Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਅਕਾਲੀ ਦਲ ਨੇ ਪੰਜਾਬ 'ਚ ਕੋਵਿਡ ਮੌਤਾਂ ਦੀ ਸਭ ਤੋਂ ਉੱਚੀ ਦਰ ਉੱਤੇ ਚਿੰਤਾ ਪ੍ਰਗਟ ਕੀਤੀ

ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਨੂੰ ਉੱਚੀ ਮੌਤ ਦਰ ਬਾਰੇ ਜਾਂਚ ਕਰਵਾਉਣ ਲਈ ਆਖਿਆ

5 Dariya News

5 Dariya News

5 Dariya News

ਅੰਮ੍ਰਿਤਸਰ , 28 Apr 2020

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਵਿਡ-19 ਦੀ ਬੀਮਾਰੀ ਨਾਲ ਪੰਜਾਬ ਅੰਦਰ ਮੌਤਾਂ ਦੀ ਦਰ ਪੂਰੇ ਦੇਸ਼ ਨਾਲੋਂ ਵੱਧ ਹੋਣ ਉੱਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਆਪਣੇ ਆਪ ਵਿਚ ਸੂਬਾ ਸਰਕਾਰ ਦੀ ਇਸ ਬੀਮਾਰੀ ਦੀ ਰੋਕਥਾਮ ਵਿਚ ਨਾਕਾਮੀ ਦਾ ਸੰਕੇਤ ਹੈ, ਜਿਹੜੀ ਸੁਰੱਖਿਅਤ ਕਿਟਾਂ ਮੁੱਹਈਆ ਕਰਨ, ਹਸਪਤਾਲਾਂ ਦਾ  ਬੁਨਿਆਦੀ ਢਾਂਚਾ ਸੁਧਾਰਨ ਜਾਂ ਮਰੀਜ਼ਾਂ ਦੀ ਸੰਭਾਲ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿਚ ਕੋਵਿਡ ਮੌਤਾਂ ਦੀ ਦਰ ਦੇਸ਼ ਵਿਚ ਸਭ ਤੋਂ ਜ਼ਿਆਦਾ 6 ਫੀਸਦੀ ਹੈ, ਜਦਕਿ ਇਸ ਦੇ ਗੁਆਂਢੀ ਰਾਜ ਹਰਿਆਣਾ ਵਿਚ ਮੌਤਾਂ ਦੀ ਦਰ ਇੱਕ ਫੀਸਦੀ ਤੋਂ ਵੀ ਘੱਟ ਹੈ।ਉਹਨਾਂ ਮੁੱਖ ਮੰਤਰੀ ਨੂੰ ਇਸ ਮੁੱਦੇ ਉੱਤੇ ਤੁਰੰਤ ਇੱਕ ਖੋਜ ਰਿਪੋਰਟ ਤਿਆਰ ਕਰਨ ਦਾ ਹੁਕਮ ਦੇਣ ਅਤੇ ਮੌਤਾਂ ਦੀ ਦਰ ਘਟਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ।ਸਰਦਾਰ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਆਪਣੀ ਸਮੁੱਚੀ ਰਣਨੀਤੀ ਵਿਚ ਫੇਰਬਦਲ ਕਰਨ ਲਈ ਆਖਦਿਆਂ ਕਿਹਾ ਕਿ ਇਸ ਨੂੰ ਕੇਰਲਾ ਦਾ ਮਾਡਲ ਅਪਣਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਰਲਾ ਨੇ ਕੋਵਿਡ ਮਰੀਜ਼ਾਂ ਅਤੇ ਉਹਨਾਂ ਨਾਲ ਜੁੜੇ ਸਾਰੇ ਲੋਕਾਂ ਨੂੰ ਇਕਾਂਤਵਾਸ 'ਚ ਪਾ ਕੇ ਨਾ ਸਿਰਫ ਮੌਤਾਂ ਦੀ ਦਰ ਘਟਾਈ ਹੈ, ਸਗੋਂ ਕੋਵਿਡ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੀ ਘਟਾ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਨੂੰ ਪੀਪੀਈ ਕਿਟਾਂ ਵਧਾਉਣੀਆਂ ਚਾਹੀਦੀਆਂ ਹਨ, ਵਧੇਰੇ ਲੋਕਾਂ ਦੇ ਟੈਸਟ ਕਰਨੇ ਚਾਹੀਦੇ ਹਨ ਅਤੇ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਸੁਧਾਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਪੀਪੀਈ ਕਿਟਾਂ ਦੀ ਖਰੀਦ ਵਿਚ ਵੀ ਭ੍ਰਿਸ਼ਟਾਚਾਰ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਅੰਮ੍ਰਿਤਸਰ ਦੇ ਡਾਕਟਰਾਂ ਨੇ ਇਹਨਾਂ ਕਿਟਾਂ ਨੂੰ ਪਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਇਹ ਟਿੱਪਣੀ ਕਰਦਿਆਂ ਕਿ ਪੰਜਾਬ ਹਰਿਆਣਾ ਵੱਲੋਂ ਅਪਣਾਈ ਰਣਨੀਤੀ ਤੋਂ ਵੀ ਕੋਈ ਸਬਕ ਲੈ ਸਕਦਾ ਹੈ, ਜਿਸ ਨੇ ਵੱਧ ਤੋਂ ਵੱਧ ਟੈਸਟ ਕਰਕੇ ਅਤੇ ਹਸਪਤਾਲਾਂ ਅੰਦਰ ਬੁਨਿਆਦੀ ਢਾਂਚਾ ਸੁਧਾਰ ਕੇ ਮੌਤ ਦੀ ਦਰ ਸਿਰਫ ਇੱਕ ਫੀਸਦੀ ਤਕ ਰੋਕ ਦਿੱਤੀ ਹੈ, ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿਚ ਇਹ ਹਾਲ ਹੈ ਕਿ ਸਿਹਤ ਸਟਾਫ ਅਜੇ ਤੀਕ ਪੀਪੀਈ ਕਿਟਾਂ ਮੰਗ ਰਹੇ ਹਨ ਅਤੇ ਮਰੀਜ਼ ਸਾਫ ਸਫਾਈ ਅਤੇ ਢੁੱਕਵਾਂ ਇਲਾਜ ਨਾ ਹੋਣ ਦੀ ਸ਼ਿਕਾਇਤ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਅਜੇ ਤੀਕ ਲੋੜੀਂਦੇ ਵੈਟੀਲੇਂਟਰ ਵੀ ਨਹੀਂ ਖਰੀਦੇ ਹਨ ਅਤੇ ਇਹਨਾਂ ਸਾਰੀਆਂ ਗੱਲਾਂ ਕਰਕੇ ਜਲੰਧਰ ਅਤੇ ਹੋਰ ਥਾਂਵਾਂ ਉਤੇ ਸਥਿਤੀ ਕਾਬੂ ਤੋਂ ਬਾਹਰ ਹੋ ਚੁੱਕੀ ਹੈ।  ਉਹਨਾਂ ਕਿ ਚੱਲ ਰਹੇ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕੋਈ ਟੈਸਟ ਨਹੀਂ ਕੀਤੇ ਜਾ ਰਹੇ ਹਨ। ਉਹਨਾਂ ਨੇ ਕੋਵਿਡ ਫੰਡ ਵਾਸਤੇ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿਚੋਂ 750 ਰੁਪਏ ਦੀ ਕਟੌਤੀ ਕਰਨ ਲਈ ਵੀ ਸਰਕਾਰ ਦੀ ਝਾੜਝੰਬ ਕੀਤੀ।ਸਰਦਾਰ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਮਜ਼ਦੂਰਾਂ ਦੀ ਭਾਰੀ ਕਮੀ ਨੂੰ ਵੇਖਦੇ ਹੋਏ ਝੋਨੇ ਦੀ ਬਿਜਾਈ 15 ਜੂਨ ਤੋਂ ਸ਼ੁਰੂ ਕਰਨ ਸੰਬੰਧੀ ਲਾਈਆਂ æਪਾਬੰਦੀਆਂ ਨੂੰ ਵੀ ਹਟਾਉਣ ਲਈ ਆਖਿਆ। ਉਹਨਾਂ ਕਿਹਾ ਕਿ ਸਰਕਾਰ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ਉੱਤੇ 75 ਫੀਸਦੀ ਸਬਸਿਡੀ ਦੇ ਕੇ ਕਿਸਾਨਾਂ ਨੂੰ ਮਸ਼ੀਨਾਂ ਨਾਲ ਝੋਨਾ ਲਾਉਣ ਵਾਸਤੇ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਮਸ਼ੀਨਾਂ ਖਰੀਦ ਕੇ ਸਹਿਕਾਰੀ ਸਭਾਵਾਂ ਨੂੰ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਕਿਸਾਨ ਇਹਨਾਂ ਦਾ ਇਸਤੇਮਾਲ ਕਰ ਸਕਣ।ਸਰਦਾਰ ਮਜੀਠੀਆ ਨੇ ਸੂਬੇ ਅੰਦਰ ਗੈਰਕਾਨੂੰਨੀ ਢੰਗ ਨਾਲ ਵੇਚੀ ਜਾ ਰਹੀ ਸ਼ਰਾਬ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਗੈਰਕਾਨੂੰਨੀ ਧੰਦਾ ਕਾਂਗਰਸੀ ਆਗੂਆਂ ਦੀ ਛੱਤਰ ਛਾਇਆ ਥੱਲੇ ਹੋ ਰਿਹਾ ਹੈ। ਉਹਨਾਂ ਕਾਂਗਰਸੀ ਆਗੂ ਸੈਮਸਨ ਮਸੀਹ ਦੀ ਗਊ ਹੱਤਿਆ ਦੇ ਕੇਸ ਵਿਚ ਸ਼ਮੂਲੀਅਤ ਦੀ ਨਿਖੇਧੀ ਕੀਤੀ। 

 

Tags: Bikram Singh Majithia , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD