Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪ੍ਰੀਵੈਂਸ਼ਨ ਆਫ ਹਿਊਮਨ ਸਮਗਲਿੰਗ ਐਕਟ, 2012 ਤਹਿਤ ਰਜਿਸਟਰੇਸ਼ਨ ਦਾ ਮਾਮਲਾ

ਟ੍ਰੈਵਲ ਏਜੰਟ ਐਸੋਸੀਏਸ਼ਨ ਅਤੇ ਵਿਦੇਸ਼ ਵਿਚ ਸਿੱਖਿਆ ਦੇ ਸਲਾਹਕਾਰਾਂ ਦੇ ਨੁਮਾਇੰਦਿਆਂ ਵਲੋਂ ਮਜੀਠੀਆ ਨਾਲ ਵਿਚਾਰ-ਵਟਾਂਦਰਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 03 Jan 2014

Last updated on: Jan 03, 2014, 00:00 IST

ਅੱਜ ਇਥੇ ਪੰਜਾਬ ਟ੍ਰੈਵਲ ਏਜੰਟਸ ਐਸੋਸੀਏਸ਼ਨ ਅਤੇ ਕੰਸਲਟੈਂਟ ਫਾਰ ਓਵਰਸੀਜ਼ ਸਟੱਡੀਜ਼ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨਾਲ ਇੱਕ ਮੀਟਿੰਗ ਕਰਕੇ ਪੰਜਾਬ ਪ੍ਰੀਵੈਂਸ਼ਨ ਆਫ ਹਿਊਮਨ ਸਮਗਲਿੰਗ ਐਕਟ, 2012 ਤਹਿਤ ਟ੍ਰੈਵਲ ਏਜੰਟਾਂ, ਇਮੀਗ੍ਰੇਸ਼ਨ ਏਜੰਟਾਂ ਅਤੇ ਵਿਦੇਸ਼ਾਂ ਵਿਚ ਸਿੱਖਿਆ ਲਈ ਸਲਾਹ ਦੇਣ ਵਾਲਿਆਂ ਨੂੰ ਰਜਿਸ਼ਟਰ ਕਰਨ ਸਬੰਧੀ ਇੱਕ ਵਿਸਥਾਰਤ ਪ੍ਰਤੀ ਬੇਨਤੀ ਅਤੇ ਸੁਝਾਅ ਰੱਖੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਮਜੀਠੀਆ ਨੇ ਦੱਸਿਆ ਕਿ ਇਸ ਕਾਨੂੰਨ ਨੂੰ ਬਣਾਉਣ ਦਾ ਇੱਕਲੌਤਾ ਮਕਸਦ ਜਿਥੇ ਇਸ ਪੇਸ਼ੇ ਨੂੰ ਬਦਨਾਮ ਕਰਨ ਦੇ ਨਾਲ ਨਾਲ ਗੁਮਰਾਹਕੁਨ ਇਸ਼ਤਿਹਾਰਾਂ ਰਾਹੀਂ ਭੋਲੇ ਭਾਲੇ ਲੋਕਾਂ ਦੀ ਲੁੱਟ ਕਰਨ ਵਾਲੇ ਅਨਸਰਾਂ ਨੂੰ ਨੱਥ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਰਾਜ ਸਰਕਾਰ ਵਲੋਂ ਵੱਖ ਵੱਖ ਪੱਧਰ 'ਤੇ ਗੰਭੀਰ ਵਿਚਾਰ ਵਟਾਂਰੇ ਉਪਰੰਤ ਬਣਾਇਆ ਗਿਆ ਹੈ ਤਾਂ ਜੋ ਜਿਥੇ ਇਸ ਅਹਿਮ ਪੇਸ਼ੇ ਵਿਚ ਵੱਖ ਵੱਖ ਤਰੀਕਿਆਂ ਨਾਲ ਲੋਕਾਂ ਦੀ ਸੇਵਾ ਕਰਨ ਵਾਲਿਆਂ ਦੀ ਰਜਿਸ਼ਟਰੇਸ਼ਨ ਕਰਕੇ ਇਸ ਮਹੱਤਵਪੂਰਨ ਪੇਸ਼ੇ ਨੂੰ ਨੇਮਬੰਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਇੰਡਸਟਰੀ ਦੇ ਇਸ ਕਾਨੂੰਨ ਸਬੰਧੀ ਹਰ ਕਿਸਮ ਦੇ ਸੰਕਿਆਂ ਦਾ ਨਿਵਾਰਣ ਕਰਕੇ ਇਸ ਤਹਿਤ ਰਜਿਸ਼ਟਰੇਸ਼ਨ ਕਰਵਾਉਣ ਦੀ ਪ੍ਰਕ੍ਰਿਆ ਦਾ ਸਰਲੀਕਰਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਇੰਡਸਟਰੀ ਦੇ ਮੁਕੰਮਲ ਸਹਿਯੋਗ ਸਦਕਾ ਹੀ ਇਸ ਕਾਨੂੰਨ ਨੂੰ ਇਸ ਦੀ ਸਹੀ ਭਾਵਨਾ ਅਨੁਸਾਰ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀ ਵਲੋਂ ਸਰਕਾਰ ਦੀ ਇਸ ਪਹਿਲਕਦਮੀ ਪ੍ਰਤੀ ਦਿਖਾਏ ਗਏ ਉਤਸ਼ਾਹਜਨਕ ਹੁੰਗਾਰੇ ਤੋਂ ਉਹ ਬਹੁਤ ਸੰਤੁਸ਼ਟ ਹਨ।

ਮੀਟਿੰਗ ਦੌਰਾਨ ਉਪਰੋਕਤ ਸੰਗਠਨਾਂ ਦੇ ਨੁਮਾਇੰਦਿਆਂ ਨੇ ਇੱਕ ਅਵਾਜ਼ ਵਿਚ ਰਾਜ ਸਰਕਾਰ ਵਲੋਂ ਆਰੰਭੀ ਗਈ ਇਸ ਨੇਮਬੰਦੀ ਪ੍ਰਕ੍ਰਿਆ ਦਾ ਭਰਪੂਰ ਸਵਾਗਤ ਕਰਦਿਆਂ ਇਸ ਨੂੰ ਸਮੇਂ ਦੀ ਨਜ਼ਾਕਤ ਕਰਾਰ ਦਿੱਤਾ। ਉਨ੍ਹਾਂ ਮੀਟਿੰਗ ਵਿਚ ਉਨ੍ਹਾਂ ਦੇ ਦਫਤਰਾਂ ਦੀ ਤਲਾਸ਼ੀ, ਸ਼ਿਕਾਇਤ ਨਿਵਾਰਣ ਵਿਵਸਥਾ, ਮਹੀਨਾਵਾਰੀ ਰਿਪੋਰਟਾਂ, ਲਾਈਸੰਸ ਬਿਨੈ ਪੱਤਰ ਦੀ ਪ੍ਰਕ੍ਰਿਆ ਦੇ ਸਰਲੀਕਰਨ, ਲਾਈਸੰਸ ਫੀਸ ਨੂੰ ਘਟਾਉਣ, ਪੰਜਾਬ ਵਿਚ ਇਹ ਵਪਾਰ ਕਰਨ ਵਾਲਿਆਂ ਦੀ ਲਾਜ਼ਮੀ ਰਜਿਸ਼ਟਰੇਸ਼ਨ ਅਤੇ ਇਸ ਇੰਡਸਟਰੀ ਅਤੇ ਆਮ ਲੋਕਾਂ ਵਿਚ ਚੇਤਨਾ ਪੈਦਾ ਕਰਨ ਜਿਹੇ ਮੁੱਦਿਆਂ 'ਤੇ ਆਪਣੇ ਵਿਚਾਰ ਅਤੇ ਸੁਝਾਅ ਪ੍ਰਗਟਾਏ ਜਿਸ ਬਾਰੇ ਸ. ਮਜੀਠੀਆ ਵਲੋਂ ਉਨ੍ਹਾਂ ਨੂੰ ਇਹ ਸੁਝਾਅ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇੰਡਸਟਰੀ ਵਲੋਂ ਉਠਾਏ ਗਏ ਸਾਰੇ ਨੁਕਤਿਆਂ ਨੂੰ ਆਪਸੀ ਸਹਿਮਤੀ ਅਨੁਸਾਰ ਹੱਲ੍ਹ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵਲੋਂ ਛੇਤੀ ਹੀ ਇੱਕ ਸੂਬਾ ਪੱਧਰੀ ਇਸ਼ਤਿਹਾਰ ਮੁਹਿੰਮ ਚਲਾਕੇ ਲੋਕਾਂ ਨੂੰ ਅਤੇ ਇਸ ਇੰਡਸਟਰੀ ਵਿਚ ਵੱਖ ਵੱਖ ਭੂਮਿਕਾ ਵਿਚ ਕੰਮ ਕਰਨ ਵਾਲਿਆਂ ਨੂੰ ਜਾਗਰੁਕ ਕੀਤਾ ਜਾਵੇਗਾ।ਮੀਟਿੰਗ ਦੇ ਆਰੰਭ ਵਿਚ ਸ਼੍ਰੀ ਡੀ.ਐਸ. ਬੈਂਸ, ਪ੍ਰਮੁੱਖ ਸਕੱਤਰ ਗ੍ਰਹਿ ਨੇ ਉਕਤ ਕਾਨੂੰਨ ਬਾਰੇ ਵਿਸਥਾਰਪੁਰਵਕ ਦੱਸਦਿਆਂ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੇ ਸ਼ੰਕਿਆਂ ਦਾ ਨਿਵਾਰਣ ਕੀਤਾ। 

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD