Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਦਲ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਮੁੱਖ ਮੰਤਰੀ ਨੂੰ ਪਿੰਡਾਂ ਵਿਚ ਜਾਣ ਲਈ ਕਿਹਾ

ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਖੇਤ ਮਜ਼ਦੂਰਾਂ ਅਤੇ ਦਿਹਾੜੀਦਾਰਾਂ ਨੂੰ 6 ਹਜ਼ਾਰ ਰੁਪਏ ਦੇਣ

Web Admin

Web Admin

5 Dariya News

ਮਜੀਠਾ(ਅਮ੍ਰਿਤਸਰ) , 27 Apr 2020

Last updated on: Apr 27, 2020, 00:00 IST

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਸ ਹਲਕੇ ਅੰਦਰ ਦੂਜੀ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕੀਤੀ। ਇਸ ਦੇ ਨਾਲ ਹੀ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਹਕੀਕਤ ਨੂੰ ਸਮਝਣ ਅਤੇ ਲੋਕਾਂ ਦੀਆਂ ਸਮੱਸਿਆਂਵਾਂ ਦੂਰ ਕਰਨ ਲਈ ਪਿੰਡਾਂ ਅਤੇ ਮੰਡੀਆਂ ਦਾ ਦੌਰਾ ਕਰਨ।ਇੱਥੇ ਇੱਕ ਜਾਪਾਨੀ ਮਸ਼ੀਨ ਨਾਲ ਇੱਕ ਹੋਰ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪ੍ਰੈਸ ਜ਼ਰੀਏ ਬਿਆਨਬਾਜ਼ੀ ਨਾਲ ਬਹੁਤੀ ਦੇਰ ਕੰਮ ਨਹੀਂ ਚੱਲੇਗਾ। ਹੁਣ ਤਾਂ ਸਿੱਧੀ ਕਾਰਵਾਈ ਦੀ ਲੋੜ ਹੈ। ਮੁੱਖ ਮੰਤਰੀ ਨੂੰ ਸਾਰੇ ਖੇਤ ਮਜ਼ਦੂਰਾਂ ਅਤੇ ਦਿਹਾੜੀਦਾਰਾਂ ਨੂੰ 6 ਹਜ਼ਾਰ ਰੁਪਏ ਦੀ ਸਿੱਧੀ ਨਗਦ ਸਹਾਇਤਾ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਾਰੇ ਘਰੇਲੂ ਖਪਤਕਾਰਾਂ ਦੇ ਬਿਜਲੀ ਦੇ ਬਿਲ ਅੱਧੇ ਕਰ ਦੇਣੇ ਚਾਹੀਦੇ ਹਨ, ਨਗਰਪਾਲਿਕਾ ਦੇ ਟੈਕਸ ਹਟਾ ਦੇਣੇ ਚਾਹੀਦੇ ਹਨ ਅਤੇ ਉਦਯੋਗਾਂ ਦੇ ਬਿਜਲੀ ਦੇ ਪੱਕੇ ਖਰਚੇ ਬੰਦ ਕਰ ਦੇਣੇ ਚਾਹੀਦੇ ਹਨ।ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਜਾ ਕੇ ਉੱਥੇ ਦੇ ਹਾਲਾਤ ਆਪਣੀਆਂ ਅੱਖਾਂ ਨਾਲ ਵੇਖਣ। ਉਹਨਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਰਕੇ ਕਿਸਾਨਾਂ ਨੂੰ ਪਾਸ ਜਾਰੀ ਨਹੀਂ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਨਮੀ ਸੰਬੰਧੀ ਸਖ਼ਤ ਨਿਯਮਾਂ ਕਿਸਾਨਾਂ ਨੂੰ ਖਰੀਦ ਏਜੰਸੀਆਂ ਕੋਲ ਆਪਣੀ ਫਸਲ ਵੇਚਣ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵਾਅਦੇ ਅਨੁਸਾਰ ਉਹਨਾਂ ਦੀ ਫਸਲ ਦੀ ਕੀਮਤ ਨਹੀਂ ਮਿਲ ਰਹੀ ਹੈ। ਲਿਫਟਿੰਗ ਨਾ ਹੋਣ ਕਰਕੇ ਮੰਡੀਆਂ ਨੱਕੋ ਨੱਕ ਭਰ ਚੁੱਕੀਆਂ ਹਨ।  ਉਹਨਾਂ ਕਿਹਾ ਕਿ ਇੱਥੋਂ ਤਕ ਕਿ ਝਾੜ ਵੀ ਘਟ ਗਿਆ ਹੈ ਅਤੇ ਇਸ ਸੰਕਟ ਦੀ ਘੜੀ ਵਿਚ ਕਿਸਾਨਾਂ ਦੀ ਮੱਦਦ ਲਈ ਕਣਕ ਦੀ ਐਮਐਸਪੀ ਉੱਤੇ ਬੋਨਸ ਦੇਣ ਦੀ ਲੋੜ ਹੈ।

ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਸੰਸਦੀ ਕੋਟੇ ਵਿਚੋਂ ਪੀਪੀਈ ਕਿਟਾਂ ਖਰੀਦਣ ਸੰਬੰਧੀ ਹੋਏ ਘੁਟਾਲੇ ਵਿਚ ਸਖ਼ਤ ਕਾਰਵਾਈ ਕਰਨ ਲਈ ਆਖਿਆ।  ਉਹਨਾਂ ਕਿਹਾ ਕਿ ਇਹ ਮੋਹਰੀ ਕਤਾਰ ਦੇ ਕਾਮਿਆਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ ਅਤੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ। ਉਹਨਾਂ ਨੇ ਹਰਿਆਣਾ ਦੀ ਤਰਜ਼ ਉੱਤੇ ਸਿਹਤ ਕਾਮਿਆਂ ਦੀਆਂ ਤਨਖਾਹਾਂ ਦੁੱਗਣੀਆਂ ਕਰਕੇ ਉਹਨਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਪੱਤਰਕਾਰਾਂ ਦਾ 10 ਲੱਖ ਰੁਪਏ ਦਾ ਬੀਮਾ ਕਰਨ ਅਤੇ ਦੁੱਧ ਦਾ ਭਾਅ ਵਧਾਉਣ ਦੀ ਵੀ ਮੰਗ ਕੀਤੀ।ਮਜੀਠਾ ਵਿਧਾਇਕ ਨੇ ਇਹ ਵੀ ਮੰਗ ਕੀਤੀ ਕਿ ਜਿਹੜੇ ਪੰਜਾਬੀ ਜੰਮੂ-ਕਸ਼ਮੀਰ, ਲੱਦਾਖ, ਬਿਹਾਰ, ਛੱਤੀਸਗੜ੍ਹ ਅਤੇ ਹੋਰਨਾਂ ਥਾਵਾਂ ਉੱਤੇ ਫਸੇ ਹੋਏ ਹਨ, ਉਹਨਾਂ ਨੂੰ ਜਲਦੀ ਵਾਪਸ ਲਿਆਂਦਾ ਜਾਵੇ। ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਰਾਸ਼ਨ ਦੀ ਵੰਡ ਨੂੰ ਲੈ ਕੇ ਅਜੇ ਵੀ ਸਿਆਸਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸੀਆਂ ਨੂੰ ਸ਼ਰਾਬ ਦੀ ਤਸਕਰੀ ਕਰਨ ਦੀ ਖੁੱਲੀ ਛੋਟ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਦੋ ਕੇਸ ਸਾਹਮਣੇ ਆ ਚੁੱਕੇ ਹਨ। ਉਹਨਾਂ ਦੱਸਿਆ ਕਿ ਇੱਕ ਮਾਮਲੇ ਵਿਚ ਰੋਪੜ ਵਿਖੇ ਇੱਕ ਵਿਧਾਇਕ ਦਾ ਪਰਿਵਾਰ ਸ਼ਰਾਬ ਦੀ ਤਸਕਰੀ ਕਰਦਾ ਫੜਿਆ ਗਿਆ ਸੀ ਅਤੇ ਦੂਜੇ ਵਿਚ ਖੰਨਾ ਵਿਖੇ ਇੱਕ ਗੈਰਕਾਨੂੰਨੀ ਸ਼ਰਾਬ ਦੀ ਫੈਕਟਰੀ ਫੜੀ ਗਈ ਹੈ। ਇਹਨਾਂ ਦੋਵੇਂ ਮਾਮਲਿਆਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਦੱਸਿਆ ਕਿ ਦੂਜੇ ਮਾਮਲੇ ਵਿਚ ਤਾਂ ਉਸੇ ਐਸਐਚਓ ਦੇ ਇਲਾਕੇ ਵਿਚੋਂ ਸ਼ਰਾਬ ਦੀ ਫੈਕਟਰੀ ਫੜੀ ਗਈ ਹੈ, ਜਿਸ ਨੇ ਦੋ ਗੁਰਸਿੱਖਾਂ ਅਤੇ ਉਹਨਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕੀਤੀ ਸੀ। 

 

 

Tags: Bikram Singh Majithia , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD