Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੋਰੋਨਾ ਖ਼ਿਲਾਫ਼ ਲੜਾਈ ਵਿਚ ਖੁਸ਼ਹਾਲੀ ਦੇ ਰਾਖਿਆਂ ਦੀ ਅਹਿਮ ਭੂਮਿਕਾ: ਟੀ.ਐਸ. ਸ਼ੇਰਗਿੱਲ

ਕਣਕ ਦੀ ਖ਼ਰੀਦ ਪ੍ਰਕਿਰਿਆ ਵਿੱਚ ਖੁਸਹਾਲੀ ਦੇ ਰਾਖੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਰ ਰਹੇ ਨੇ ਕੰਮ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 24 Apr 2020

Last updated on: Apr 24, 2020, 00:00 IST

ਲੈਫ. ਜਨਰਲ ਟੀ.ਐਸ. ਸ਼ੇਰਗਿੱਲ , ਸੀਨੀਅਰ ਵਾਇਸ ਚੇਅਰਮੈਨ ਜੀ.ਓ.ਜੀ. ਅਤੇ ਸੀਨੀਅਰ ਸਲਾਹਕਾਰ, ਮੁੱਖ ਮੰਤਰੀ, ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਸ਼ੀਮਤੀ ਅਮਨੀਤ ਕੌਂਡਲ ਸਮੇਤ ਜ਼ਿਲ੍ਹੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਜ਼ਿਲ੍ਹੇ ਜੀ.ਓ.ਜੀਜ਼ ਨਾਲ ਮੀਟਿੰਗ ਦੌਰਾਨ ਕਿਹਾ ਕਿ ਖੁਸ਼ਹਾਲੀ ਦੇ ਰਾਖੇ ਕੋਵਿਡ-19 ਖ਼ਿਲਾਫ਼ ਜੰਗ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਦੇ ਨਾਲ ਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਵਿੱਚ ਵੀ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਕਣਕ ਦੀ ਖ਼ਰੀਦ ਸਬੰਧੀ ਕੀਤੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਵੀ ਕੀਤੀ।ਸ੍ਰੀ ਸ਼ੇਰਗਿੱਲ ਨੇ ਦੱਸਿਆ ਕਿ ਕਣਕ ਦੀ ਵਾਢੀ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿੱਚ ਪੂਰੀ ਚੌਕਸੀ ਰੱਖ ਰਹੇ ਹਨ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਸਾਹਮਣੇ ਆਉਣ 'ਤੇ ਉਹ ਤੁਰੰਤ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਬਿਨਾਂ ਦੇਰੀ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ।ਸ਼੍ਰੀ ਸ਼ੇਰਗਿੱਲ ਨੇ ਕਿਹਾ ਕਿ ਕੋਵਿਡ 19 ਸਭ ਲਈ ਇਕ ਚੁਣੌਤੀ ਹੈ ਅਤੇ ਚੜ੍ਹਦੀਕਲਾ ਅਤੇ ਜਿੱਤ ਦਾ ਜਜ਼ਬਾ ਮਨ ਵਿੱਚ ਲੈ ਕੇ ਇਸ 'ਤੇ ਫਤਿਹ ਪਾਉਣੀ ਹੈ। ਉਨ੍ਹਾਂ ਨੇ ਜੀਓਜੀਜ਼ ਨੂੰ ਕਿਹਾ ਕਿ ਸਮੂਹ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿੱਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਦੇ ਰਹਿਣ ਅਤੇ ਨਾਲ ਹੀ ਕਣਕ ਦੀ ਵਾਢੀ ਤੇ ਖ਼ਰੀਦ ਸਬੰਧੀ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੰਦੇ ਰਹਿਣ।

ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਰਾਹੀਂ ਕਣਕ ਦੀ ਵੰਡ, ਪੈਨਸ਼ਨਾਂ ਅਤੇ ਹੋਰ ਲੋਕ ਕਲਿਆਣਕਾਰੀ ਸਕੀਮਾਂ ਤਹਿਤ ਰਕਮਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈਆਂ ਗਈਆਂ ਹਨ। ਅਜਿਹੇ ਵਿਚ ਜੀਓਜੀਜ਼ ਲਾਭਪਾਤਰੀਆਂ ਨੂੰ ਜਾਗਰੂਕ ਵੀ ਕਰਨ ਕਿ ਇਹ ਸੁਵਿਧਾਵਾਂ ਪ੍ਰਾਪਤ ਕਰਦੇ ਸਮੇਂ ਲੋਕ ਸਮਾਜਿਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਨਾਲ ਹੀ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਮਦਦ ਦੀ ਪਹੁੰਚ ਵੀ ਯਕੀਨੀ ਹੋਵੇ।ਇਸ ਮੌਕੇ ਲੈਫ. ਜਨਰਲ ਟੀ.ਐਸ. ਸ਼ੇਰਗਿੱਲ ਨੇ ਦੱਸਿਆ ਕਿ ਜੀਓਜੀ ਦੇ ਕੰਮ ਨੂੰ ਹੋਰ ਪ੍ਰਭਾਵੀ ਕਰਨ ਲਈ ਆਨਲਾਈਨ ਪੋਰਟਲ ਨੂੰ ਹੋਰ ਸਮਰੱਥ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੇ ਦੂਰਦਰਾਜ਼ ਪਿੰਡਾਂ ਤੋਂ ਖੁਸ਼ਹਾਲੀ ਦੇ ਰਾਖੇ ਤੁਰੰਤ ਆਪਣੀ ਰਿਪੋਰਟ ਸਿੱਧੇ ਉਨ੍ਹਾਂ ਨੂੰ ਅਤੇ ਮੁੱਖ ਮੰਤਰੀ, ਪੰਜਾਬ ਦੇ ਦਫ਼ਤਰ ਨੂੰ ਭੇਜ ਸਕਦੇ ਹਨ। ਇਸ ਨਾਲ ਲੋਕ ਮਸਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਸੰਭਵ ਹੋ ਸਕੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਔਰੰਗਾਬਾਦ ਤੋਂ ਆਈਆਂ ਦੋ ਔਰਤਾਂ ਕੋਰੋਨਾ ਪਾਜ਼ੇਟਿਵ ਆਈਆਂ ਸਨ, ਜਿਨ੍ਹਾਂ ਦੇ ਠੀਕ ਹੋਣ ਉਪਰੰਤ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ ਪਰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਐਸ.ਐਸ.ਪੀ. ਸ਼੍ਰੀਮਤੀ ਅਮਨੀਤ ਕੌਂਡਲ ਨੇ ਕਰਫਿਊ ਦੀ ਉਲੰਘਣਾ ਅਤੇ ਗਲਤ ਜਾਣਕਾਰੀ ਤੇ ਅਫਵਾਹਾਂ ਫੈਲਾਉਣ ਖਿਲਾਫ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜੀਓਜੀਜ਼ ਦੇ ਜ਼ਿਲ੍ਹਾ ਹੈੱਡ ਕਰਨਲ ਅਮਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਦਿੱਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ, ਲੈਫ. ਜਨਰਲ ਟੀ.ਐਸ. ਸ਼ੇਰਗਿੱਲ ਦੇ ਓ.ਐਸ.ਡੀ. ਕਰਨਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਡੀ.ਐਫ.ਐਸ.ਸੀ. ਰਵਿੰਦਰ ਕੌਰ ਵੀ ਹਾਜ਼ਰ ਸਨ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD