Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪਵਿੱਤਰ ਕਾਲੀ ਵੇਈਂ ਦੇ ਕੰਢੇ 7 ਦਿਨਾਂ ਐਨ.ਐਸ.ਐਸ ਦਾ ਕੌਮੀ ਕੈਂਪ ਸ਼ੁਰੂ

ਸੰਤ ਸੀਚੇਵਾਲ ਵੱਲੋਂ ਨੌਜਵਾਨਾਂ ਨੂੰ ਵਾਤਾਵਰਣ ਲਹਿਰ 'ਚ ਸ਼ਮਿਲ ਹੋਣ ਦਾ ਸੱਦਾ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 24 Dec 2013

ਸੁਲਤਾਨਪੁਰ ਲੋਧੀ 'ਚ ਕੌਮੀ ਪੱਧਰ ਦਾ ਐਨ.ਐਸ.ਐਸ ਦਾ ਕੈਂਪ ਅੱਜ ਪਵਿੱਤਰ ਕਾਲੀ ਵੇਈਂ ਦੇ ਕੰਢੇ 'ਤੇ ਸ਼ੁਰੂ ਹੋ ਗਿਆ।ਸੱਤ ਦਿਨ ਚੱਲਣ ਵਾਲੇ ਇਸ ਕੈਂਪ ਦੀ ਸ਼ੁਰੂਆਤ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ।ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆ ਪ੍ਰੋਗਰਾਮ ਕੋਅਰਡੀਨੇਟਰ ਡਾ: ਜਗਜੀਤ ਬਾਵਾ ਨੇ ਦੱਸਿਆ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਅਧੀਨ ਆਉੰਦੇ ਕਾਲਜਾਂ ਦੇ ਵਿਦਿਆਰਥੀ ਇਸ ਵਿੱਚ ਹਿੱਸਾ ਲੈ ਰਹੇ ਹਨ।ਉਨ੍ਹਾਂ ਕਿਹਾ ਇਸ ਕੈਂਪ 'ਚ 13 ਸੂਬਿਆਂ ਤੋਂ 600 ਤੋਂ ਵੱਧ ਲੜਕੀਆਂ ਤੇ ਲੜਕੇ ਹਿੱਸਾ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਦੇਸ਼ ਭਰ ਤੋਂ ਆਉਣ ਵਾਲੇ ਨੌਜਵਾਨਾਂ 'ਚ ਵਾਤਾਵਰਣ ਪ੍ਰਤੀ ਚੇਤਨਾ ਪੈਦਾ ਕਰਨਾ ਹੈ।ਇਹ ਕੈਂਪ 29 ਦਸੰਬਰ ਤੱਕ ਚੱਲੇਗਾ ।ਕੈਂਪ ਦੀ ਸ਼ੁਰੂਆਤ ਕਰਦਿਆ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵਾਤਾਵਰਣ ਵਰਗੇ ਗੰਭੀਰ ਮੁੱਦੇ ਲਈ ਨੌਜਵਾਨ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਿਵੇਂ  ਬਿਜਲੀ 'ਚ ਅਥਾਹ ਸ਼ਕਤੀ ਹੁੰਦੀ ਹੈ ਇਹੋ ਹਾਲ ਨੌਜਵਾਨਾਂ ਦਾ ਹੁੰਦਾ ਹੈ।ਉਨ੍ਹਾਂ ਕਿਹਾ ਦੇਸ਼ ਨੂੰ ਅੱਗੇ ਲੈਕੇ ਜਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਸਦਾ ਹੀ ਪ੍ਰਸੰਗਤ ਰਹੀ ਹੈ।ਉਨ੍ਹਾਂ ਦੇਸ਼ ਦੇ ਦੂਜੇ ਸੂਬਿਆਂ 'ਚ ਆਏ ਨੌਜਵਾਨਾਂ ਦਾ ਸਵਾਗਤ ਕਰਦਿਆ ਕਿਹਾ ਉਨ੍ਹਾਂ ਨੂੰ ਪੰਜਾਬ ਦਾ ਸਭਿਆਚਾਰ ਨੇੜੇਓ ਦੇਖਣ ਨੂੰ ਮਿਲੇਗਾ। ਇਸ ਮੌਕੇ ਸੰਤ ਸੁਖਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਬੱਚਿਆਂ ਦੀਆਂ ਟੀਮਾਂ ਦੇ ਨਾਂ ਵਾਤਾਵਰਣ ਪੱਖੀ ਰੱਖ ਕੇ ਵੱਖ ਵੱਖ ਸੇਵਾ ਦੇ ਕਾਰਜ਼ਾਂ 'ਚ ਪਵਿੱਤਰ ਕਾਲੀ ਵੇਈਂ ਅਤੇ ਪਵਿੱਤਰ ਸ਼ਹਿਰ ਵਿੱਚ ਲਗਾਏ ਗਏ ਹਨ। ਇਨ੍ਹਾਂ ਗਰੁੱਪਾਂ ਦੀ ਗਰੇਡਿੰਗ ਕਰ ਕੇ ਬਿਹਤਰੀਨ ਸੇਵਾ ਕਰਨ ਵਾਲੇ ਬੱਚਿਆਂ ਨੂੰ ਟਰੱਸਟ ਵੱਲੋਂ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਗੁਰਵਿੰਦਰ ਸਿੰਘ ਬੋਪਾਰਾਏ, ਗੁਰਦੇਵ ਸਿੰਘ ਫੌਜੀ, ਜਥੇਦਾਰ ਬਲਵਿੰਦਰ ਸਿੰਘ, ਗੁਰਦੀਪ ਸਿੰਘ, ਤਰਲੋਕ ਸਿੰਘ ਅਤੇ ਸਮੂਹ ਟੀਚਰ ਸਾਹਿਬਾਨ ਹਾਜ਼ਰ ਸਨ। 

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD