Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪ੍ਰਵਾਸੀ ਭਰਾਵਾਂ ਦੇ ਸਹਿਯੋਗ ਨਾਲ ਪਿੰਡ ਰੰਗੜ ਨੰਗਲ ਦੇ 360 ਲੋਵਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਔਖੀ ਘੜੀ ਵਿੱਚ ਲੋੜਵੰਦਾਂ ਦਾ ਸਾਥ ਦੇਣਾ ਬਹੁਤ ਹੀ ਨੇਕ ਕਾਰਜ ਵਿਧਾਇਕ ਲਾਡੀ

Web Admin

Web Admin

5 Dariya News

ਬਟਾਲਾ , 23 Apr 2020

Last updated on: Apr 23, 2020, 00:00 IST

ਕੋਰੋਨਾ ਵਾਇਰਸ ਦੇ ਕਰਫਿਊ ਦੌਰਾਨ ਜਿਥੇ ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਾ ਰਹੀ ਹੈ ਉਥੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਵੱਧ-ਚੜ ਕੇ ਇਸ ਸੇਵਾ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਪਿੰਡ ਰੰਗੜ ਨੰਗਲ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪਿੰਡ ਦੇ ਦਾਨੀ ਸੱਜਣਾਂ ਨੇ ਆਪਣੇ ਪਿੰਡ ਦੇ 360 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਘਰੇਲੂ ਜਰੂਰਤ ਦੇ ਸਮਾਨ ਦੀ ਵੰਡ ਕੀਤੀ। ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਦੀ ਵੰਡ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ, ਬੀ.ਡੀ.ਪੀ.ਓ. ਬਟਾਲਾ ਮੈਡਮ ਅਮਨਦੀਪ ਕੌਰ ਅਤੇ ਪਿੰਡ ਦੇ ਮੋਹਤਬਰਾਂ ਵਲੋਂ ਕੀਤੀ ਗਈ। ਇਸ ਰਾਸ਼ਨ ਵੰਡ ਦੀ ਸੇਵਾ ਵਿਸ਼ੇਸ਼ ਤੌਰ ਐੱਨ.ਆਰ.ਆਈ ਭਰਾ ਗੁਰਵਿੰਦਰ ਸਿੰਘ ਰੱਖੜਾ ਟਰਾਂਟੋ, ਮਨਮੋਹਨ ਸਿੰਘ ਟਰਾਂਟੋ ਅਤੇ ਗੁਰਪ੍ਰੀਤ ਸਿੰਘ ਲੰਬੜਦਾਰ ਵਲੋਂ ਕੀਤੀ ਗਈ।  ਪਿੰਡ ਰੰਗੜ ਨੰਗਲ ਦੇ 360 ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਨ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਖੀ ਘੜ੍ਹੀ ਵਿੱਚ ਕਿਸੇ ਲੋੜਵੰਦ ਦਾ ਸਾਥ ਦੇਣਾ ਬਹੁਤ ਵੱਡੀ ਸੇਵਾ ਹੈ ਅਤੇ ਪਿੰਡ ਰੰਗੜ ਨੰਗਲ ਦੇ ਵਾਸੀਆਂ ਨੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਆਪਣੇ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਬਹੁਤ ਨੇਕ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਲੋੜਵੰਦਾਂ ਦੀ ਮਦਦ ਕਰ ਰਹੀ ਹੈ ਅਤੇ ਦਾਨੀ ਸੱਜਣਾਂ ਦਾ ਸਾਥ ਮਿਲਣ ਸਦਕਾ ਇਸ ਸੇਵਾ ਦਾ ਘੇਰਾ ਹੋਰ ਵਿਸਾਲ ਹੋ ਗਿਆ ਹੈ। ਉਨ੍ਹਾਂ ਪਿੰਡ ਦੇ ਮੋਹਤਬਰਾਂ ਨੂੰ ਕਿਹਾ ਕਿ ਜਿਥੇ ਅਸੀਂ ਸਾਰਿਆਂ ਨੇ ਕੋਰੋਨਾ ਵਾਇਰਸ ਤੋਂ ਬਚਣਾ ਹੈ ਓਥੇ ਆਪਣੇ ਆਲੇ ਦੁਆਲੇ ਲੋੜਵੰਦ ਪਰਿਵਾਰਾਂ ਦਾ ਵੀ ਖਿਆਲ ਰੱਖਣਾ ਹੈ। ਸ. ਲਾਡੀ ਨੇ ਇਸ ਮਦਦ ਲਈ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ।ਇਸ ਮੌਕੇ ਪਿੰਡ ਦੇ ਸਰਪੰਚ ਸ. ਮਨਦੀਪ ਸਿੰਘ, ਸ. ਸਾਹਿਬਜੀਤ ਸਿੰਘ, ਸ. ਪ੍ਰਵੇਜ਼ਇੰਦਰ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ, ਗੁਰਜੀਤ ਸਿੰਘ, ਸਾਹਿਬ ਸਿੰਘ, ਦਲਜੀਤ ਸਿੰਘ ਪੰਚ, ਜਸਪਾਲ ਸਿੰਘ, ਤਰਲੋਚਨ ਸਿੰਘ, ਜਸਬੀਰ ਸਿੰਘ ਪੰਚ, ਜਗਜੀਤ ਸਿੰਘ ਡਾਇਰੈਕਟਰ ਮਾਰਕਿਟ ਕਮੇਟੀ ਬਟਾਲਾ, ਸਰਪੰਚ ਅੰਮੋਨੰਗਲ ਹਰਪਾਲ ਸਿੰਘ, ਸੁਪਰਵਾਈਜ਼ਰ ਲਖਵਿੰਦਰ ਸਿੰਘ ਪੱਡਾ, ਬੀ.ਐੱਲ.ਓ. ਤਜਿੰਦਰ ਸਿੰਘ, ਮਨਜੀਤ ਕੌਰ, ਬਲਵਿੰਦਰ ਸਿੰਘ, ਸ਼ੁਭ ਕਾਹਲੋਂ, ਪੀਏ. ਰਾਜਦੇਵ ਸਿੰਘ ਆਦਿ ਹਾਜ਼ਰ ਸਨ।

 

Tags: Balwinder Singh Laddi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD