Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਪੌਸਟਿਕ ਅਤੇ ਸਾਫ ਸੁਥਰਾ ਖਾਣਾ ਮੁਹੱਈਆ ਕਰਵਾਉਣਾ ਯਕੀਨੀ –ਮਲੂਕਾ

ਪੰਜਾਬ ਨੇ ਮਿੱਡ-ਡੇ ਮੀਲ ਸਕੀਮ ਵਿਚ ਭਾਰਤ ਵਿਚੋਂ ਦੂਜਾ ਸਥਾਨ ਹਾਸਲ ਕੀਤਾ

ਸਿਕੰਦਰ ਸਿੰਘ ਮਲੂਕਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 22 Dec 2013

Last updated on: Dec 22, 2013, 00:00 IST

ਪੰਜਾਬ ਸਰਕਾਰ ਨੇ ਰਾਜ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਰਕਾਰੀ 20379 ਸਕੂਲਾਂ ਵਿਚ  ਪੜ੍ਹ ਰਹੇ ਲੱਗਭੱਗ 19 ਲੱਖ ਵਿਦਿਆਰਥੀਆਂ ਨੂੰ  ਮਿਡ-ਡੇ-ਮੀਲ ਸਕੀਮ ਅਧੀਨ ਖਾਣਾ ਮੁਹੱਈਆ ਕਰਾਉਣ ਲਈ 275.81 ਲੱਖ ਕਰੋੜ ਰੁਪਏ ਮੁਹੱਈਆ ਕਰਵਾਏ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ  ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਪੰਜਾਬ ਨੇ ਮਿੱਡ-ਡੇ ਮੀਲ ਵਿਚੋਂ ਉਤੱਰੀ ਭਾਰਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ  ਜਦੋਂ ਕਿ ਪੂਰੇ ਭਾਰਤ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਸਕੂਲੀ ਵਿਦਿਆਰਥੀਆਂ ਨੂੰ ਪੋਸ਼ਟਿਕ, ਸੁਆਦਲਾ ਅਤੇ ਸਾਫ-ਸੁਥਰਾ ਦੁਪਿਹਰ ਦਾ ਖਾਣਾ ਮੁਹੱਈਆ ਕਰਾਉਣ ਲਈ ਰਾਜ ਵਿਚ 40,243 ਕੁੱਕ ਰੱਖੇ ਗਏ ਹਨ ਅਤੇ ਬੱਚਿਆਂ ਨੂੰ ਖਾਣਾ ਖੁਆਉਣ ਲਈ 8.60 ਕਰੋੜ ਰੁਪਏ ਸਕੂਲਾਂ ਵਿਚ ਬਰਤਨਾਂ ਲਈ ਖਰਚੇ ਗਏ ਹਨ।ਮੰਤਰੀ ਨੇ ਅੱਗੇ ਦੱਸਿਆ ਕਿ ਮਿਡ ਡੇ ਮੀਲ ਸਕੀਮ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਹਰ ਜ਼ਿਲੇ ਦਾ ਡਿਪਟੀ ਕਮਿਸ਼ਨਰ ਇਸ ਸਕੀਮ ਦਾ ਚੇਅਰਮੈਨ ਬਣਾਇਆ ਗਿਆ ਹੈ ਤਾਂ ਕਿ ਰੋਜ਼ਾਨਾ ਖਾਣੇ ਦਾ ਮਿਆਰ, ਮਿੱਕਦਾਰ ਅਤੇ ਪੌਸ਼ਟਿਕਤਾ ਮੀਨੂੰ ਅਨੁਸਾਰ ਬੱਚਿਆਂ ਨੂੰ ਦਿੱਤਾ ਜਾਵੇ।

ਮੰਤਰੀ ਨੇ ਜ਼ਿਲਾ ਐਡਮਨਿਸਟ੍ਰੇਸ਼ਨ ਨੂੰ ਜ਼ਿਲਾ ਸਟੀਅਰਿੰਗ ਮੋਨੀਟਿਰਿੰਗ ਕਮੇਟੀ ਦੀ ਮੀਟਿੰਗ ਕਰਨ ਲਈ ਨਾਲ ਜੋੜਿਆ ਤਾਂ ਕਿ ਮਿੱਡ ਡੇ ਮੀਲ ਸਕੀਮ ਦੀ ਸਮੇਂ ਸਮੇਂ ਸਮੀਖਿਆ ਹੋ ਸਕੇ।ਮੰਤਰੀ ਨੇ ਅੱਗੇ ਦੱਸਿਆ ਕਿ  ਨਵਾਂ ਸ਼ਹਿਰ, ਮੋਗਾ, ਬਠਿੰਡਾ, ਸੰਗਰੂਰ ਅਤੇ ਮੁਹਾਲੀ ਵਿਖੇ ਸ਼ਹਿਰੀ ਅਤੇ ਪੇਂਡੂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੁਪਿਹਰ ਦਾ ਖਾਣਾ ਗੈਰ-ਸਰਕਾਰੀ ਸੰਸਥਾਵਾਂ ( ਐਨ.ਜੀ.ਓ) ਵਲੋਂ ਮੁਹੱਈਆ ਕਰਵਾਇਆ ਜਾਂਦਾ ਹੈ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੁਪਿਹਰ ਦਾ ਖਾਣਾ ਮੁਹੱਈਆ ਕਰਾਉਣ ਦੇ ਨਾਲ ਨਾਲ ਰਾਜ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ  ਸਾਲ ਵਿਚ ਦੋ ਵਾਰੀ ਅਤੇ ਅੱਪਰ-ਪ੍ਰਾਇਮਰੀ ਬੱਚਿਆਂ ਦਾ ਸਾਲ ਵਿਚ ਇੱਕ ਵਾਰੀ ਸਿਹਤ ਦਾ ਮੁਆਇਨਾ ਵੀ ਕਰਵਾਇਆ ਜਾਂਦਾ ਹੈ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਪੋਸ਼ਟਿਕ ਖਾਣੇ ਵਿਚ 450 ਗ੍ਰਾਮ ਕੈਲਰੀ ਅਤੇ 12 ਗ੍ਰਾਮ ਪ੍ਰੋਟੀਨ ਦਿੱਤਾ ਜਾਂਦਾ ਹੈ ਅਤੇ ਅੱਪਰ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ 700 ਕੈਲਰੀ ਅਤੇ 20 ਗ੍ਰਾਮ ਪ੍ਰੋਟੀਨ ਦਿੱਤਾ ਜਾਂਦਾ ਹੈ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD