Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜੌਕੇ ਯੁੱਗ ਵਿੱਚ ਪ੍ਰੈੱਸ ਦਾ ਰੋਲ ਬਹੁਤ ਹੀ ਮਹੱਤਵਪੂਰਨ : ਸਿੱਧੂ

ਜੇਕਰ ਆਮ ਲੋਕਾਂ ਦੀ ਗੱਲ ਨਾਂ ਸੁਣੀ ਗਈ ਤਾਂ ਇਸ ਦੇ ਭਿਆਨਕ ਨਤੀਜੇ ਨਿਕਲ ਸਕਦੇ ਹਨ : ਜ਼ਿਲ੍ਹਾ ਪੁਲਿਸ ਮੁਖੀ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 02 Jan 2014

Last updated on: Jan 02, 2014, 00:00 IST

ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੈ। ਬਦਲ ਰਹੀਆਂ ਪ੍ਰਸਥਿਤੀਆਂ ਦੇ ਮੱਦੇਨਜ਼ਰ ਅਜੌਕੇ ਯੁੱਗ ਵਿੱਚ ਪ੍ਰੈੱਸ ਦਾ ਰੋਲ ਬਹੁਤ ਮੱਹਤਵਪੂਰਨ ਬਣ ਗਿਆ ਹੈ ਜੇਕਰ ਪ੍ਰੈੱਸ, ਪੁਲਿਸ ਅਤੇ ਪ੍ਰਸਾਸ਼ਨ ਆਪਸ ਵਿੱਚ ਮਿਲ ਕੇ ਕੰਮ ਕਰਨ ਤਾਂ ਇਸ ਦਾ ਫਾਇਦਾ ਆਮ ਲੋਕਾਂ ਨੂੰ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਪ੍ਰੈੱਸ ਕਲੱਬ ਵਿਖੇ ਆਯੋਜਿਤ ਪ੍ਰੈੱਸ, ਪੁਲਿਸ, ਪ੍ਰਸਾਸ਼ਨ ਅਤੇ ਜਨ ਸੰਪਰਕ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।ਸ੍ਰੀ ਸਿੱਧੂ ਨੇ ਕਿਹਾ ਕਿ ਪ੍ਰਸਾਸ਼ਨ ਦੇ ਨਾਲ-ਨਾਲ ਪ੍ਰੈੱਸ ਨੂੰ ਵੀ ਅਪਣੀ ਜਿੰਮੇਵਾਰੀ ਬੜੇ ਹੀ ਸੁਚੇਤ ਹੋ ਕੇ ਨਿਭਾਉਣ ਦੀ ਲੋੜ ਹੈ ਕਿਉਂਕਿ ਪ੍ਰੈੱਸ ਨੇ ਸਰਕਾਰਾਂ ਅਤੇ ਪ੍ਰਸਾਸ਼ਨ ਵੱਲੋਂ ਕੀਤੇ ਜਾਂਦੇ ਚੰਗੇ ਅਤੇ ਮਾੜੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ ਅਤੇ ਲੋਕਾਂ ਦਾ ਅਖਬਾਰਾਂ ਵਿੱਚ ਪ੍ਰਕਾਸ਼ਤ ਖਬਰਾਂ ਵਿੱਚ ਅਤੁੱਟ ਵਿਸ਼ਵਾਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੀਡੀਏ ਨੂੰ ਖਬਰਾਂ ਸਚਾਈ ਅਤੇ ਤੱਥਾਂ ਤੇ ਅਧਾਰਤ ਹੀ ਪ੍ਰਕਾਸਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰੈੱਸ ਅਤੇ ਪ੍ਰਸਾਸ਼ਨ ਵਿਚਕਾਰ ਰਾਬਤਾ ਵੀ ਪੁਰੀ ਤਰ੍ਹਾਂ ਹੋਣਾ ਚਾਹੀਦਾ ਹੈ ਕਿਉਂਕਿ ਪ੍ਰੈੱਸ ਕੋਲ ਕਈ ਵਾਰ ਅਜਿਹੀ ਜਰੂਰੀ ਸੂਚਨਾ ਹੁੰਦੀ ਹੈ ਜੋ ਪ੍ਰਸਾਸ਼ਨ ਕੋਲ ਨਹੀਂ ਹੁੰਦੀ ਜੇਕਰ ਪ੍ਰੈੱਸ ਵੱਲੋਂ ਮਿਲੀ ਸੂਚਨਾ ਤੇ ਕਾਰਵਾਈ ਹੋ ਜਾਵੇ ਤਾਂ ਉਸ ਦੇ ਬਹੁਤ ਹੀ ਸਾਰਥਕ ਨਤੀਜੇ ਨਿਕਲਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਪ੍ਰੈੱਸ ਕੋਲ ਕਿਸੇ ਕਿਸਮ ਦੀ ਅਗਾਉ ਸੂਚਨਾ ਹੁੰਦੀ ਹੈ ਤਾਂ ਉਹ ਪ੍ਰਸਾਸ਼ਨ ਦੇ ਜਰੂਰ ਧਿਆਨ ਵਿੱਚ ਲਿਆਂਦੀ ਤਾਂ ਜੋ ਉਸ ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।  ਉਨ੍ਹਾਂ ਹੋਰ ਕਿਹਾ ਕਿ ਪ੍ਰੈੱਸ ਨੂੰ ਕਿਸੇ ਵੀ ਮੁੱਦੇ ਨੂੰ ਅਪਣੀ ਕੇਵਲ ਖਬਰ ਬਣਾਉਣ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ ਸਗੋਂ ਖਬਰ ਪ੍ਰਕਾਸ਼ਤ ਕਰਾਉਣ  ਤੋਂ ਪਹਿਲਾ ਉਸ ਦਾ ਸਮਾਜ ਤੇ ਪੈਣ ਵਾਲੇ ਪ੍ਰਭਾਵ ਬਾਰੇ ਵੀ ਜਾਨਣਾ ਜਰੂਰੀ ਹੈ।  ਸ੍ਰੀ ਸਿੱਧੂ ਨੇ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਪ੍ਰੈੱਸ, ਪੁਲਿਸ, ਪ੍ਰਸਾਸ਼ਨ ਅਤੇ ਜਨ ਸੰਪਰਕ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ ਦੀ ਭਰਪੁਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਸੈਮੀਨਾਰ ਦਾ ਸਾਨੂੰ ਸਾਰਿਆਂ ਨੂੰ ਲਾਭ ਹੋਵੇਗਾ ਅਤੇ ਪ੍ਰੈੱਸ ਅਤੇ ਪ੍ਰਸਾਸ਼ਨ ਵਿੱਚਕਾਰ ਹੋਰ ਨੇੜਤਾ ਪੈਦਾ ਹੋਵੇਗੀ। ਜਿਸ ਦਾ ਫਾਇਦਾ ਆਮ ਲੋਕਾਂ ਨੂੰ ਵੀ ਹੋਵੇਗਾ। 

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰ ਮੋਹਨ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਪ੍ਰਸਾਸ਼ਨ ਲੋਕਾਂ ਅੱਗੇ ਜਵਾਬ ਦੇਹ ਹੈ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਲੋਕ ਸੇਵਾ ਦੇ ਤੌਰ ਤੇ ਨਿਭਾਉਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਸਰਕਾਰੇ ਦਰਬਾਰੇ ਜਾਂ ਹੋਰਨਾਂ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਨਾ ਸੁਣੀ ਗਈ ਤਾਂ ਸਾਨੂੰ ਆਉਣ ਵਾਲੇ ਸਮੇਂ ਵਿੱਚ ਇਸ ਦੇ ਭਿਆਨਕ ਸਿੱਟੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਾਨੂੰ ਆਮ ਲੋਕਾਂ ਦੀ ਸੁਣਵਾਈ ਪਹਿਲ ਦੇ ਅਧਾਰ ਤੇ ਕਰਨੀ ਪਵੇਗੀ। ਉਨ੍ਹਾਂ ਮੋਹਾਲੀ ਪ੍ਰੈਂਸ ਕਲੱਬ ਦੀ ਸਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਕਰਾਉਣੇ ਸਮੇਂ ਦੀ ਲੋੜ ਹੈ ਜਿਸ ਨਾਲ ਆਮ ਲੋਕਾਂ ਵਿੱਚ ਜਾਗਰੂਕਤਾਂ ਪੈਦਾ ਹੁੰਦੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ, ਪ੍ਰਸਾਸ਼ਨ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਰੀ ਤਰ੍ਹਾਂ ਵਚਨ ਬੱਧ ਹੈ ਅਤੇ  ਜ਼ਿਲ੍ਹੇ ਵਿੱਚ ਪੁਲਿਸ ਪਬਲਿਕ ਦੋਸਤਾਨਾਂ ਸਬੰਧਾਂ ਨੂੰ ਹੋਰ ਮਜਬੂਤ ਕੀਤਾ ਜਾਵੇ। 

ਇਸ ਮੌਕੇ ਕੌਂਮੀ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਅੰਦਰ ਨਸ਼ਿਆਂ ਦੀ ਵੱਧ ਰਹੀਂ ਲਤ ਨੂੰ ਰੋਕਣ ਲਈ ਮੀਡੀਏ ਨੂੰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਕਾਰਨ ਸਾਡੀ ਨੌਜਵਾਨੀ ਨੂੰ ਵੱਡੀ ਢਾਹ ਲੱਗ ਰਹੀਂ ਹੈ ਜੇਕਰ ਪੰਜਾਬ ਵਿੱਚ ਨਸ਼ਿਆਂ ਪ੍ਰਤੀ ਸਮਾਜ ਅਤੇ ਆਮ ਨੌਜਵਾਨਾਂ ਨੂੰ ਜਾਗਰੂਕ ਨਾ ਕੀਤਾ ਗਿਆ ਤਾਂ ਆਉਣ ਵਾਲੀਆ ਪੀੜੀਆਂ ਸਾਨੂੰ ਕਦੇ ਵੀ ਮੁਆਫ  ਨਹੀਂ ਕਰਨਗੀਆਂ। ਉਨ੍ਹਾਂ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਕਰਵਾਏ ਗਏ ਸੈਮੀਨਾਰ ਨੂੰ ਇਕ ਸਲਾਘਾ ਯੋਗ ਕਦਮ ਦੱਸਦਿਆਂ ਕਿਹਾ ਕਿ ਇਸ ਸੈਮੀਨਾਰ ਨਾਲ ਪ੍ਰੈੱਸ, ਪੁਲਿਸ ਅਤੇ ਪ੍ਰਸਾਸ਼ਨ ਵਿੱਚਕਾਰ ਹੋਰ ਨੇੜਤਾ ਪੈਦਾ ਹੋਵੇਗੀ ਅਤੇ ਕਲੱਬ ਵੱਲੋਂ ਕੀਤਾ ਗਿਆ ਇਹ ਉਦਮ ਸਲਾਘਾ ਯੋਗ ਹੈ। ਇਸ ਮੌਕੇ ਗਰੁੱਪ ਐਡੀਟਰ ਆਜ ਸਮਾਜ ਸ੍ਰੀ  ਅਜੇ ਸੁਕਲਾ  ਮੈਂਬਰ ਪ੍ਰੈੱਸ ਕੌਂਸਲਰ ਇੰਡੀਆ ਨੇ ਬੋਲਦਿਆਂ ਕਿਹਾ ਕਿ ਪ੍ਰੈੱਸ ਨੂੰ ਜੱਜ ਨਹੀਂ ਬਣਨਾ ਚਾਹੀਦਾ ਸਗੋਂ ਸਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ । ਉਨ੍ਹਾ ਕਿਹਾ ਕਿ ਪ੍ਰੈੱਸ ਦੀ ਭੁਮਿਕਾ ਅਜਿਹੀ ਹੋਣੀ ਚਾਹੀਦੀ ਹੈ ਕਿ ਉਹ ਪੀੜਤ ਨਾਲ ਖੜੇ ਹੋਵੇ ਅਤੇ ਸਰਕਾਰਾਂ ਅਤੇ ਲੋਕਾਂ ਵਿਚਕਾਰ ਕੜੀ ਦਾ ਕੰਮ ਕਰੇ ਅਤੇ ਪ੍ਰੈੱਸ ਨੂੰ ਲੋਕਾਂ ਦੇ ਮਸਲੇ ਉਭਾਰਨੇ ਚਾਹੀਦੇ ਹਨ ਅਤੇ ਸਰਕਾਰ ਦੇ ਚੰਗੇ  ਅਤੇ ਮਾੜੇ ਕੰਮਾਂ ਨੂੰ ਲੋਕਾਂ ਅੱਗੇ ਰੱਖਣੇ ਚਾਹੀਦੇ  ਹਨ। ਉਨ੍ਹਾਂ ਕਿਹਾ ਕਿ ਪ੍ਰੈੱਸ ਪ੍ਰਸਾਸ਼ਨ ਨੂੰ ਲੋਕਾਂ ਅੱਗੇ ਜਵਾਬ ਦੇਹ ਬਣਾਉਣ ਲਈ ਵੀ ਅਹਿੰਮ ਭੁਮਿਕਾ ਨਿਭਾ ਸਕਦੀ ਹੈ । 

ਇਸ ਮੌਕੇ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਸਾਹੀ ਨੇ ਸੈਮੀਨਾਰ ਵਿੱਚ ਸ਼ਾਮਲ ਹੋਈਆਂ ਸਖਸੀਅਤਾਂ ਨੂੰ ਜੀ ਆਇਆ ਆਖਿਆ। ਮੋਹਾਲੀ ਪ੍ਰੈਸ ਕਲੱਬ ਦੇ ਕਨਵੀਨਰ ਸ੍ਰ: ਸੁਖਦੇਵ ਸਿੰਘ ਪਟਵਾਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪ੍ਰੈਸ ਆਮ ਆਦਮੀ ਦੀ ਜੁਬਾਨ ਹੈ ਲੋਕਾਂ ਨੂੰ ਇਨਸਾਫ ਦਿਵਾਉਣ ਵਿੱਚ ਪ੍ਰੈੱਸ ਦਾ ਅਹਿੰਮ ਰੋਲ ਹੁੰਦਾ ਹੈ । ਪ੍ਰੈੱਸ ਸਰਕਾਰ ਦੀਆਂ ਨੀਤੀਆਂ ਤੇ ਕਮਜੋਰੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ ਯਤਨ ਕਰਦੀ ਹੈ  ਅਤੇ ਮੀਡੀਆ ਸਮਾਜ ਵਿੱਚ ਬਦਲਾਅ ਲਿਆਉਣ ਲਈ ਵੀ ਬਹੁਤ ਵੱਡਾ ਰੋਲ ਅਦਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਅਜਿਹੇ ਸੈਮੀਨਾਰ ਜੋ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਨਿਰੰਤਰ ਜਾਰੀ ਰੱਖੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ ਵੱਲੋਂ 9 ਜਨਵਰੀ ਨੂੰ ਧੀਆਂ ਦੀ ਲੋਹੜੀ ਵੀ ਮਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਮੁੱਖ ਸੰਸਦੀ ਸਕੱਤਰ ਸ੍ਰ: ਗੁਰਬਚਨ ਸਿੰਘ ਬੱਬੇਹਾਲੀ ਨੇ ਬਤੌਰ ਮੁੱਖ ਮਹਿਮਾਨ ਸਾਮਲ ਹੋਣਾ ਸੀ ਪਰੰਤੂ ਉਹ ਜਰੂਰੀ ਰੁਝੇਵਿਆਂ ਕਾਰਨ ਨਹੀਂ ਪੁੱਜ ਸਕੇ । ਪਰੰਤੂ ਉਨ੍ਹਾਂ ਵੱਲੋਂ ਕਲੱਬ ਨੂੰ 2 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਗਈ ਹੈ। ਸੈਮੀਨਾਰ ਮੌਕੇ ਸਟੇਜ ਸੈਕਟਰੀ ਦੀ ਭੁਮਿਕਾ ਕਰਨਵੀਰ ਸਿੰਘ ਸਾਹ ਨੇ ਬਾਖੁਬੀ ਨਿਭਾਈ। ਕਲੱਬ ਦੇ ਸਾਬਕਾ ਪ੍ਰਧਾਨ ਸ੍ਰੀ ਅਨਿਲ ਭਾਰਦਵਾਜ ਨੇ ਪੁੱਜੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਘੇ ਸਮਾਜ ਸੇਵੀ ਸ੍ਰ. ਜਤਿੰਦਰ ਪਾਲ ਸਿੰਘ ਜੇ.ਪੀ. ਸਮੇਤ ਹੋਰ ਸ਼ਖਸੀਅਤਾਂ ਅਤੇ ਮੋਹਾਲੀ ਪ੍ਰੈੱਸ ਕਲੱਬ ਦੇ ਸਮੂਹ ਆਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ। 

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD