ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ 450 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ (ਐਚ.ਬੀ.ਸੀ.ਐਚ.ਆਰ.ਸੀ.) ਦੇ ਹੋਂਦ ਵਿੱਚ ਆਉਣ ਨਾਲ ਪੰਜਾਬ ਨਾ ਸਿਰਫ ਦੇਸ਼ ਵਿੱਚ ਸਗੋਂ ਆਲਮੀ ਪੱਧਰ 'ਤੇ ਕੈਂਸਰ ਦੇ ਇਲਾਜ ਦਾ ਸਭ ਤੋਂ ਬਿਹਤਰੀਨ ਕੇਂਦਰ ਬਣ ਜਾਵੇਗਾ।ਅੱਜ ਇੱਥੇ ਮੈਡੀਸਿਟੀ ਵਿਖੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖੇ ਜਾਣ ਮਗਰੋਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਕੈਂਸਰ ਖਿਲਾਫ਼ ਜੰਗ ਆਰੰਭ ਦਿੱਤੀ ਹੈ ਅਤੇ ਇਸ ਦਾ ਉਦੇਸ਼ ਕੈਂਸਰ ਦਾ ਪੂਰੀ ਤਰ੍ਹਾਂ ਖਾਤਮਾ ਕਰਨਾ ਹੈ ਜਿਸ ਕਰਕੇ ਇਸ ਨਾਮੁਰਾਦ ਰੋਗ ਦੇ ਪੀੜਤਾਂ ਨੂੰ ਵਾਜਬ ਦਰਾਂ 'ਤੇ ਵਿਸ਼ਵ ਪੱਧਰ ਦੀਆਂ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਮਨਜ਼ੂਰੀ ਦਿਵਾਉਣ ਲਈ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਕੀਤੇ ਗਏ ਨਿੱਜੀ ਯਤਨਾਂ ਲਈ ਉਨ੍ਹਾਂ ਦਾ ਹਾਰਦਿਕ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੈਂਸਰ ਦੇ ਇਲਾਜ ਦੀਆਂ ਸੁਵਿਧਾਵਾਂ ਦਾ ਪੱਧਰ ਉਚਾ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਈ ਇਹ ਕੇਂਦਰ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲਾਂ ਵਿੱਚ ਖਾਸ ਤੌਰ 'ਤੇ ਕੈਂਸਰ ਕੇਅਰ ਵਿੰਗ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਟਾਟਾ ਮੈਮੋਰੀਅਲ ਸੈਂਟਰ, ਮੁਬੰਈ ਦੀ ਰਹਿਨੁਮਾਈ ਹੇਠ ਬਠਿੰਡਾ ਵਿਖੇ 100 ਬਿਸਤਿਰਆਂ ਦਾ ਕੈਂਸਰ ਹਸਪਤਾਲ ਵੀ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਹੀ 300 ਕਰੋੜ ਰੁਪਏ ਦਾ ਸਮਰਪਿਤ ਫੰਡ ਕਾਇਮ ਕੀਤਾ ਹੈ ਜਿਸ ਨਾਲ ਕੈਂਸਰ ਦੇ ਮਰੀਜ਼ ਡੇਢ ਲੱਖ ਰੁਪਏ ਦਾ ਮੁਫਤ ਇਲਾਜ ਕਰਵਾ ਸਕਣਗੇ। ਸ. ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਇਕ ਜਨਵਰੀ, 2014 ਤੋਂ ਸਰਕਾਰੀ ਅਤੇ ਚੋਣਵੇਂ 16 ਹਸਪਤਾਲਾਂ ਵਿਖੇ ਕੈਂਸਰ ਦੇ ਇਲਾਜ ਲਈ ਵਧੀਆ ਸਹੂਲਤਾਂ ਦੇਣ ਲਈ ਨਗਦੀ ਰਹਿਤ ਇਲਾਜ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਵਿਰੁੱਧ ਸੂਬਾ ਸਰਕਾਰ ਨੂੰ ਮਦਦ ਤੇ ਸਹਾਇਤਾ ਦੇਣ ਦਾ ਵੀ ਜ਼ਿਕਰ ਕੀਤਾ।
ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਦਾ ਮੁੱਖ ਏਜੰਡਾ ਸੂਬੇ ਦਾ ਸਮੁੱਚਾ ਵਿਕਾਸ ਅਤੇ ਤਰੱਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਨੇਕ ਕਾਰਜ ਲਈ ਉਹ ਵਿਰੋਧੀ ਸਿਆਸੀ ਪਾਰਟੀਆਂ ਦਾ ਸਮਰਥਨ ਲੈਣ ਕਦੇ ਵੀ ਹਿਚਕਚਾਏ ਨਹੀਂ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਸੁਨੀਲ ਜਾਖੜ ਦੇ ਨਾਲ ਮਿਲ ਕੇ ਦੱਖਣੀ ਪੰਜਾਬ ਵਿੱਚ ਸੇਮ ਦੀ ਸਮੱਸਿਆ ਦਾ ਮੁੱਦਾ ਉਠਾਇਆ ਸੀ ਅਤੇ ਬਾਅਦ ਵਿੱਚ ਉਹ ਇਕੱਠੇ ਹੀ ਸਾਂਝੇ ਵਫ਼ਦ ਦੇ ਰੂਪ ਵਿੱਚ ਭਾਰਤ ਸਰਕਾਰ ਦੇ ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਡਾ. ਮੌਨਟੇਕ ਸਿੰਘ ਆਹਲੂਵਾਲੀਆ ਕੋਲ ਗਏ ਸਨ ਅਤੇ ਇਸ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ।ਮੁੱਖ ਮੰਤਰੀ ਨੇ ਟਾਟਾ ਮੈਮੋਰੀਅਲ ਸੈਂਟਰ ਦੇ ਡਾਇਰੈਕਟਰ ਡਾ. ਆਰ.ਏ. ਬਡਵੇ ਵੱਲੋਂ ਕੈਂਸਰ ਦੇ ਬਿਹਤਰੀਨ ਇਲਾਜ ਲਈ ਸੂਬਾ ਸਰਕਾਰ ਨੂੰ ਵਡਮੁੱਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਭਾਰਤ ਸਰਕਾਰ ਦੇ ਪ੍ਰਮਾਣੂ ਊਰਜਾ ਵਿਭਾਗ ਵੱਲੋਂ ਇਸ ਪ੍ਰਾਜੈਕਟ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਉਣ ਲਈ ਵੀ ਉਨ੍ਹਾਂ ਦਾ ਸ਼ਲਾਘਾ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਡਾ. ਮਨਮੋਹਨ ਸਿੰਘ ਨੂੰ ਸ਼ਾਲ, ਕ੍ਰਿਪਾਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਚਿੱਤਰ ਭੇਟ ਕੀਤਾ।
ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ. ਪਾਟਿਲ ਅਤੇ ਸਿਹਤ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਵੀ ਇਸ ਮੌਕੇ ਮੰਚ 'ਤੇ ਹਾਜ਼ਰ ਸਨ। ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਵੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਟਾਟਾ ਮੈਮੋਰੀਅਲ ਸੈਂਟਰ, ਮੁੰਬਈ ਦੇ ਡਾਇਰੈਕਟਰ ਡਾ. ਬਡਵੇ ਨੇ ਮੰਚ ਸੰਚਾਲਨ ਕੀਤਾ। ਪ੍ਰਮਾਣੂ ਊਰਜਾ ਵਿਭਾਗ ਦੇ ਸਕੱਤਰ ਸ੍ਰੀ ਆਰ.ਕੇ. ਸਿਨਹਾ ਨੇ ਧੰਨਵਾਦ ਕੀਤਾ।
ਇਸ ਮੌਕੇ ਸ੍ਰੀ ਚੁਨੀ ਲਾਲ ਭਗਤ, ਸ੍ਰੀ ਸਰਵਣ ਸਿੰਘ ਫਿਲੋਰ, ਸ੍ਰ. ਆਦੇਸ ਪ੍ਰਤਾਪ ਸਿੰਘ ਕੈਰੋ, ਸ੍ਰ. ਅਜੀਤ ਸਿੰਘ ਕੋਹਾੜ, ਸ੍ਰੀ ਮਦਨ ਮੋਹਨ ਮਿੱਤਲ, ਸ੍ਰ. ਪਰਮਿੰਦਰ ਸਿੰਘ ਢੀਂਡਸਾ, ਸ੍ਰ: ਜਨਮੇਜਾ ਸਿੰਘ ਸੇਖੋ, ਸ੍ਰੀ ਸੁਰਜੀਤ ਕੁਮਾਰ ਜਿਆਣੀ, ਸ੍ਰ: ਬਿਕਰਮ ਸਿੰਘ ਮਜੀਠੀਆ, ਸ੍ਰੀ ਸਿਕੰਦਰ ਸਿੰਘ ਮਲੂਕਾ, ਸ੍ਰੀ ਅਨਿਲ ਜੋਸੀ, ਸ੍ਰ੍ਰ. ਸੁਰਜੀਤ ਸਿੰਘ ਰੱਖੜਾ, ਸ੍ਰ. ਸਰਨਜੀਤ ਸਿੰਘ ਢਿੱਲੋ, ਸ੍ਰ. ਗੁਲਜਾਰ ਸਿੰਘ ਰਣੀਕੇ (ਸਾਰੇ ਕੈਬਨਿਟ ਮੰਤਰੀ), ਸ੍ਰੀ ਜੰਗਬੀਰ ਸਿੰਘ ਮੀਡੀਆ ਸਲਾਹਾਕਾਰ ਉਪ ਮੁੱਖ ਮੰਤਰੀ, ਸ੍ਰੀ ਐਨ. ਕੇ. ਸਰਮਾ, ਸੰਤ ਬਲਬੀਰ ਸਿੰਘ ਘੁੰਨਸ, ਸ੍ਰੀ ਮਨਤਾਰ ਸਿੰਘ ਬਰਾੜ, ਸ੍ਰੀਮਤੀ ਮਹਿੰਦਰ ਕੌਰ ਜੋਸ਼ ( ਸਾਰੇ ਮੁੱਖ ਸੰਸਦੀ ਸਕੱਤਰ), ਡਾ. ਦਲਜੀਤ ਸਿੰਘ ਚੀਮਾ , ਸ੍ਰ: ਬਲਬੀਰ ਸਿੰਘ ਸਿੱਧੂ, ਸ੍ਰ: ਜਗਮੋਹਨ ਸਿੰਘ ਕੰਗ, ਸ੍ਰ: ਚਰਨਜੀਤ ਸਿੰਘ ਚਨੀ (ਸਾਰੇ ਐਮ.ਐਲ.ਏ), ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਚੇਅਰਪਰਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾ, ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਜਥੇਦਾਰ ਉਜਾਗਰ ਸਿੰਘ ਬਡਾਲੀ, ਜਨਰਲ ਸਕੱਤਰ ਇਸਤਰੀ ਅਕਾਲੀ ਦਲ (ਬ) ਸ੍ਰੀਮਤੀ ਅਮਨਜੋਤ ਕੌਰ ਰਾਮੂਵਾਲੀਆ, ਜਨਰਲ ਸਕੱਤਰ ਸ੍ਰ. ਰਮਨਦੀਪ ਸਿੰਘ ਭੈਰੋਵਾਲ, ਪ੍ਰਧਾਨ ਅਕਾਲੀ ਦਲ ਸ਼ਹਿਰੀ ਸ੍ਰੀ ਜੋਗਿੰਦਰ ਸਿੰਘ ਸਲੈਚ, ਸੀਨੀਅਰ ਅਕਾਲੀ ਆਗੂ ਸ੍ਰ: ਅਰਵਿੰਦਰ ਸਿੰਘ ਭੁੱਲਰ, ਸ੍ਰ. ਅਜਮੇਰ ਸਿੰਘ ਖੇੜਾ, ਸ੍ਰੀ ਨਿਰਮੈਲ ਸਿੰਘ ਜੌਲਾ (ਸਾਰੇ ਐਸ.ਜੀ.ਪੀ. ਸੀ ਮੈਂਬਰ), ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸਦ ਬੀਬੀ ਪਰਮਜੀਤ ਕੌਰ ਬਡਾਲੀ, ਸ੍ਰ. ਮਨਜੀਤ ਸਿੰਘ ਮੁਧੋ, ਸ੍ਰ. ਸਾਹਿਬ ਸਿੰਘ, ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਰਾਕੇਸ ਸਿੰਘ, ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਿਸ਼ੇਸ ਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਡੀ.ਜੀ.ਪੀ ਸ੍ਰੀ ਸੁਮੇਧ ਸੈਣੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀਮਤੀ ਵਿੰਨੀ ਮਹਾਜਨ, ਡਾÎਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਅਸ਼ਵਨੀ ਕੁਮਾਰ, ਮੁੱਖ ਪ੍ਰਸਾਸਕ ਗਮਾਡਾ ਸ੍ਰੀ ਏ.ਕੇ. ਸਿਨਹਾ, ਆਈ.ਜੀ. ਪਟਿਆਲਾ ਜੋਨ ਸ੍ਰੀ ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਐਸ.ਐਸ.ਪੀ. ਸ੍ਰੀ ਇੰਦਰਮੋਹਨ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸਾਸਨ ਦੇ ਹੋਰ ਉੱਚ ਅਧਿਕਾਰੀ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।.