Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੰਜਾਬ ਨੇ ਲਾਕਡਾਊਨ ਦੌਰਾਨ ਲੋੜਵੰਦਾਂ ਦੇ ਖਾਣ ਲਈੇ ਕਣਕ ਅਤੇ ਚੌਲਾਂ ਦੇ 938 ਰੈਕ ਹੋਰਨਾਂ ਸੂਬਿਆਂ ਨੂੰ ਭੇਜੇ - ਭਾਰਤ ਭੂਸ਼ਣ ਆਸ਼ੂ

5 Dariya News

5 Dariya News

5 Dariya News

ਚੰਡੀਗੜ੍ਹ , 29 Apr 2020

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ 23.5 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਨਾਲ ਭਰੇ 938 ਰੈਕ ਭੇਜੇ ਗਏ ਹਨ ਤਾਂ ਜੋ ਕੋਵਿਡ-19 ਕਾਰਨ ਦੇਸ਼ ਭਰ ਵਿੱਚ ਕੀਤੇ ਗਏ ਲਾਕਡਾਊਨ ਦੀ ਇਸ ਸਥਿਤੀ ਵਿੱਚ ਗਰੀਬਾਂ ਅਤੇ ਲੋੜਵੰਦਾਂ ਦਾ ਢਿੱਡ ਭਰਿਆ ਜਾ ਸਕੇ।ਜਦੋਂ ਦੇਸ਼ ਕਰੋਨਾਵਾਇਰਸ ਅਤੇ ਆਪਣੇ ਨਾਗਰਿਕਾਂ ਨੂੰ ਖਾਣਾ ਦੇਣ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ ਤਾਂ ਪੰਜਾਬ, ਦੇਸ਼ ਦਾ ਅੰਨਦਾਤਾ ਹੋਣ ਦੀ ਆਪਣੀ ਸ਼ਾਖ ਨੂੰ ਕਾਇਮ ਰੱਖਦਿਆਂ ਸਾਰੇ ਰਾਜਾਂ ਨੂੰ ਇਸ ਵਿਸ਼ਾਲ ਕਾਰਜ ਨੂੰ ਪੂਰਾ ਕਰਨ ਵਿੱਚ ਮਦਦ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਜਦੋਂ ਤੋਂ ਦੇਸ਼ ਵਿੱਚ ਲਾਕਡਾਊਨ ਕੀਤਾ ਗਿਆ ਹੈ ਉਦੋਂ ਤੋਂ ਪੰਜਾਬ ਵੱਲੋਂ ਅਨਾਜ ਦੇ 938 ਰੈਕ ਹੋਰਨਾਂ ਰਾਜਾਂ ਨੂੰ ਭੇਜੇ ਗਏ ਹਨ ਅਤੇ ਇਸ ਤਰ੍ਹਾਂ 26 ਮਾਰਚ ਤੋਂ ਲੈ ਕੇ ਹੁਣ ਤੱਕ ਤਕਰੀਬਨ 23.5 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ 938 ਵਿਸ਼ੇਸ਼ ਰੇਲਗੱਡੀਆਂ ਰਾਹੀਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਵਿਲੱਖਣ ਪਹਿਲਕਦਮੀ ਦੇਸ਼ ਦੇ ਦੂਸਰੇ ਸੂਬਿਆਂ ਨੂੰ ਸਮਾਜ ਦੇ ਪਛੜੇ ਵਰਗਾਂ ਦਰਮਿਆਨ ਅਨਾਜ ਦੀ ਵੰਡ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ।ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ  ਸੂਬੇ ਦੇ 50 ਫੀਸਦੀ ਪਰਿਵਾਰਾਂ (1,41,44,291 ਲਾਭਪਾਤਰੀ) ਪੀ.ਐਮ.ਜੀ.ਕੇ.ਏ.ਵਾਈ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪਰੀਓਰਿਟੀ ਹਾਉਸ ਹੋਲਡ ਨੂੰ   ਪ੍ਰਤੀ ਵਿਅਕਤੀ ਪ੍ਰਤੀ ਮਹੀਨਾ (ਅਪ੍ਰੈਲ 2020 ਤੋਂ ਜੂਨ 2020 ਤੱਕ) 15 ਕਿਲੋ ਅਨਾਜ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਹੈ ਇਸ ਤੋਂ ਇਲਾਵਾ 3 ਕਿਲੋ ਦਾਲ ਪ੍ਰਤੀ ਘਰ ਨੂੰ ਬਿਲਕੁਲ ਮੁਫਤ ਦਿੱਤੀ ਗਈ ਹੈ ਜਦਕਿ ਜਿਹੜੇ ਵਿਅਕਤੀ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਨਹੀਂ ਆਉਂਦੇ ਉਨ੍ਹਾਂ ਨੂੰ 15 ਲੱਖ ਸੁੱਕੇ ਰਾਸ਼ਨ ਦੇ ਪੈਕਟ ਵੰਡੇ ਗਏ ਹਨ ਜਿਨ੍ਹਾਂ ਵਿਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ  ਵੀ ਬਿਲਕੁਲ ਮੁਫਤ ਵੰਡੇ ਗਏ‌ ਹਨ।ਇਸ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ  ਕਰਫਿਊ ਦੋਰਾਨ ਗਰੀਬ ਲੋਕਾਂ ਨੂੰ ਪੱਕਿਆਂ ਹੋਇਆ ਖਾਣਾ ਵੰਡ ਰਹੇ ਐਨ.ਜੀ.ਓਜ  ਅਤੇ ਧਾਰਮਿਕ ਜਥੇਬੰਦੀਆਂ ਨੂੰ ਉ.ਐਮ.ਐਸ.ਐਸ.ਸਕੀਮ ਅਧੀਨ ਅਧੀਨ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰਾਂ ਨੇ ਐਫ.ਸੀ.ਆਈ. ਤੋਂ ਕਣਕ ਅਤੇ ਚੌਲ ਦੁਆਏ ਗੲ ਹਨ।

ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਵਸਦੀ ਪ੍ਰਵਾਸੀ ਅਬਾਦੀ ਨੂੰ 50000 ਤੋਂ ਜ਼ਿਆਦਾ 5 ਕਿਲੋਗ੍ਰਾਮ ਵਾਲੇ ਗੈਸ ਸਿਲੰਡਰ ਰੀਫਿਲ ਕਰਕੇ ਮੁਫ਼ਤ ਵਿੱਚ ਦਿੱਤੇ ਗਏ ਹਨ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਕਡਾਊਨ ਦੋਰਾਨ ਸੂਬੇ ਵਿਚ 47,12,522 ਲੱਖ ਗੈਸ ਸਿਲੰਡਰ ਦੀ ਸਪਲਾਈ ਸੁਚਾਰੂ ਢੰਗ ਨਾਲ ਵੱਖ-ਵੱਖ ਗੈਸ ਕੰਪਨੀਆਂ ਵਲੋਂ ਕੀਤੀ ਗਈ ਹੈ। ਜਿਸ ਵਿਚੋਂ 35761 ਗੈਸ ਸਿਲੰਡਰ ਆਈ.ਉ.ਸੀ. ਵਲੋਂ 164970 ਐਚ.ਪੀ.ਸੀ.ਐਲ. ਵਲੋਂ ਅਤੇ 283075 ਬੀ.ਪੀ.ਸੀ.ਐਲ. ਵਲੋਂ ਕੀਤੀ ਗਈ ਹੈ। ਇਸੇ ਤਰ੍ਹਾਂ ਸੂਬੇ ਵਿੱਚ ਉਜਵਲਾ ਯੋਜਨਾ ਅਧੀਨ 8 ਲੱਖ ਤੋਂ ਵੱਧ ਗੈਸ ਸਿਲੰਡਰ ਮੁਫ਼ਤ ਵਿੱਚ ਰੀਫਿਲ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਇਸ  ਜ਼ਰੂਰੀ ਵਸਤਾਂ  ਸਹੀ ਮੁੱਲ ਤੇ ਮਿਲਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਲਗਾਤਾਰ  ਛਾਪੇ ਮਾਰੇ ਜਾ ਰਹੇ ਹਨ ਇਸ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਵਲੋਂ  ਹੈਲਪ ਲਾਈਨ ਨੰਬਰ  0172-2684000  ਸਥਾਪਤ ਕੀਤਾ ਗਿਆ ਹੈ  ਜਿੱਥੇ ਖਪਤਕਾਰ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ  ਦਰਜ ਕਰਵਾ ਸਕਦਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਸਾਡੇ ਕੋਲ ਇਸ ਨੰਬਰ ਉਤੇ 4 ਸ਼ਿਕਾਇਤਾਂ ਮਿਲੀਆਂ ਹਨ ਜਿਸ ਤੋਂ ਬਾਅਦ ਸੂਬੇ ਭਰ ਵਿਚ 892 ਵਪਾਰਕ ਅਦਾਰਿਆਂ ਉਤੇ ਛਾਪੇ ਮਾਰੇ ਗਏ ਅਤੇ ਵੱਧ ਕੀਮਤ ਵਸੂਲਣ ਵਾਲਿਆਂ ਨੂੰ 7,94,000 ਜੁਰਮਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਦੋਰਾਨ ਦੇਸ਼ ਵਾਸੀਆਂ ਨੂੰ ਖੁਰਾਕ ਸੁਰੱਖਿਆ ਦੇਣ ਵਿਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਪੰਜਾਬ ਸਰਕਾਰ ਨੇ ਕਣਕ ਦੀ ਫ਼ਸਲ ਦੀ ਖਰੀਦ ਲਈ ਵੀ ਅਜਿਹੇ ਉਚਿਤ ਪ੍ਰਬੰਧ ਕੀਤੇ ਹਨ ਜਿਸ ਨਾਲ ਨਾ ਕੇਵਲ ਕਣਕ ਦੀ ਖਰੀਦ ਦਾ ਕਾਰਜ ਸੁਚਾਰੂ ਢੰਗ ਨਾਲ ਚਲ ਰਿਹਾ ਹੈ ਉਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਸੀਂ ਇਸ ਸੀਜ਼ਨ ਵਿਚ ਘੱਟ ਲੇਬਰ ਅਤੇ ਬੰਦਿਸ਼ਾਂ ਦੇ ਬਾਵਜੂਦ ਕਣਕ ਖਰੀਦ ਦੇ 14 ਦਿਨਾਂ ਵਿਚ ਰਿਕਾਰਡ 6165203 ਮੀਟ੍ਰਿਕ ਟਨ ਕਣਕ ਖਰੀਦ ਲਈ ਹੈ ਜ਼ੋ ਕਿ ਪਿਛਲੇ ਸਾਲ ਨਾਲੋਂ ਕੲ ਗੁਣਾਂ ਜ਼ਿਆਦਾ ਹੈ।

 

Tags: Bharat Bhushan Ashu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD