Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਐਸ.ਆਈ ਹਰਜੀਤ ਸਿੰਘ ਦੀ ਬਹਾਦਰੀ 'ਤੇ ਦੇਸ਼ ਨੂੰ ਮਾਣ-ਐਸ.ਐਸ.ਪੀ.

ਮੈਨੂੰ ਇਹ ਕਹਿਣ ਵਿਚ ਫਖ਼ਰ ਮਹਿਸੂਸ ਹੋ ਰਿਹਾ ਹੈ ਕਿ 'ਮੈਂ ਵੀ ਹਰਜੀਤ ਸਿੰਘ' ਹਾਂ-ਐੋਸ.ਐਸ.ਪੀ.

5 Dariya News

5 Dariya News

5 Dariya News

ਪਠਾਨਕੋਟ , 27 Apr 2020

Last updated on: Apr 27, 2020, 00:00 IST

ਦੀਪਕ ਹਿਲੋਰੀ ਐੋਸ.ਐਸ.ਪੀ. ਨੇ ਕਿਹਾ ਕਿ ਐਸ.ਆਈ ਹਰਜੀਤ ਸਿੰਘ ਦੀ ਬਹਾਦਰੀ 'ਤੇ ਦੇਸ਼ ਨੂੰ ਮਾਣ ਹੈ ਅਤੇ ਮੈਨੂੰ ਇਹ ਕਹਿਣ ਵਿਚ ਫਖ਼ਰ ਮਹਿਸੂਸ ਹੋ ਰਿਹਾ ਹੈ ਕਿ 'ਮੈਂ ਵੀ ਹਰਜੀਤ ਸਿੰਘ ਹਾਂ।'ਐੋਸ.ਐਸ.ਪੀ. ਪਠਾਨਕੋਟ ਨੇ ਕਿਹਾ ਕਿ ਐਸ.ਆਈ ਹਰਜੀਤ ਸਿੰਘ ਨੇ ਕਰੋਨਾ ਵਾਇਰਸ ਵਿਰੁੱਧ ਆਪਣੀ ਡਿਊਟੀ ਬਾਖੂਬੀ ਨਾਲ ਨਿਭਾਈ ਹੈ ਅਤੇ ਜੋ ਦੂਸਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨਾਂ ਅੱਗੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਜੋ ਕਰਮਚਾਰੀ ਲੋਕਾਂ ਦੀ ਜਾਨ ਬਚਾਉਣ ਵਿਚ ਲੱਗੇ ਹੋਏ ਹਨ, ਉਨਾਂ 'ਤੇ ਸ਼ਰਮਨਾਕ ਹਮਲਾ ਕੀਤਾ ਗਿਆ, ਜੋ ਦੁੱਖ ਵਾਲੀ ਗੱਲ ਹੈ। ਮੈਂ ਕਰੋਨਾ ਵਾਇਰਸ ਵਿਰੁੱਧ ਲੜ ਰਹੇ ਸਾਰੇ ਬਹਾਦਰ ਯੋਧਿਆ ਨੂੰ ਸਲਾਮ ਕਰਦਾ ਹਾਂ, ਜੋ ਦੁਨੀਆਂ ਭਰ ਵਿਚ ਫੈਲੀ ਮਹਾਂਮਾਰੀ ਕਰੋਨਾ ਵਾਇਰਸ ਤੋਂ ਬਚਾਅ ਲਈ ਕੰਮ ਰਹੇ ਹਨ।ਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ ਨੇ ਕਿਹਾ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਲਈ ਆਪਣੇ ਫਰਜ਼ ਅਦਾ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਦਿਨ ਰਾਤ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ, ਗੱਲ ਚਾਹੇ ਬੀ.ਐਲ.ਓਜ਼ ਦੀ ਹੋਵੇ, ਮੰਡੀ ਮੈਜਿਸਟਰੇਟ, ਸਪੈਸ਼ਲ ਮੈਜਿਸਟਰੇਟ, ਸਫਾਈ ਕਰਮਚਾਰੀ, ਸਿਹਤ ਵਿਭਾਗ, ਪੁਲਿਸ ਨਾਕਿਆਂ ਤੇ ਡਿਊਟੀ ਕਰਨ ਵਾਲੇ ਕਰਮਚਾਰੀ/ਅਧਿਕਾਰੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੀ, ਸਾਰਿਆਂ ਵਲੋਂ ਆਪਣੀਆਂ ਸੇਵਾਵਾਂ ਨਿਰੰਤਰ ਨਿਭਾਈਆਂ ਜਾ ਰਹੀਆਂ ਹਨ।ਜਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਵਿੱਚ ਹਰੇਕ ਪੁਲਿਸ ਕਰਮਚਾਰੀ ਅਤੇ ਅਧਿਕਾਰੀ ਵੱਲੋਂ ਮੈਂ ਵੀ ਹਰਜੀਤ ਸਿੰਘ' ਨਾਂਅ ਦੇ ਬੈਜ ਲਗਾਏ ਗਏ। ਜਿਕਰਯੋਗ ਹੈ ਕਿ ਬੀਤੀ 12 ਅਪ੍ਰੈਲ ਨੂੰ ਪਟਿਆਲਾ ਵਿਖੇ ਐਸ.ਆਈ ਹਰਜੀਤ ਸਿੰਘ ਦਾ ਡਿਊਟੀ ਦੋਰਾਨ ਨਿਹੰਗਾਂ ਵਲੋਂ ਗੁੱਟ ਵੱਢ ਦਿੱਤਾ ਗਿਆ ਸੀ, ਜਿਸ ਦੀ ਦੇਸ਼ ਭਰ ਵਿਚ ਨਿੰਦਾ ਕੀਤੀ ਗਈ ਸੀ।

 

Tags: SSP Pathankot , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD