Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੀ ਜ਼ਿਲ੍ਹਾ ਪ੍ਰਸ਼ਾਸਨ ਟੀਮ ਨੂੰ ਕੀਤਾ ਗਿਆ ਸਨਮਾਨਿਤ

ਜ਼ਿਲ੍ਹਾ ਪ੍ਰਸ਼ਾਸਨ ਨੇ ਕਰੋਨਾ ਵਾਇਰਸ ਤੋਂ ਬਚਾਅ ਲਈ ਸਮੇਂ ਸਿਰ ਉਠਾਏ ਠੋਸ ਕਦਮ-ਵਿਧਾਇਕ ਪਾਹੜਾ

5 Dariya News

5 Dariya News

5 Dariya News

ਗੁਰਦਾਸਪੁਰ , 24 Apr 2020

Last updated on: Apr 24, 2020, 00:00 IST

ਕਰੋਨਾ ਵਾਇਰਸ ਵਿਰੁੱਧ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਠੋਸ ਪ੍ਰਬੰਧਾਂ ਅਤੇ ਜਿਲਾ ਗੁਰਦਾਸਪੁਰ ਨੂੰ ਕਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਉਣ ਹਿੱਤ ਕੀਤੇ ਗਏ ਉਪਰਾਲਿਆਂ ਨੂੰ ਹੋਰ ਬੱਲ ਦੇਣ ਦੇ ਮੰਤਵ ਨਾਲ ਅੱਜ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਹਰਵਿੰਦਰ ਸਿੰਘ ਐਸ.ਪੀ (ਡੀ), ਨਵਜੋਤ ਸਿੰਘ ਸੰਧੂ ਐਸ.ਪੀ (ਹੈੱਡਕੁਆਟਰ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਐਸ.ਡੀ.ਐਮ ਦੀਨਾਨਗਰ-ਕਮ-ਸਹਾਇਕ ਕਮਿਸ਼ਨਰ (ਜ), ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਤਹਿਸੀਲਦਾਰ ਅਰਵਿੰਦ ਸਲਵਾਨ, ਨਾਇਬ ਤਹਸੀਲਦਾਰ ਤਰਸੇਮ ਲਾਲ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਸਲਰ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੈਕੈਟ ਬਲਜੀਤ ਸਿੰਘ ਪਾਹੜਾ ਜ਼ਿਲਾ ਪ੍ਰਧਾਨ ਯੂਥ ਕਾਂਗਰਸ ਵਲੋਂ ਵੀ ਪਾਰਟੀ ਵਲੋਂ ਵਿਸ਼ੇਸ ਤੌਰ ਤੇ ਅਧਿਕਾਰੀਆਂ ਦਾ ਮਾਣ ਸਨਮਾਨ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਪੂਰੀ ਪ੍ਰਸ਼ਾਸਨ ਟੀਮ ਵਲੋਂ ਕਰੋਨਾ ਵਾਇਰਸ ਵਿਰੁੱਧ ਦਿਨ-ਰਾਤ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ ਅਤੇ ਸਮੇਂ ਸਿਰ ਉਠਾਏ ਗਏ ਇਨਾਂ ਸਫਲ ਯਤਨਾਂ ਸਦਕਾ ਹੀ ਸਾਡਾ ਜ਼ਿਲਾ ਗੁਰਦਾਸਪੁਰ ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਹੋਇਆ ਹੈ ਤੇ ਅਸੀ ਗਰੀਨ ਜੌਨ ਵਿਚ ਸ਼ਾਮਿਲ ਹਾਂ। ਉਨਾਂ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ 24 ਘੰਟੇ ਆਪਣੇ ਫਰਜ਼ ਨਿਭਾਏ ਗਏ ਹਨ ਅਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਸ਼ਾਸਨ ਦੀ ਪੂਰੀ ਟੀਮ ਇਸੇ ਜੋਸ਼ ਅਤੇ ਬੱਲ ਨਾਲ ਆਪਣੀ ਡਿਊਟੀ ਨਿਭਾਉਂਦੀ ਰਹੇ ।

ਵਿਧਾਇਕ ਪਾਹੜਾ ਨੇ ਦੱਸਿਆ ਕਿ ਇਸ ਲਈ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਵਿਰੁੱਧ ਕੀਤੇ ਠੋਸ ਯਤਨਾਂ ਨੂੰ ਉਤਸ਼ਾਹਿਤ ਕਰੀਏ, ਇਸ ਲਈ ਅੱਜ ਉਨਾਂ ਵਲੋਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਵਲੋਂ ਪੂਰੀ ਟੀਮ ਨੂੰ ਪ੍ਰਸੰਸਾ ਪੱਤਰ ਭੇਜੇ ਗਏ ਹਨ। ਉਨਾਂ ਦੱਸਿਆ ਕਿ ਪਾਹੜਾ ਪਰਿਵਾਰ ਨੇ ਹਮੇਸ਼ਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਹਿੱਤ ਲਈ ਕੰਮ ਕਰਨ ਵਾਲਿਆਂ ਦਾ ਮਾਣ ਸਨਮਾਨ ਕੀਤਾ ਹੈ ਅਤੇ ਇਹ ਗੁੜ੍ਹਤੀ ਉਨਾਂ ਨੂੰ ਆਪਣੇ ਸਵ. ਦਾਦਾ ਜੀ ਜਥੇਦਾਰ ਕਰਤਾਰ ਸਿੰਘ ਪਾਹੜਾ ਵਲੋਂ ਮਿਲੀ ਹੈ ਅਤੇ ਉਹ ਸਮਾਜ ਸੇਵਾ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ। ਉਨਾਂ ਕਿਹਾ ਕਿ ਪਾਹੜਾ ਪਰਿਵਾਰ ਹਮੇਸ਼ਾਂ ਪ੍ਰਸ਼ਾਸਨ ਨਾਲ ਹਰ ਤਰਾਂ ਦੇ ਸਹਿਯੋਗ ਲਈ ਤਿਆਰ ਰਹਿੰਦਾ ਹੈ ਅਤੇ ਭਵਿੱਖ ਵਿਚ ਵੀ ਪ੍ਰਸ਼ਾਸਨ ਨਾਲ ਖੜ੍ਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਰੋਨਾ ਵਾਇਰਸ ਵਿਰੁੱਧ ਜਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਉਪਰਾਲਿਆਂ ਨੂੰ ਮਾਣ ਦਿੰਦਿਆਂ ਜੋ ਹੌਸਲਾ ਅਫਜਾਈ ਕੀਤੀ ਗਈ ਹੈ, ਉਹ ਸਲਾਹੁਣਯੋਗ ਹੈ। ਉਨਾਂ ਕਿਹਾ ਕਿ ਇਹ ਮਾਣ ਜਿਲੇ ਦੀ ਸਾਰੀ ਟੀਮ ਦਾ ਹੈ, ਜੋ ਦਿਨ- ਰਾਤ ਵੱਖ-ਵੱਖ ਪੱਧਰ ਤੇ ਆਪਣੇ ਫਰਜ ਨਿਭਾ ਰਹੇ ਹਨ। ਉਨਾਂ ਕਿਹਾ ਕਿ ਇਹ ਸਨਮਾਨ ਮੇਰਾ ਨਹੀਂ, ਪੂਰੀ ਟੀਮ ਦਾ ਹੈ ਅਤੇ ਜ਼ਿਲਾ ਵਾਸੀਆਂ ਦਾ ਵੀ ਹੈ, ਜਿਨਾਂ ਕਰਫਿਊ ਦੋਰਾਨ ਜ਼ਿਲਾ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ, ਜਿਸਦੀ ਬਦੋਲਤ ਜ਼ਿਲਾ ਗੁਰਦਾਸਪੁਰ ਗਰੀਨ ਜੋਨ ਵਿਚ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸੇ ਤਰਾਂ ਪ੍ਰਸ਼ਾਸਨ ਨਾਲ ਸਹਿਯੋਗ ਕਰਨ, ਘਰਾਂ ਵਿਚ ਰਹਿਣ ਨੂੰ ਤਰਜੀਹ ਦੇਣ ਅਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ।ਇਸ ਮੌਕੇ ਸਵਰਨਦੀਪ ਸਿੰਘ ਐਸ.ਐਸ.ਪੀ ਨੇ ਵਿਧਾਇਕ ਪਾਹੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਕਰਮਚਾਰੀਆਂ/ਅਧਿਕਾਰੀਆਂ ਵਲੋਂ ਦਿਨ-ਰਾਤ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਸਲਾ ਅਫਜਾਈ ਕਰਨੀ, ਬਹੁਤ ਸ਼ਾਨਦਾਰ ਪਹਿਲਕਦਮੀ ਹੈ ਅਤੇ ਉਨਾਂ ਵਲੋਂ ਕੀਤੀ ਗਏ ਉਤਸ਼ਾਹਜਨਕ ਉਪਰਾਲਿਆਂ ਨਾਲ ਕਰੋਨਾ ਵਾਇਰਸ ਵਿਰੁੱਧ ਨਜਿੱਠਣ ਲਈ ਇਸ ਮੁਹਿੰਮ ਨੂੰ ਹੋਰ ਬੱਲ ਮਿਲੇਗਾ। ਉਨਾਂ ਕਿਹਾ ਕਿ ਕਿਸੇ ਵਿਧਾਇਕ ਵਲੋਂ ਅਜਿਹਾ ਉਪਰਾਲਾ ਸੂਬੇ ਭਰ ਵਿਚ ਕੀਤਾ ਗਿਆ ਪਹਿਲਾ ਉਪਰਾਲਾ ਹੈ, ਜਿਸ ਵਿਚ ਪੂਰੀ ਜਿਲ੍ਹਾ ਟੀਮ ਦੀ ਹੋਸਲਾ ਅਫਜਾਈ ਕੀਤੀ ਗਈ ਹੋਵੇ। ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਵਿਰੁੱਧ ਪੂਰੀ ਤਰਾਂ ਅਲਰਟ ਹੈ ਅਤੇ ਪੁਲਿਸ ਜਵਾਨ ਦਿਨ ਰਾਤ ਆਪਣੀ ਸੇਵਾਵਾਂ ਬਾਖੂਬੀ ਨਿਭਾ ਰਹੇ ਹਨ।ਇਸ ਮੌਕੇ ਦਰਸ਼ਨ ਮਹਾਜਨ ਸੀਨੀਅਰ ਕਾਂਗਰਸੀ ਆਗੂ, ਨਾਕੁਲ ਮਹਾਜਨ ਹਲਕਾ ਪ੍ਰਧਾਨ ਯੂਥ ਕਾਂਗਰਸ , ਅਜੈ ਸੂਰੀ, ਨਗਰ ਕੋਂਸਲ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

 

Tags: Punjab Congress , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD