Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਬਾਬਾ ਰਾਮਦੇਵ ਵੱਲੋਂ ਸੰਤ ਸੀਚੇਵਾਲ ਨੂੰ ਦੇਸ਼ ਦੀਆਂ ਨਦੀਆਂ ਦੀ ਕਾਰ ਸੇਵਾ ਕਰਨ ਦੀ ਅਪੀਲ

ਸੰਤ ਸੀਚੇਵਾਲ ਨੇ ਮੋਟਰ ਬੋਟ ਰਾਹੀਂ ਬਾਬਾ ਰਾਮਦੇਵ ਨੂੰ ਕਰਵਾਈ ਪਵਿੱਤਰ ਕਾਲੀ ਵੇਈਂ ਦੀ ਸੈਰ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 01 Jan 2014

ਯੋਗ ਗੁਰੁ ਬਾਬਾ ਰਾਮ ਦੇਵ ਨੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਕੀਤੀ ਕਿ ਉਹ ਗੰਗਾ-ਯਮਨਾ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਅੱਗੇ ਆਉਣ।ਬਾਬਾ ਰਾਮ ਦੇਵ ਅੱਜ ਉਚੇਚੇ ਤੌਰ 'ਤੇ ਅੱਜ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਸੰਤ ਸੀਚੇਵਾਲ ਜੀ ਨੂੰ ਮਿਲਣ ਆਏ ਸਨ।ਸੰਤ ਸੀਚੇਵਾਲ ਵੱਲੋਂ ਪਵਿੱਤਰ ਕਾਲੀ ਵੇਈਂ ਦੀ ਕੀਤੀ ਕਾਰ ਸੇਵਾ ਦੀ ਪ੍ਰਸੰਸਾ ਕਰਦਿਆ ਬਾਬਾ ਰਾਮ ਦੇਵ ਨੇ ਕਿਹਾ ਕਿ ਬਾਬੇ ਨਾਨਕ ਦੀ ਪਵਿੱਤਰ ਕਾਲੀ ਵੇਈਂ ਨੂੰ ਸਾਫ ਰੱਖਣਾ ਇੱਕ ਬੜਾ ਵੱਡਾ ਕਾਰਜ ਹੈ।ਉਨ੍ਹਾਂ ਕਿਹਾ ਕਿ ਇਸ ਧਾਰਮਿਕ ਧ੍ਰੋਹਰ ਨੂੰ ਸੰਭਾਲੀ ਰੱਖਣਾ ਆਉਣ ਵਾਲੀਆਂ ਪੀੜੀਆਂ ਲਈ ਇੱਕ ਪ੍ਰੇਰਨਾਦਾਇਕ ਹੈ।

ਬਾਬਾ ਰਾਮ ਦੇਵ ਨੇ ਕਿਹਾ ਕਿ ਦੇਸ਼ ਦੀਆਂ ਸਾਰੀਆ ਹੀ ਨਦੀਆਂ ਗੰਦੀਆਂ ਹੋ ਚੁੱਕੀਆ ਹਨ।ਉਨ੍ਹਾਂ ਕਿਹਾ ਕਿ ਨਦੀਆ ਕੁਦਰਤੀ ਦੀ ਦੇਣ ਹੁੰਦੀਆਂ ਹਨ ਇੰਨ੍ਹਾਂ ਨੂੰ ਸੰਭਾਲਣਾ ਸਾਡਿਆ ਸਾਰਿਆ ਦਾ ਫਰਜ਼ ਹੈ।ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਭਵਿੱਖ 'ਚ ਅਜਿਹੇ ਮੌਕੇ ਆਉਣਗੇ ਜਦੋਂ ਸੰਤ ਸੀਚੇਵਾਲ ਜੀ ਨੂੰ ਦੇਸ਼ ਦੀਆਂ ਨਦੀਆਂ ਲਈ ਕੰਮ ਕਰਨਾ ਪਵੇਗਾ। ਇਸ ਤੋਂ ਪਹਿਲਾ ਸੰਤ ਸੀਚੇਵਾਲ ਨੇ ਬਾਬਾ ਰਾਮ ਦੇਵ ਜੀ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪਵਿੱਤਰ ਕਾਲੀ ਵੇਈਂ 'ਚ ਮੋਟਰ ਬੋਟ 'ਤੇ ਸੈਰ ਵੀ ਕਰਵਾਈ।ਸੰਤ ਸੀਚੇਵਾਲ ਨੇ ਪਵਿੱਤਰ ਨਦੀ ਦਾ ਟੀ.ਡੀ.ਐਸ ਵੀ ਦਿਖਾਇਆ ਜਿਹੜਾ ਕਿ 161 ਸੀ ਜਦ ਕਿ ਮੋਟਰ ਦੇ ਪਾਣੀ ਦਾ ਟੀ.ਡੀ.ਐਸ 412 ਦੇ ਕਰੀਬ ਸੀ।ਸੰਤ ਸੀਚੇਵਾਲ ਨੇ ਬਾਬਾ ਰਾਮ ਦੇਵ ਜੀ ਦਾ ਸਨਮਾਨ ਵੀ ਕੀਤਾ ।ਇਸ ਮੌਕੇ ਉਨ੍ਹਾਂ ਨਾਲ ਕੌਮਾਂਤਰੀ ਪੱਧਰ ਦੇ ਅਨਾਜ ਵਿਸ਼ਲੇਸ਼ਕ ਦਵਿੰਦਰ ਸ਼ਰਮਾ, ਸੰਤ ਸੁਖਜੀਤ ਸਿੰਘ, ਸੰਤ ਦਵਿੰਦਰ ਸਿੰਘ, ਡਾ ਜਗਮੀਤ ਬਾਵਾ, ਗੁਰਵਿੰਦਰ ਸਿੰਘ ਬੋਪਾਰਾਏ, ਸੁਰਜੀਤ ਸਿੰਘ ਸ਼ੰਟੀ, ਪੰਕਜ ਗੌਤਮ, ਸੋਹਣ ਸਿੰਘ ਸ਼ਾਹ, ਅਮਰੀਕ ਸਿੰਘ ਸੰਧ,ੂ ਅਤੇ ਹੋਰ ਮੋਹਤਬਰ ਸੱਜਣ ਵੀ ਹਾਜ਼ਰ ਸਨ।ਮੱਸਿਆ ਅਤੇ ਨਵੇਂ ਸਾਲ ਦੀ ਖੁਸ਼ੀ 'ਚ ਨਿਰਮਲ ਕੁਟੀਆ ਵਿਖੇ ਸ੍ਰੀ ਆਖੰਡਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ। ਜਿਸ ਵਿੱਚ ਵੱਖ ਵੱਖ ਕੀਰਤਨੀਏ ਜਥਿਆਂ ਵੱਲੋਂ ਗੁਰਬਾਣੀ ਦਾ ਨਿਰੋਲ ਕੀਰਤਨ ਕੀਤਾ ਗਿਆ। ਇਸ ਮੌਕੇ ਸੰਤ ਸੀਚੇਵਾਲ ਜੀ ਵੱਲੋਂ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੇ ਆਗਮਨ ਦੀਆਂ ਵਧਾਈਆਂ ਦਿੱਤੀਆਂ ਗਈਆਂ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD