Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪ੍ਰਧਾਨ ਮੰਤਰੀ ਨੇ 450 ਕਰੋੜ ਰੁਪਏ ਦੀ ਲਾਗਤ ਵਾਲੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ

ਹਸਪਤਾਲ ਤੇ ਖੋਜ ਕੇਂਦਰ ਬਣਨ ਨਾਲ ਪੰਜਾਬ ਆਲਮੀ ਪੱਧਰ 'ਤੇ ਕੈਂਸਰ ਦੇ ਇਲਾਜ ਦਾ ਬਿਹਤਰੀਨ ਕੇਂਦਰ ਬਣ ਕੇ ਉੱਭਰੇਗਾ -ਬਾਦਲ

Web Admin

Web Admin

5 ਦਰਿਆ ਨਿਊਜ਼

ਮੁੱਲਾਂਪੁਰ , 30 Dec 2013

Last updated on: Dec 30, 2013, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ 450 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ (ਐਚ.ਬੀ.ਸੀ.ਐਚ.ਆਰ.ਸੀ.) ਦੇ ਹੋਂਦ ਵਿੱਚ ਆਉਣ ਨਾਲ ਪੰਜਾਬ ਨਾ ਸਿਰਫ ਦੇਸ਼ ਵਿੱਚ ਸਗੋਂ ਆਲਮੀ ਪੱਧਰ 'ਤੇ ਕੈਂਸਰ ਦੇ ਇਲਾਜ ਦਾ ਸਭ ਤੋਂ ਬਿਹਤਰੀਨ ਕੇਂਦਰ ਬਣ ਜਾਵੇਗਾ।ਅੱਜ ਇੱਥੇ ਮੈਡੀਸਿਟੀ ਵਿਖੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖੇ ਜਾਣ ਮਗਰੋਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਕੈਂਸਰ ਖਿਲਾਫ਼ ਜੰਗ ਆਰੰਭ ਦਿੱਤੀ ਹੈ ਅਤੇ ਇਸ ਦਾ ਉਦੇਸ਼ ਕੈਂਸਰ ਦਾ ਪੂਰੀ ਤਰ੍ਹਾਂ ਖਾਤਮਾ ਕਰਨਾ ਹੈ ਜਿਸ ਕਰਕੇ ਇਸ ਨਾਮੁਰਾਦ ਰੋਗ ਦੇ ਪੀੜਤਾਂ ਨੂੰ ਵਾਜਬ ਦਰਾਂ 'ਤੇ ਵਿਸ਼ਵ ਪੱਧਰ ਦੀਆਂ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਮਨਜ਼ੂਰੀ ਦਿਵਾਉਣ ਲਈ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਕੀਤੇ ਗਏ ਨਿੱਜੀ ਯਤਨਾਂ ਲਈ ਉਨ੍ਹਾਂ ਦਾ ਹਾਰਦਿਕ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੈਂਸਰ ਦੇ ਇਲਾਜ ਦੀਆਂ ਸੁਵਿਧਾਵਾਂ ਦਾ ਪੱਧਰ ਉਚਾ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਈ ਇਹ ਕੇਂਦਰ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲਾਂ ਵਿੱਚ ਖਾਸ ਤੌਰ 'ਤੇ ਕੈਂਸਰ ਕੇਅਰ ਵਿੰਗ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਟਾਟਾ ਮੈਮੋਰੀਅਲ ਸੈਂਟਰ, ਮੁਬੰਈ ਦੀ ਰਹਿਨੁਮਾਈ ਹੇਠ ਬਠਿੰਡਾ ਵਿਖੇ 100 ਬਿਸਤਿਰਆਂ ਦਾ ਕੈਂਸਰ ਹਸਪਤਾਲ ਵੀ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਹੀ 300 ਕਰੋੜ ਰੁਪਏ ਦਾ ਸਮਰਪਿਤ ਫੰਡ ਕਾਇਮ ਕੀਤਾ ਹੈ ਜਿਸ ਨਾਲ ਕੈਂਸਰ ਦੇ ਮਰੀਜ਼ ਡੇਢ ਲੱਖ ਰੁਪਏ ਦਾ ਮੁਫਤ ਇਲਾਜ ਕਰਵਾ ਸਕਣਗੇ। ਸ. ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਇਕ ਜਨਵਰੀ, 2014 ਤੋਂ ਸਰਕਾਰੀ ਅਤੇ ਚੋਣਵੇਂ 16 ਹਸਪਤਾਲਾਂ ਵਿਖੇ ਕੈਂਸਰ ਦੇ ਇਲਾਜ ਲਈ ਵਧੀਆ ਸਹੂਲਤਾਂ ਦੇਣ ਲਈ ਨਗਦੀ ਰਹਿਤ ਇਲਾਜ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। 

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਵਿਰੁੱਧ ਸੂਬਾ ਸਰਕਾਰ ਨੂੰ ਮਦਦ ਤੇ ਸਹਾਇਤਾ ਦੇਣ ਦਾ ਵੀ ਜ਼ਿਕਰ ਕੀਤਾ।

ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਦਾ ਮੁੱਖ ਏਜੰਡਾ ਸੂਬੇ ਦਾ ਸਮੁੱਚਾ ਵਿਕਾਸ ਅਤੇ ਤਰੱਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਨੇਕ ਕਾਰਜ ਲਈ ਉਹ ਵਿਰੋਧੀ ਸਿਆਸੀ ਪਾਰਟੀਆਂ ਦਾ ਸਮਰਥਨ ਲੈਣ ਕਦੇ ਵੀ ਹਿਚਕਚਾਏ ਨਹੀਂ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਸੁਨੀਲ ਜਾਖੜ ਦੇ ਨਾਲ ਮਿਲ ਕੇ ਦੱਖਣੀ ਪੰਜਾਬ ਵਿੱਚ ਸੇਮ ਦੀ ਸਮੱਸਿਆ ਦਾ ਮੁੱਦਾ ਉਠਾਇਆ ਸੀ ਅਤੇ ਬਾਅਦ ਵਿੱਚ ਉਹ ਇਕੱਠੇ ਹੀ ਸਾਂਝੇ ਵਫ਼ਦ ਦੇ ਰੂਪ ਵਿੱਚ ਭਾਰਤ ਸਰਕਾਰ ਦੇ ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਡਾ. ਮੌਨਟੇਕ ਸਿੰਘ ਆਹਲੂਵਾਲੀਆ ਕੋਲ ਗਏ ਸਨ ਅਤੇ ਇਸ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ।ਮੁੱਖ ਮੰਤਰੀ ਨੇ ਟਾਟਾ ਮੈਮੋਰੀਅਲ ਸੈਂਟਰ ਦੇ ਡਾਇਰੈਕਟਰ ਡਾ. ਆਰ.ਏ. ਬਡਵੇ ਵੱਲੋਂ ਕੈਂਸਰ ਦੇ ਬਿਹਤਰੀਨ ਇਲਾਜ ਲਈ ਸੂਬਾ ਸਰਕਾਰ ਨੂੰ ਵਡਮੁੱਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਭਾਰਤ ਸਰਕਾਰ ਦੇ ਪ੍ਰਮਾਣੂ ਊਰਜਾ ਵਿਭਾਗ ਵੱਲੋਂ ਇਸ ਪ੍ਰਾਜੈਕਟ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਉਣ ਲਈ ਵੀ ਉਨ੍ਹਾਂ ਦਾ ਸ਼ਲਾਘਾ ਕੀਤੀ। 

ਇਸ ਮੌਕੇ ਮੁੱਖ ਮੰਤਰੀ ਨੇ ਡਾ. ਮਨਮੋਹਨ ਸਿੰਘ ਨੂੰ ਸ਼ਾਲ, ਕ੍ਰਿਪਾਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਚਿੱਤਰ ਭੇਟ ਕੀਤਾ।

ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ. ਪਾਟਿਲ ਅਤੇ ਸਿਹਤ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਵੀ ਇਸ ਮੌਕੇ ਮੰਚ 'ਤੇ ਹਾਜ਼ਰ ਸਨ। ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਵੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਟਾਟਾ ਮੈਮੋਰੀਅਲ ਸੈਂਟਰ, ਮੁੰਬਈ ਦੇ ਡਾਇਰੈਕਟਰ ਡਾ. ਬਡਵੇ ਨੇ ਮੰਚ ਸੰਚਾਲਨ ਕੀਤਾ। ਪ੍ਰਮਾਣੂ ਊਰਜਾ ਵਿਭਾਗ ਦੇ ਸਕੱਤਰ ਸ੍ਰੀ ਆਰ.ਕੇ. ਸਿਨਹਾ ਨੇ ਧੰਨਵਾਦ ਕੀਤਾ।

ਇਸ ਮੌਕੇ ਸ੍ਰੀ ਚੁਨੀ ਲਾਲ ਭਗਤ, ਸ੍ਰੀ ਸਰਵਣ ਸਿੰਘ ਫਿਲੋਰ, ਸ੍ਰ. ਆਦੇਸ ਪ੍ਰਤਾਪ ਸਿੰਘ ਕੈਰੋ, ਸ੍ਰ. ਅਜੀਤ ਸਿੰਘ ਕੋਹਾੜ, ਸ੍ਰੀ ਮਦਨ ਮੋਹਨ ਮਿੱਤਲ, ਸ੍ਰ. ਪਰਮਿੰਦਰ ਸਿੰਘ ਢੀਂਡਸਾ, ਸ੍ਰ: ਜਨਮੇਜਾ ਸਿੰਘ ਸੇਖੋ, ਸ੍ਰੀ ਸੁਰਜੀਤ ਕੁਮਾਰ ਜਿਆਣੀ, ਸ੍ਰ: ਬਿਕਰਮ ਸਿੰਘ ਮਜੀਠੀਆ, ਸ੍ਰੀ ਸਿਕੰਦਰ ਸਿੰਘ ਮਲੂਕਾ, ਸ੍ਰੀ ਅਨਿਲ ਜੋਸੀ, ਸ੍ਰ੍ਰ. ਸੁਰਜੀਤ ਸਿੰਘ ਰੱਖੜਾ, ਸ੍ਰ. ਸਰਨਜੀਤ ਸਿੰਘ ਢਿੱਲੋ, ਸ੍ਰ. ਗੁਲਜਾਰ ਸਿੰਘ ਰਣੀਕੇ (ਸਾਰੇ ਕੈਬਨਿਟ ਮੰਤਰੀ), ਸ੍ਰੀ ਜੰਗਬੀਰ ਸਿੰਘ ਮੀਡੀਆ ਸਲਾਹਾਕਾਰ ਉਪ ਮੁੱਖ ਮੰਤਰੀ,  ਸ੍ਰੀ ਐਨ. ਕੇ. ਸਰਮਾ, ਸੰਤ ਬਲਬੀਰ ਸਿੰਘ ਘੁੰਨਸ, ਸ੍ਰੀ ਮਨਤਾਰ ਸਿੰਘ ਬਰਾੜ, ਸ੍ਰੀਮਤੀ ਮਹਿੰਦਰ ਕੌਰ ਜੋਸ਼ ( ਸਾਰੇ ਮੁੱਖ ਸੰਸਦੀ ਸਕੱਤਰ),  ਡਾ. ਦਲਜੀਤ ਸਿੰਘ ਚੀਮਾ , ਸ੍ਰ: ਬਲਬੀਰ ਸਿੰਘ ਸਿੱਧੂ, ਸ੍ਰ: ਜਗਮੋਹਨ ਸਿੰਘ ਕੰਗ, ਸ੍ਰ: ਚਰਨਜੀਤ ਸਿੰਘ ਚਨੀ (ਸਾਰੇ ਐਮ.ਐਲ.ਏ),  ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਚੇਅਰਪਰਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾ, ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ,  ਜ਼ਿਲ੍ਹਾ ਜਥੇਦਾਰ ਉਜਾਗਰ ਸਿੰਘ ਬਡਾਲੀ, ਜਨਰਲ ਸਕੱਤਰ ਇਸਤਰੀ ਅਕਾਲੀ ਦਲ (ਬ) ਸ੍ਰੀਮਤੀ ਅਮਨਜੋਤ ਕੌਰ ਰਾਮੂਵਾਲੀਆ, ਜਨਰਲ ਸਕੱਤਰ ਸ੍ਰ. ਰਮਨਦੀਪ ਸਿੰਘ ਭੈਰੋਵਾਲ,  ਪ੍ਰਧਾਨ ਅਕਾਲੀ ਦਲ ਸ਼ਹਿਰੀ ਸ੍ਰੀ ਜੋਗਿੰਦਰ ਸਿੰਘ ਸਲੈਚ, ਸੀਨੀਅਰ ਅਕਾਲੀ ਆਗੂ ਸ੍ਰ: ਅਰਵਿੰਦਰ ਸਿੰਘ ਭੁੱਲਰ, ਸ੍ਰ. ਅਜਮੇਰ ਸਿੰਘ ਖੇੜਾ, ਸ੍ਰੀ ਨਿਰਮੈਲ ਸਿੰਘ ਜੌਲਾ (ਸਾਰੇ ਐਸ.ਜੀ.ਪੀ. ਸੀ ਮੈਂਬਰ), ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸਦ ਬੀਬੀ ਪਰਮਜੀਤ ਕੌਰ ਬਡਾਲੀ, ਸ੍ਰ. ਮਨਜੀਤ ਸਿੰਘ ਮੁਧੋ, ਸ੍ਰ. ਸਾਹਿਬ ਸਿੰਘ, ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਰਾਕੇਸ ਸਿੰਘ, ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਿਸ਼ੇਸ ਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਡੀ.ਜੀ.ਪੀ  ਸ੍ਰੀ ਸੁਮੇਧ ਸੈਣੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀਮਤੀ ਵਿੰਨੀ ਮਹਾਜਨ, ਡਾÎਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਅਸ਼ਵਨੀ ਕੁਮਾਰ, ਮੁੱਖ ਪ੍ਰਸਾਸਕ ਗਮਾਡਾ ਸ੍ਰੀ ਏ.ਕੇ. ਸਿਨਹਾ,  ਆਈ.ਜੀ. ਪਟਿਆਲਾ ਜੋਨ ਸ੍ਰੀ ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਐਸ.ਐਸ.ਪੀ. ਸ੍ਰੀ ਇੰਦਰਮੋਹਨ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸਾਸਨ ਦੇ ਹੋਰ ਉੱਚ ਅਧਿਕਾਰੀ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।.  

 

Tags: Dr Manmohan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD