Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ ਵਿਚੋਂ ਮਿਲੇ 4 ਕੋਵਿਡ ਮਰੀਜ਼ਾਂ ਨੇ ਕੋਰੋਨਾ ਉਤੇ ਫ਼ਤਿਹ ਪਾਈ

5 Dariya News

5 Dariya News

5 Dariya News

ਅੰਮ੍ਰਿਤਸਰ , 24 Apr 2020

Last updated on: Apr 24, 2020, 00:00 IST

ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ ਵਿਚੋਂ ਮਿਲੇ ਉਨਾਂ ਦੇ ਚਾਰ ਨਜ਼ਦੀਕੀਆਂ ਨੇ ਕੋਰੋਨਾ ਨੂੰ ਹਰਾਉਣ ਵਿਚ ਕਾਮਯਾਬੀ ਪ੍ਰਾਪਤ ਕਰ ਲਈ ਹੈ। ਅੱਜ ਇੰਨਾਂ 4 ਵਿਅਕਤੀਆਂ ਨੂੰ ਜਿੰਨਾ ਵਿਚ ਇਕ 9 ਸਾਲ ਦਾ ਬੱਚਾ ਵੀ ਹੈ, ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਦੇ ਸਾਥੀ ਭਾਈ ਦਰਸ਼ਨ ਸਿੰਘ ਅਤੇ ਭਾਈ ਖਾਲਸਾ ਦੇ ਪਰਿਵਾਰ ਵਿਚੋਂ 5 ਮੈਂਬਰਾਂ ਨੂੰ ਕੋਵਿਡ 19 ਦੀ ਪੁਸ਼ਟੀ ਹੋਈ ਸੀ, ਜਿੰਨਾ ਦਾ ਇਲਾਜ ਗੁਰੂ ਨਾਨਕ ਹਸਪਤਾਲ ਵਿਚ ਕੀਤਾ ਜਾ ਰਿਹਾ ਸੀ। ਫਿਰ ਉਕਤ ਪਰਿਵਾਰਕ ਮੈਂਬਰਾਂ ਦੀ ਮੰਗ ਉਤੇ ਉਨਾਂ ਨੂੰ ਫੋਰਟਿਸ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਸੀ, ਜਿੱਥੋਂ ਅੱਜ ਭਾਈ ਦਰਸ਼ਨ  ਸਿੰਘ ਨੂੰ ਛੱਡ ਕੇ ਬਾਕੀ ਚਾਰ ਮੈਂਬਰਾਂ ਗੁਰਮੀਤ ਕੌਰ (65), ਸੁਖਬੀਰ ਕੌਰ (52), ਪਲਵਿੰਦਰ ਸਿੰਘ (29) ਅਤੇ ਤਨਵੀਰ ਸਿੰਘ (9) ਸਾਲ ਉਮਰ ਨੂੰ ਅੱਜ ਦੋ ਟੈਸਟ ਨੈਗਟਿਵ ਆਉਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਸ਼ੁਭ ਇਛਾਵਾਂ ਦੇਣ ਲਈ ਉਚੇਚੇ ਤੌਰ ਉਤੇ ਹਸਪਤਾਲ ਪੁੱਜੇ ਐਸ ਡੀ ਐਮ ਸ੍ਰੀ ਸ਼ਿਵਰਾਜ ਸਿੰਘ ਬੱਲ ਨੇ ਸਾਰਿਆਂ ਨੂੰ ਫੁੱਲਾਂ ਦੇ ਗੁਲਦਸਤੇ, ਮਾਸਕ ਅਤੇ ਸੈਨੇਟਾਈਜਰ ਰਸਮੀ ਤੌਰ ਉਤੇ ਜਾਗਰੂਕਤਾ ਫੈਲਾਉਣ ਲਈ ਦਿੱਤੇ। ਉਨਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਤੁਸੀਂ ਤੰਦਰੁਸਤ ਹੋ ਕੇ ਘਰਾਂ ਨੂੰ ਚੱਲੇ ਹੋ ਅਤੇ ਕੋਵਿਡ 19 ਦੇ ਸਾਰੇ ਮਰੀਜ਼ਾਂ ਲਈ ਆਸ ਦੀ ਕਿਰਨ ਬਣੋਗੇ, ਕਿ ਕੋਰੋਨਾ ਜੇਕਰ ਹੋ ਜਾਵੇ ਤਾਂ ਡਰਨ ਦੀ ਲੋੜ ਨਹੀਂ, ਇਸ ਨੂੰ ਹਰਾਇਆ ਵੀ ਜਾ ਸਕਦਾ ਹੈ।  ਹਸਪਤਾਲ ਦੇ ਡਾਇਰੈਕਟਰ ਡਾ. ਐਚ. ਪੀ. ਸਿੰਘ ਨੇ ਵੀ ਹਸਪਤਾਲ ਤੋਂ ਛੁੱਟੀ ਮਿਲਣ ਉਤੇ ਸਾਰਿਆਂ ਨੂੰ ਸ਼ੁਭ ਇਛਾਵਾਂ ਦਿੱਤੀਆਂ ਅਤੇ ਆਮ ਲੋਕਾਂ ਨੂੰ ਵੀ ਸੰਦੇਸ਼ ਦਿੱਤਾ ਕਿ ਕੋਰੋਨਾ ਤੋਂ ਜਾਗਰੂਕ ਹੋਣ ਦੀ ਲੋੜ ਹੈ, ਡਰਨ ਦੀ ਨਹੀਂ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਤੁਸੀਂ ਕੋਰੋਨਾ ਤੋਂ ਬਚ ਸਕਦੇ ਹੋ, ਪਰ ਜੇਕਰ ਫਿਰ ਵੀ ਕੋਈ ਇਸ ਦੀ ਗ੍ਰਿਫਤ ਵਿਚ ਆ ਜਾਂਦਾ ਹੈ ਤਾਂ ਇਸ ਦਾ ਇਲਾਜ ਹੈ, ਡਾਕਟਰਾਂ ਨੂੰ ਸਿਰਫ ਤੁਹਾਡੇ ਜਿੰਦਗੀ ਪ੍ਰਤੀ ਹੌਸ਼ਲੇ ਦੀ ਲੋੜ ਹੈ। ਇਸ ਮੌਕੇ ਸ੍ਰੀ ਦਿਨੇਸ਼ ਅਤੇ ਡਾ. ਵਰੁਣ ਵੀ ਹਾਜ਼ਰ ਸਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD