Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹਾ ਪੁਲਿਸ ਨੇ ‘ਮੈਂ ਵੀ ਹਰਜੀਤ ਸਿੰਘ’ ਮੁਹਿੰਮ ਨਾਲ ਇੱਕਮੁਠਤਾ ਦਾ ਪ੍ਰਗਟਾਵਾ ਕੀਤਾ

ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ’ਚ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਾਈ ਹਰਜੀਤ ਸਿੰਘ ਦੇ ਨਾਮ ਵਾਲੀ ਪੱਟੀ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 27 Apr 2020

Last updated on: Apr 27, 2020, 00:00 IST

ਪੰਜਾਬ ਪੁਲਿਸ ਵੱਲੋਂ ਪਟਿਆਲਾ ਵਿਖੇ ਕੋਵਿਡ ਕਰਫ਼ਿਊ ਦੌਰਾਨ ਆਪਣੀ ਡਿਊਟੀ ਦੌਰਾਨ ਸਮਾਜ ਵਿਰੋਧੀ ਅਨਸਰਾਂ ਦੀ ਚਣੌਤੀ ਦਾ ਟਾਕਰਾ ਕਰਦਿਆਂ ਆਪਣਾ ਹੱਥ ਕਟਵਾਉਣ ਬਾਅਦ ਵੀ ਅਸਾਧਾਰਨ ਬਹਾਦਰੀ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਏ ਐਸ ਆਈ ਹਰਜੀਤ ਸਿੰਘ ਜਿਹੇ ਬਹਦਾਰ ਪੁਲਿਸ ਮੁਲਾਜ਼ਮਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਹਿੱਤ ਅੱਜ ਰਾਜ ਭਰ ’ਚ ਆਰੰਭੀ  ‘ਮੈਂ ਵੀ ਹਰਜੀਤ ਸਿੰਘ’ ਮੁਹਿੰਮ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਵੀ ਭਰਵਾਂ ਹੁੰਗਾਰਾ ਮਿਲਿਆ।ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ’ਚ ਅੱਜ ਸਮੁੱਚੀ ਪੁਲਿਸ ਨੇ ਆਪਣੀਆਂ ਨਾਵਾਂ ਵਾਲੀਆਂ ਪੱਟੀਆਂ ’ਤੇ ਹਰਜੀਤ ਸਿੰਘ ਲਿਖ ਕੇ ਜਿੱਥੇ ਪੰਜਾਬ ਪੁਲਿਸ ਦੀ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਉੱਥੇ ‘ਹੈਲਪਿੰਗ ਹੈਂਡ ਐਸ ਬੀ ਐਸ ਨਗਰ ਪੁਲਿਸ’ ਨਾਲ ਜੁੜੇ ਸਮਾਜ ਸੇਵੀ ਵਾਲੰਟੀਅਰਾਂ ਨੇ ਵੀ ‘ਮੈਂ ਵੀ ਹਰਜੀਤ ਸਿੰਘ ਦੇ ਨਾਮ ਵਾਲੀਆਂ ਤਖ਼ਤੀਆਂ ਫੜ ਕੇ ਪੁਲਿਸ ਦੀ ਇਸ ਚਣੌਤੀ ਭਰਪੂਰ ਹਾਲਾਤ ’ਚ ਆਪਣੀ ਡਿਊਟੀ ਦੇ ਨਾਲ-ਨਾਲ ਮਾਨਵਤਾ ਪ੍ਰਤੀ ਸੇਵਾ-ਭਾਵਨਾ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਪੁਲਿਸ ਦੇ ਫ਼ੇਸ ਬੁੱਕ ਪੇਜ ਅਤੇ ਟਵਿੱਟਰ ਅਕਾਊਂਟ ’ਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀ ਹਰਜੀਤ ਸਿੰਘ ਦੀ ‘ਨੇਮ ਪਲੇਟ’ ਵਾਲੀ ਤਸਵੀਰ ਸਾਰਿਆਂ ਲਈ ਪ੍ਰੇਰਨਾ ਸ੍ਰੋਤ ਬਣੀ ਰਹੀ।ਐਸ ਐਸ ਪੀ ਸ੍ਰੀਮਤੀ ਮੀਨਾ ਨੇ ਦੱਸਿਆ ਕਿ ਅੱਜ ਦਾ ਦਿਨ ਹਰਜੀਤ ਸਿੰਘ ਵਰਗੇ ਕਰਮੱਠ ਪੁਲਿਸ ਮੁਲਾਜ਼ਮਾਂ ਦੀ ਬਹਾਦਰੀ ਨੂੰ ਯਾਦ ਕਰਨ ਵਜੋਂ ਅਤੇ ਸਮੁੱਚੀ ਫ਼ੋਰਸ ਨੂੰ ਖੁਦ ਨੂੰ ਉਸ ਦੇ ਹੌਂਸਲੇ ਤੋਂ ਸੇਧ ਲੈਣ ਲਈ ਪ੍ਰਤੀਕ ਵਜੋਂ ਰੱਖਿਆ ਗਿਆ ਸੀ, ਜਿਸ ਦਾ ਮੰਤਵ ਇਸ ਗੱਲ ਦਾ ਅਹਿਸਾਸ ਕਰਵਾਉਣਾ ਸੀ ਕਿ ਪੰਜਾਬ ਪੁਲਿਸ ਆਪਣੇ ਅਮਨ ਤੇ ਕਾਨੂੰਨ ਦੇ ਫ਼ਰਜ਼ਾਂ ਦੀ ਪਾਲਣਾ ਤੋਂ ਵੀ ਅੱਗੇ ਵਧ ਕੇ ਇਸ ਬਿਪਤਾ ਦੀ ਘੜੀ ’ਚ ਲੋਕਾਂ ਤੱਕ ਰਾਸ਼ਨ, ਮਰੀਜ਼ਾਂ ਦੀ ਸੰਭਾਲ, ਡਾਕਟਰਾਂ ਅਤੇ ਸਫ਼ਾਈ ਅਮਲੇ ਦੀ ਹੌਂਸਲਾ ਅਫ਼ਜ਼ਾਈ ਜਿਹੇ ਕਾਰਜਾਂ ’ਚ ਵੀ ਯੋਗਦਾਨ ਪਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ‘ਮੈਂ ਵੀ ਹਰਜੀਤ ਸਿੰਘ’ ਮੁਹਿੰਮ ਨਾਲ ਜਿੱਥੇ ਪੁਲਿਸ ਫ਼ੋਰਸ ਦਾ ਹੌਂਸਲਾ ਬੁਲੰਦ ਹੋਇਆ ਹੈ, ਉੱਥੇ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਹ ਸੁਨੇਹਾ ਗਿਆ ਹੈ ਕਿ ਇਨਸਾਨੀਅਤ ’ਤੇ ਆਈ ਮੁਸੀਬਤ ਦੀ ਘੜੀ ’ਚ ਅਸੀਂ ਸਾਰੇ ਇੱਕਜੁੱਟ ਹਾਂ ਅਤੇ ਸਾਡੇ ਹੌਂਸਲੇ ਬੁਲੰਦ ਹਨ।ਉਨ੍ਹਾਂ ਨੇ ਪੁਲਿਸ ਫ਼ੋਰਸ ਦੀ ਇਸ ਮੁਹਿੰਮ ’ਚ ਸਵੈ-ਇੱਛਾ ਨਾਲ ਹਿੱਸਾ ਪਾਉਣ ਵਾਲੇ ਆਮ ਲੋਕਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

 

Tags: SSP SBS Nagar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD