Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੋਵੇਲ ਕੋਰੋਨਾ ਵਾਇਰਸ (ਕੋਵਿਡ 19)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ 50 ਯੂਨਿਟ ਬਲੱਡ ਦਾਨ

ਹੋਰ ਸੰਸਥਾਵਾਂ ਵੀ ਇਸ ਨੇਕ ਕਾਰਜ ਵਿੱਚ ਅੱਗੇ ਆਉਣ-ਅਮਰਿੰਦਰ ਸਿੰਘ ਮੱਲ੍ਹੀ

5 Dariya News

5 Dariya News

5 Dariya News

ਲੁਧਿਆਣਾ , 29 Apr 2020

Last updated on: Apr 29, 2020, 00:00 IST

ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦਾ ਮੁਕਾਬਲਾ ਕਰਨ ਲਈ ਹਰੇਕ ਵਿਭਾਗ ਵੱਲੋਂ ਆਪਣੇ-ਆਪਣੇ ਪੱਧਰ 'ਤੇ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਵੀ ਪੀੜਤ ਲੋਕਾਂ ਨੂੰ ਬਚਾਉਣ ਲਈ ਆਪਣੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਸੁਸਾਇਟੀ ਵੱਲੋਂ ਰੈੱਡ ਕਰਾਸ ਰਿਜ਼ਨਲ ਬਲੱਡ ਬੈਂਕ ਸਥਾਨਕ ਮਾਲ ਰੋਡ ਲੁਧਿਆਣਾ ਵਿਖੇ ਚਲਾਇਆ ਜਾ ਰਿਹਾ ਹੈ। ਮੌਜੂਦਾ ਸਮੇਂ ਬਲੱਡ ਦੀ ਘਾਟ ਅਤੇ ਦਿਨੋਂ ਦਿਨ ਇਸ ਦੀ ਵਧ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸੁਸਾਇਟੀ ਵੱਲੋਂ ਵੱਖ-ਵੱਖ ਗੈਰ ਸਰਕਾਰੀ ਸਮਾਜਿਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਦੀ ਅਪੀਲ ਕੀਤੀ ਗਈ ਹੈ।ਸੁਸਾਇਟੀ ਦੇ ਕਾਰਜਕਾਰੀ ਸਕੱਤਰ ਸ੍ਰੀ ਬਲਬੀਰ ਐਰੀ ਨੇ ਦੱਸਿਆ ਕਿ ਸੁਸਾਇਟੀ ਦੀ ਇਸ ਅਪੀਲ ਨੂੰ ਮੰਨਦਿਆਂ ਕਈ ਸੰਸਥਾਵਾਂ ਨੇ ਅੱਗੇ ਆ ਕੇ ਸਹਿਯੋਗ ਦਿੱਤਾ ਹੈ। ਇਸੇ ਤਹਿਤ ਹੀ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਖੂਨਦਾਨੀਆਂ ਰਾਹੀਂ ਸੇਵਾ ਸ਼ੁਰੂ ਕੀਤੀ ਗਈ ਹੈ। ਖੂਨ ਦਾਨ ਵੇਲੇ ਬਕਾਇਦਾ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਖੂਨਦਾਨੀਆਂ ਵੱਲੋਂ 50 ਯੂਨਿਟ ਖੂਨ ਦਾਨ ਕੀਤਾ ਗਿਆ। ਵਲੰਟੀਅਰ ਖੂਨਦਾਨੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰ. ਅਮਰਿੰਦਰ ਸਿੰਘ ਮੱਲ੍ਹੀ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਵਿਸ਼ੇਸ਼ ਤੌਰ 'ਤੇ ਰੈੱਡ ਕਰਾਸ ਸੁਸਾਇਟੀ ਵਿਖੇ ਪਹੁੰਚੇ। ਸ੍ਰ. ਮੱਲ੍ਹੀ ਨੇ ਸ੍ਰ. ਨਿਮਾਣਾ ਅਤੇ ਜਥੇਬੰਦੀ ਦਾ ਧੰਨਵਾਦ ਕਰਦਿਆਂ ਹੋਰਨਾਂ ਜਥੇਬੰਦੀਆਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੇਕ ਕੰਮ ਵਿੱਚ ਅੱਗੇ ਆਉਣ।

 

Tags: Blood Camp , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD