Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੱਛਲੀ ਕਲਾਂ ਨੇ ਚੱਪੜਚਿੜੀ ਦੇ ਖ਼ਰੀਦ ਕੇਂਦਰ ਦੀ ਬਿਜਲੀ ਸਮੱਸਿਆ ਤੁਰੰਤ ਹੱਲ ਕਰਵਾਈ

ਕਿਸਾਨਾਂ, ਆੜਤੀਆਂ ਅਤੇ ਪੱਲੇਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ

5 Dariya News

5 Dariya News

5 Dariya News

ਮੋਹਾਲੀ , 27 Apr 2020

Last updated on: Apr 27, 2020, 00:00 IST

ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਮੱਛਲੀ ਕਲਾਂ ਨੇ ਅਪਣੇ ਨਿਜੀ ਦਖ਼ਲ ਨਾਲ ਪਿੰਡ ਚੱਪੜਚਿੜੀ ਦੇ ਕਣਕ ਖ਼ਰੀਦ ਕੇਂਦਰ ਵਿਚ ਬਿਜਲੀ ਦੀ ਸਮੱਸਿਆ ਦਾ ਕੁੱਝ ਹੀ ਘੰਟਿਆਂ ਵਿਚ ਹੱਲ ਕਰਵਾ ਦਿਤਾ। ਖ਼ਰੀਦ ਕੇਂਦਰ ਦੇ ਆੜਤੀਆਂ ਨੇ ਸ੍ਰੀ ਮੱਛਲੀ ਕਲਾਂ ਦੁਆਰਾ ਵਿਖਾਈ ਗਈ ਦਿਲਚਸਪੀ ਅਤੇ ਫੁਰਤੀ ਲਈ ਉਨਾਂ ਦਾ ਧਨਵਾਦ ਕੀਤਾ ਹੈ। ਦਰਅਸਲ, ਬੀਤੇ ਦਿਨ ਜਦ ਸ੍ਰੀ ਮੱਛਲੀ ਕਲਾਂ ਚੱਪੜਚਿੜੀ ਖ਼ਰੀਦ ਕੇਂਦਰ ਵਿਚ ਕਣਕ ਦੀ ਵਿਕਰੀ ਅਤੇ ਚੁਕਾਈ ਦਾ ਜਾਇਜ਼ਾ ਲੈਣ ਲਈ ਗਏ ਸਨ ਤਦ ਉਨਾਂ ਨੂੰ ਆੜਤੀਆਂ ਨੇ ਲਾਈਟਾਂ ਦੀ ਖ਼ਰਾਬੀ ਬਾਬਤ ਜਾਣੂੰ ਕਰਾਇਆ ਸੀ ਜਿਸ ਮਗਰੋਂ ਮੱਛਲੀ ਕਲਾਂ ਨੇ ਐਸ.ਡੀ.ਐਮ. ਮੋਹਾਲੀ ਸ੍ਰੀ ਜਗਦੀਪ ਸਹਿਗਲ ਨਾਲ ਸੰਪਰਕ ਕੀਤਾ ਅਤੇ ਉਨਾਂ ਕੋਲੋਂ ਇਹ ਸਮੱਸਿਆ ਤੁਰੰਤ ਹੱਲ ਕਰਵਾਈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਮੱਛਲੀ ਕਲਾਂ ਨੇ ਦਸਿਆ ਕਿ ਮਾਰਕੀਟ ਕਮੇਟੀ ਖਰੜ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿਤੀਜਾਵੇਗੀ। ਉਨਾਂ ਕਿਹਾ ਕਿ ਕਿਸਾਨ,ਆੜਤੀ ਤੇ ਪੱਲੇਦਾਰ ਕਿਸੇ ਵੀ ਸਮੱਸਿਆ ਲਈ ਉਨਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ ਜਿਸ ਦਾ ਤੁਰੰਤ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਅਪਣੇ ਦੌਰੇ ਦੌਰਾਨ ਕਿਸਾਨਾਂ ਅਤੇ ਪੱਲੇਦਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।  ਕਣਕ ਦੀ ਖ਼ਰੀਦ ਸਬੰਧੀ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਨੇ ਦਸਿਆ ਕਿ ਚੱਪੜਚਿੜੀ ਖ਼ਰੀਦ ਕੇਂਦਰ ਵਿਚ 26 ਅਪ੍ਰੈਲ ਤਕ ਲਗਭਗ 27 ਹਜ਼ਾਰ ਕੁਇੰਟਲ ਕਣਕ ਖ਼ਰੀਦੀ ਜਾ ਚੁਕੀ ਹੈ ਜਿਸ ਵਿਚੋਂ ਲਗਭਗ 17 ਹਜ਼ਾਰ ਕੁਇੰਟਲ ਕਣਕ ਦੀ ਚੁਕਾਈ ਮੁਕੰਮਲ ਹੋ ਚੁਕੀ ਹੈ। ਉਨਾਂ ਦਸਿਆ ਕਿ ਮੰਡੀ ਵਿਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਅਤੇ ਕਿਸਾਨਾਂ ਨੂੰ ਫ਼ਸਲ ਦੀ ਪੂਰੀ ਅਦਾਇਗੀ ਵੀ ਲਗਾਤਾਰ ਹੋ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਕੱਤਰ ਅਰਚਨਾ ਬਾਂਸਲ, ਮੰਡੀ ਸੁਪਰਵਾਇਜ਼ਰ ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਆਗੂ ਤੇ ਕਿਸਾਨ ਮੌਜੂਦ ਸਨ।

 

Tags: Harkesh Chand Sharma , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD