Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਬਾਰੇ ਅਡਵਾਇਜ਼ਰੀ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 26 Apr 2020

Last updated on: Apr 26, 2020, 00:00 IST

ਪੰਜਾਬ ਸਰਕਾਰ ਨੇ ਅੱਜ ਕੋਵਿਡ -19 ਦੇ ਮੱਦੇਨਜ਼ਰ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ/ਪ੍ਰਸਾਰ ਨੂੰ ਕਾਬੂ ਕਰਨ ਲਈ ਲੋਕ ਹਿੱਤ ਵਿੱਚ ਸਾਰੇ 22 ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਕੇ ਲੋਕਾਂ ਦੀਆਂ ਗਤੀਵਿਧੀਆਂ ’ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਭਾਵੇਂ ਸਰਕਾਰ ਨੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਜ਼ਰੂਰੀ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਫਿਰ ਵੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਰੇਗਾ ਅਧੀਨ ਸੁਪਰਵਾਈਜ਼ਰੀ ਸਰਪੰਚ/ਜੀ.ਆਰ.ਐੱਸ./ਕਾਮਿਆਂ ਦੇ ਨਾਲ ਨਾਲ ਕੰਮ ਸ਼ੁਰੂ ਕਰਨ ਵਾਲੇ ਖੇਤਰਾਂ ਵਿੱਚ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ। ਸੁਪਰਵਾਈਜ਼ਰ ਇੱਕ ਵਿਆਪਕ ਕਾਰਜ ਯੋਜਨਾ ਇਸ ਢੰਗ ਨਾਲ ਵਿਕਸਤ ਕਰ ਸਕਦਾ ਹੈ ਕਿ ਉਹ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਸਮੇਂ ਤੇ ਮਨਰੇਗਾ ਕਰਮਚਾਰੀਆਂ ਨੂੰ ਕੰਮ ਦੌਰਾਨ ਆਰਾਮ ਦੇਣ ਦੇ ਸਮੇਂ ਵਿੱਚ ਕੁੱਝ ਫਾਸਲਾ ਰੱਖੇ ਜਿਸ ਨਾਲ ਕੰਮ ਵੀ ਸਮੇਂ ਸਿਰ ਮੁਕੰਮਲ ਹੋ ਜਾਵੇ ਤੇ ਕੰਮ ਵਿੱਚ ਕੋਈ ਰੁਕਾਵਟ ਵੀ ਨਾ ਆਵੇ। ਇਸੇ ਤਰ੍ਹਾਂ, ਕਾਰਜ ਖੇਤਰ ਨੂੰ ਕਾਰਜ ਵਾਲੀ ਥਾਂ 'ਤੇ ਇਸ ਤਰ੍ਹਾਂ ਨਿਰਧਾਰਤ ਕੀਤਾ ਜਾਵੇਗਾ ਕਿ ਮਨਰੇਗਾ ਕਰਮਚਾਰੀਆਂ ਦਰਮਿਆਨ ਘੱਟੋ-ਘੱਟ 1 ਮੀਟਰ ਦੀ ਸਮਾਜਿਕ ਦੂਰੀ ਦੇ ਨਿਯਮ ਨੂੰ ਕਾਇਮ ਰੱਖਿਆ ਜਾ ਸਕੇ।ਬੁਲਾਰੇ ਨੇ ਅੱਗੇ ਕਿਹਾ ਕਿ ਬੁਖਾਰ ਜਾਂ ਹੋਰ ਲੱਛਣ ਜਿਵੇਂ ਖੰਘ/ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਕਰਨ ਵਾਲੇ ਮਨਰੇਗਾ ਕਰਮਚਾਰੀਆਂ ਨੂੰ ਘਰ ਵਿੱਚ ਹੀ ਰਹਿਣ ਅਤੇ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮਨਰੇਗਾ ਵਰਕਰਾਂ ਨੂੰ ਸਲਾਹ ਦਿੱਤੀ ਜਾਏਗੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਕਿਸੇ ਨੂੰ ਗਲੇ ਨਾ ਲਗਾਉਣ। ਮਨਰੇਗਾ ਸਟਾਫ਼ ਨੂੰ ਬਿਨਾਂ ਕੰਮ ਤੋਂ ਨਾ ਘੁੰਮਣ ਅਤੇ ਉਨ੍ਹਾਂ ਦੇ ਨਿਰਧਾਰਤ ਖੇਤਰ/ਸਾਈਟ ਤੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਸਰਪੰਚ/ਜੀਆਰਐਸ ਸਮੇਤ ਸਾਰਿਆਂ ਨੂੰ ਹਰ ਸਮੇਂ ਕੱਪੜੇ ਦੇ ਮਾਸਕ ਪਹਿਨਣੇ ਚਾਹੀਦੇ ਹਨ। ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਣਾ ਚਾਹੀਦਾ ਹੈ ਕਿ ਇਹ ਨੱਕ ਦੇ ਨਾਲ ਨਾਲ ਮੂੰਹ ਨੂੰ ਵੀ ਕਵਰ ਕਰੇ। ਕੱਪੜੇ ਦੇ ਮਾਸਕ ਨੂੰ ਵਰਤੋਂ ਬਾਅਦ ਰੋਜ਼ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।ਹੱਥ ਧੋਣ ਅਤੇ ਰੋਗਾਣੂ-ਮੁਕਤ ਕਰਨ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਵਿਸਥਾਰ ਨਾਲ ਦੱਸਦਿਆਂ, ਉਨ੍ਹਾਂ ਕਿਹਾ ਕਿ ਕਾਰਜ ਵਾਲੀ ਥਾਂ 'ਤੇ ਲੋੜੀਂਦੀ ਮਾਤਰਾ ਵਿਚ ਪਾਣੀ ਅਤੇ ਸਾਬਣ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਮਨਰੇਗਾ ਵਰਕਰਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਦੋਂ ਵੀ ਹੱਥ ਧੋਣ ਦਾ ਮੌਕਾ ਮਿਲੇ, ਉਹ ਘੱਟੋ-ਘੱਟ ਹੱਥਾਂ ਨੂੰ 40 ਸਕਿੰਟ ਤੱਕ ਚੰਗੀ ਤਰ੍ਹਾਂ ਧੋਣ, ਨਾਲ ਹੀ ਉਹ ਹਥੇਲੀ, ਹੱਥ ਦਾ ਪਿਛਲਾ ਪਾਸਾ, ਉਂਗਲਾਂ ਅਤੇ ਅੰਗੂਠੇ ਵਿਚਕਾਰ ਵੀ ਚੰਗੀ ਤਰ੍ਹਾਂ ਸਾਬਣ ਤੇ ਪਾਣੀ ਨਾਲ ਹੱਥ ਸਾਫ਼ ਕਰਨ। ਹਰ ਦੋ ਘੰਟੇ ਬਾਅਦ ਹੱਥ ਧੋਣ ਦੀ ਸਿਫਾਰਸ਼ ਗਈ ਹੈ। ਉੱਪਰ ਦੱਸੇ ਅਨੁਸਾਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਕੰਮ ਕਰਨ ਤੋਂ ਬਾਅਦ ਹੱਥ ਲਾਜ਼ਮੀ ਤੌਰ 'ਤੇ ਸਾਬਣ ਅਤੇ ਪਾਣੀ ਨਾਲ ਧੋਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਜੇ ਕੋਈ ਮਨਰੇਗਾ ਕਰਮਚਾਰੀ ਤੇਜ਼ ਬੁਖਾਰ/ਖੰਘ/ਛਿੱਕ/ ਸਾਹ ਲੈਣ ਵਿੱਚ ਮੁਸ਼ਕਲ ਮਹਿਸੂਸ ਕਰੇ, ਤਾਂ ਉਹ ਖੁਦ ਸੁਪਰਵਾਈਜ਼ਰ ਨੂੰ ਇਸ ਦੀ ਜਾਣਕਾਰੀ ਦੇਵੇ ਅਤੇ ਸਮੇਂ ਸਿਰ ਬੀਮਾਰੀ ਦਾ ਪਤਾ ਲਗਾਉਣ ਅਤੇ ਇਲਾਜ ਲਈ ਤੁਰੰਤ ਡਾਕਟਰੀ ਸਲਾਹ ਲਵੇ। ਮਨਰੇਗਾ ਕਰਮਚਾਰੀਆਂ ਨੂੰ ਇੱਕ ਦੂਜੇ ਤੋਂ ਇਨਫੈਕਸ਼ਨ ਨੂੰ ਰੋਕਣ ਲਈ ਉਹਨਾਂ ਨੂੰ ਇਕ ਦੂਜੇ ਨਾਲ ਦੁਪਹਿਰ ਦੇ ਖਾਣੇ/ਸਨੈਕਸ ਇੱਕਠਿਆਂ ਨਹੀਂ ਖਾਣੇ ਚਾਹੀਦੇ।ਜੇ ਕੋਈ ਕੰਮ ਦੌਰਾਨ ਸੰਪਰਕ ਵਿੱਚ ਆਉਣ ਕਰਕੇ ਕੋਵਿਡ-19 ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਕਿਸੇ ਨੂੰ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 ਨੂੰ ਰਿਪੋਰਟ ਕਰਨੀ ਚਾਹੀਦੀ ਹੈ, ਤਾਂ ਜੋ ਬੀਮਾਰੀ ਦਾ ਸਹੀ ਕਾਰਨ ਪਤਾ ਲੱਗ ਸਕੇ ਤੇ ਪੀੜਤ ਦੀ ਅਗਲੇਰੀ ਕਾਰਵਾਈ ਲਈ ਡਾਕਟਰ ਦੀ ਸਹਾਇਤਾ ਕੀਤੀ ਜਾ ਸਕੇ।

 

Tags: Spokesman Punjab Govt , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD