਉਹ ਇਸ ਬਿਮਾਰੀ ਤੋਂ ਜਲਦ ਹੀ ਮੈਨੂੰ ਨਿਜ਼ਾਤ ਦਿਵਾਉਣਗੇ।ਠੀਕ ਹੋਏ ਵਿਅਕਤੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਵਿਖੇ ਵਧੀਆ ਖਾਣਾ ਅਤੇ ਵਧੀਆ ਇਲਾਜ਼ ਮੁਹੱਈਆ ਕਰਵਾਇਆ ਗਿਆ ਅਤੇ ਸਮੇਂ ਅਨੁਸਾਰ ਹੀ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਹ ਸਿਹਤ ਵਿਭਾਗ ਵੱਲੋਂ ਕੀਤੇ ਗਏ ਇਲਾਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸਾਡੇ ਬਿਨ੍ਹਾਂ ਕਹੇ ਹੀ ਸਾਡੇ ਲਈ ਟੈਲੀਵਿਜ਼ਨ ਅਤੇ ਏਅਰ ਕੰਡੀਸ਼ਨਰ ਦਾ ਵੀ ਪ੍ਰਬੰਧ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਹਮੇਸ਼ਾਂ ਧੰਨਵਾਦੀ ਰਹਾਂਗਾ।ਇਸ ਮੌਕੇ ਡਾ.ਸੁਨੀਲ ਬਾਂਸਲ, ਡਾ. ਪੰਕਜ਼ ਗਰਗ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਐਸ.ਐਮ.ਓ ਮਾਨਸਾ ਡਾ. ਅਸ਼ੋਕ ਕੁਮਾਰ, ਡਾ. ਵਿਸ਼ਾਲ, ਸਟਾਫ਼ ਨਰਸ ਸ਼੍ਰੀਮਤੀ ਨਿਰਮਲਾ ਅਤੇ ਸ਼੍ਰੀਮਤੀ ਦਲਬੀਰ, ਫਾਰਮੇਸੀ ਅਫ਼ਸਰ ਦਰਸ਼ਨ ਸਿੰਘ ਫਾਰਮੇਸੀ ਅਫ਼ਸਰ ਅਤੇ ਆਈਸੋਲੇਸ਼ਨ ਵਾਰਡ ਦਾ ਸਟਾਫ਼ ਹਾਜ਼ਰ ਸਨ।    

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD