Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਲੂ, ਖੰਘ ਅਤੇ ਜ਼ੁਕਾਮ ਲਈ ਕਿਸੇ ਵਿਅਕਤੀ ਨੂੰ ਵੇਚੀਆਂ ਜਾਣ ਵਾਲੀਆਂ ਦਵਾਈਆਂ ਦੀ ਰਿਪੋਰਟ ਕੈਮਿਸਟ ਦੇਣ - ਸਿਵਲ ਸਰਜਨ

ਕਿਹਾ, ਸਮੂਹ ਜ਼ਿਲ੍ਹਾ ਨਿਵਾਸੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ

5 Dariya News

5 Dariya News

5 Dariya News

ਫ਼ਿਰੋਜ਼ਪੁਰ , 25 Apr 2020

Last updated on: Apr 25, 2020, 00:00 IST

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੋਵਿਡ ਗਾਈਡ ਲਾਈਨਜ਼ ਮੁਤਾਬਕ ਕਰੋਨਾ ਵਾਇਰਸ ਬਿਮਾਰੀ ਨੂੰ ਕਾਬੂ ਕਰਨ ਹਿੱਤ ਮੁਕੰਮਲ ਚੌਕਸੀ ਰੱਖੀ ਜਾ ਰਹੀ ਹੈ। ਜ਼ਿਲ੍ਹੇ ਅੰਦਰ ਕਰੋਨਾ ਦੇ ਪਹਿਲੇ ਪਾਜ਼ੀਟਿਵ ਕੇਸ ਦੀ ਸੂਚਨਾ ਮਿਲਣ ਤੇ ਸਮੁੱਚਾ ਸਿਹਤ ਵਿਭਾਗ ਮੁਕੰਮਲ ਤਨਦੇਹੀ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਮਰੀਜ਼ਾਂ ਦੀ ਕੁਆਰਨਟਾਈਨ ਅਤੇ ਆਈਸੋਲੇਸ਼ਨ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸੰਭਾਵਿਤ ਮਰੀਜ਼ਾਂ ਤੇ ਨਜ਼ਰ ਰੱਖਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੇ ਸਮੂਹ ਜ਼ੋਨਲ ਲਾਇਸੈਂਸਿੰਗ ਅਧਿਕਾਰੀ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਕੈਮਿਸਟਾਂ ਵੱਲੋਂ ਸਟੋਰ ਤੇ ਜਾਂ ਕਿਸੇ ਵਿਅਕਤੀ ਦੇ ਘਰ ਫਲੂ,ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਦਵਾਈਆਂ ਦੀ ਸਪਲਾਈ ਕਰਨ ਸਬੰਧੀ ਰਿਪੋਰਟ ਸਿਵਲ ਸਰਜਨ ਪਾਸ ਭੇਜਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ, ਬਾਹਰਲੇ ਸੂਬਿਆਂ ਤੋਂ ਆਏ ਅਤੇ ਦੂਜੇ ਜ਼ਿਲਿਆਂ ਦੇ ਪਾਜ਼ੀਟਿਵ ਕੇਸਾਂ ਸੰਪਰਕ ਵਾਲੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਦਿਨਾਂ ਲਈ ਘਰਾਂ ਅੰਦਰ ਹੀ ਇਕਾਂਤਵਾਸ ਲਈ ਕਿਹਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਰੋਨਾ ਵਾਇਰਸ ਕਿਸੇ ਕਰੋਨਾ ਵਾਇਰਸ ਪੀੜਿਤ ਵਿਅਕਤੀ ਦੇ ਨਿੱਛਣ, ਖੰਘਣ ਨਾਲ ਵਿਸ਼ਾਣੂਯੁਕਤ ਡਰਾਪਲੈਟਸ ਤੰਦਰੁਸਤ ਵਿਅਕਤੀ ਤੱਕ ਜਾਣ ਨਾਲ ਫੈਲਦਾ ਹੈ ਇਸ ਲਈ ਇਸ ਰੋਗ ਨੂੰ ਰੋਕਣ ਵਿੱਚ ਸੋਸ਼ਲ ਡਿਸਟੈਂਸਿੰਗ ਬਹੁਤ ਮਹੱਤਵਪੂਰਨ ਹ ਜੋ ਸਾਨੂੰ ਸਾਰਿਆਂ ਨੂੰ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ 2 ਮੀਟਰ ਦੀ ਦੂਰੀ ਰੱਖਣੀ ਚਾਹੀਦੀ ਹੈ।ਕਰੋਨਾ ਰੋਗ ਦੇ ਫੈਲਾਅ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣੇ ਚਾਹੀਦੇ ਹਨ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਕਿਹਾ ਕਿ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਸਰਕਾਰ ਤੇ ਪ੍ਰਸ਼ਾਸਣ ਵੱਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਤੇ   ਘਰੋਂ ਬਾਹਰ ਨਿਕਲਣ ਵੇਲੇ ਮਾਸਕ ਜ਼ਰੂਰ ਪਹਿਨਿਆ ਜਾਵੇ।

 

Tags: Civil Surgeon Ferozepur , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD