Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਇਆ ਕਲਪ ਤਹਿਤ ਨਵਾਂਸ਼ਹਿਰ ਤੇ ਗੁਰਦਾਸਪੁਰ ਦੇ ਜ਼ਿਲ੍ਹਾ ਹਸਪਤਾਲਾਂ ਨੂੰ ਮਿਲਿਆ ਰਾਜ ਭਰ ਵਿੱਚੋਂ ਪਹਿਲਾ ਸਥਾਨ

ਨਵਾਂਸ਼ਹਿਰ ਨੇ ਸਾਲ 2017-18 ਤੋਂ ਬਾਅਦ ਦੂਸਰੀ ਵਾਰ ਜਿੱਤਿਆ ਬੇਹਤਰੀਨ ਸਿਹਤ ਸਹੂਲਤਾਂ ਲਈ ਵੱਕਾਰੀ ਐਵਾਰਡ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 27 Apr 2020

Last updated on: Apr 27, 2020, 00:00 IST

ਜ਼ਿਲ੍ਹਾ ਹਸਪਤਾਲ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੀਆਂ ਬੇਹਤਰੀਨ ਸਿਹਤ ਸੇਵਾਵਾਂ ਸਦਕਾ ਸਾਲ 2017-18 ਤੋਂ ਬਾਅਦ ਇੱਕ ਵਾਰ ਫ਼ੇਰ ਕਾਇਆ ਸਵੱਛ ਭਾਰਤ ਦੇ ਕਾਇਆ ਕਲਪ ਪ੍ਰੋਗਰਾਮ ਅਧੀਨ ਸਾਫ਼-ਸਫ਼ਾਈ ਦੇ ਉੱਚ ਮਿਆਰਾਂ ਤਹਿਤ ਰਾਜ ਭਰ ’ਚੋਂ ਸਾਲ 2019-20 ਲਈ ਰਾਜ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਵੀ ਪਹਿਲਾ ਸਥਾਨ ਮਿਲਿਆ ਹੈ। ਦੋਵਾਂ ਹਸਪਤਾਲਾਂ ’ਚ ਸਖਤ ਮੁਕਾਬਲਾ ਹੋਣ ਕਾਰਨ 78.5 ਫ਼ੀਸਦੀ ਅੰਕ ਮਿਲੇ ਹਨ।ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਅਨੁਸਾਰ ਇਸ ਤੋਂ ਪਹਿਲਾਂ ਹਸਪਤਾਲ ਨੈਸ਼ਨਲ ਕੁਆਲਿਟੀ ਐਸ਼ੋਰੈਂਸ ਸਟੈਂਡਰਡ ਤਹਿਤ ਕੁਆਲੀਫ਼ਾਈ ਕਰ ਚੁੱਕਾ ਹੈ, ਜਿਸ ਤਹਿਤ 27 ਸਤੰਬਰ 2017 ਤੋਂ 26 ਸਤੰਬਰ 2020 ਤੱਕ ਹਰ ਸਾਲ ਹਸਪਤਾਲ ਨੂੰ 10-10 ਲੱਖ ਰੁਪਏ ਦੀ ਗਰਾਂਟ-ਇੰਨ-ਏਡ ਮਿਲ ਰਹੀ ਹੈ।ਉਨ੍ਹਾਂ ਕਾਇਆਕਲਪ ਪ੍ਰੋਗਰਾਮ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉੱਚ ਗੁਣਵੱਤਾ ਦੀਆਂ ਸਿਹਤ ਸੰਭਾਲ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਪ੍ਰੇਰਣਾਦਾਇਕ ਦੱਸਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਹਸਪਤਾਲਾਂ ਵਿੱਚ ‘ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ’ ਜ਼ਰੀਏ ਸੇਵਾਵਾਂ ਜਿਵੇਂ ਕਿ ਅਪ੍ਰੇਸ਼ਨ ਥਿਏਟਰ, ਬਾਇਓ ਵੇਸਟ ਡਿਸਪੋਜ਼ਲ ਅਤੇ ਪ੍ਰੋਟੋਕੋਲ ਆਦਿ ਉਪਲਬਧ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸੇ ਹਸਪਤਾਲ ਦੇ ਐਸ ਐਮ ਓ ਡਾ. ਹਰਵਿੰਦਰ ਸਿੰਘ ਨੂੰ ਕਾਇਆ ਕਲਪ ਪ੍ਰੋਗਰਾਮ ਤਹਿਤ ਸਰਵੋਤਮ ਐਸ ਐਮ ਓ ਦਾ ਐਵਾਰਡ ਵੀ ਮਿਲ ਚੁੱਕਾ ਹੈ। ਇਸ ਤੋਂ ਪਹਿਲਾਂ ਇਹ ਹਸਪਤਾਲ 2016-17 ’ਚ ਚੌਥੇ ਸਥਾਨ ’ਤੇ, 2017-18 ’ਚ ਪਹਿਲੇ ਸਥਾਨ ’ਤੇ, 2018-19 ’ਚ ਚੌਥੇ ਸਥਾਨ ’ਤੇ ਰਹਿ ਚੁੱਕਾ ਹੈ।ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੂੰ ਕਾਇਆ ਕਲਪ ਪ੍ਰੋਗਰਾਮ ਤਹਿਤ ਦੁਬਾਰਾ ਫ਼ਿਰ ਐਵਾਰਡ ਲਈ ਚੁਣੇ ਜਾਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਨੇ ਉਕਤ ਐਵਾਰਡ ਤੋਂ ਇਲਾਵਾ ਇਨ੍ਹਾਂ ਦਿਨਾਂ ’ਚ ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ’ਚ ਤੇ ਉਨ੍ਹਾਂ ਦਾ ਮਨੋਬਲ ਵਧਾਉਣ ’ਚ ਵੀ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਜ਼ਿਲ੍ਹਾ ਹਸਪਤਾਲ ਦਾ ਐਵਾਰਡ ਲਈ ਚੁਣੇ ਜਾਣਾ ਇਸ ਦੀਆਂ ਮਾਨਵਤਾ ਪ੍ਰਤੀ ਸੇਵਾਵਾਂ ’ਤੇ ਮੋਹਰ ਹੈ।ਵਿਧਾਇਕ ਅੰਗਦ ਸਿੰਘ ਨੇ ਕਾਇਆ ਕਲਪ ਪ੍ਰੋਗਰਾਮ ਵਿੱਚ ਐਵਾਰਡ ਹਾਸਲ ਕਰਨ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਹਸਪਤਾਲ ਦੇ ਸਮੂਹ ਵਿੰਗਾਂ ਜਿਨ੍ਹਾਂ ਵਿੱਚ ਸਫ਼ਾਈ ਸੇਵਕ, ਸੁਰੱਖਿਆ ਕਰਮੀ, ਲੈਬ ਸਟਾਫ਼, ਵਾਰਡ ਸਟਾਫ਼, ਓ.ਪੀ.ਡੀ. ਸਟਾਫ਼, ਇੰਨਡੋਰ ਸਟਾਫ਼, ਓ.ਟੀ. ਸਟਾਫ਼, ਲੇਬਰ ਰੂਮ ਸਟਾਫ਼ ਤੇ ਹੋਰ ਵਿੰਗਾਂ ਦੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਹੈ।ਐਸ ਐਮ ਓ ਡਾ. ਹਰਵਿੰਦਰ ਸਿੰਘ ਨੇ ਕਾਇਆ ਕਲਪ ਐਵਾਰਡ ਲਈ ਪਹਿਲੇ ਸਥਾਨ ’ਤੇ ਚੁਣੇ ਜਾਣ ਦਾ ਸਿਹਰਾ ਸਮੁੱਚੇ ਹਸਪਤਾਲ ਦੇ ਅਮਲੇ ਨੂੰ ਅਤੇ ਸਿਵਲ ਸਰਜਨ  ਵੱਲੋਂ ਸਮੇਂ-ਸਮੇਂ ਦਿੱਤੇ ਮਾਰਗ ਦਰਸ਼ਨ ਨੂੰ ਦਿੱਤਾ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD