Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਝੂਠੇ ਤੇ ਮਨਘੜਤ ਦੋਸ਼ ਲਾ ਕੇ ਮੈਨੂੰ ਬਦਨਾਮ ਕਰਨ ਦੀ ਤਾਕ 'ਚ: ਮਜੀਠੀਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 06 Jan 2014

Last updated on: Jan 06, 2014, 00:00 IST

ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਉਨ੍ਹਾਂ ਨੂੰ ਝੂਠੇ ਤੇ ਮਨਘੜਤ ਦੋਸ਼ਾਂ ਰਾਹੀਂ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਥੇ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ਸਭ ਜਾਣਦੇ ਹਨ ਕਿ ਜਗਦੀਸ਼ ਭੋਲਾ ਇੱਕ ਮੰਨਿਆ ਅਪਰਾਧੀ ਹੈ ਜਿਸ ਨੂੰ ਪੰਜਾਬ ਪੁਲਿਸ ਨੇ ਅੱਠ ਮਹੀਨੇ ਦੀ ਲੰਮੀ ਤੇ ਸਖ਼ਤ ਭਾਲ ਤੋਂ ਬਾਅਦ ਦਿੱਲੀ ਨੇੜੇ ਮੁਰਥਲ ਤੋਂ ਕਾਬੂ ਕੀਤਾ। ਜੇ ਪੰਜਾਬ ਪੁਲਿਸ ਨੂੰ ਸਿਆਸੀ ਸਰਪ੍ਰਸਤੀ ਹੁੰਦੀ ਤਾਂ ਪੁਲਿਸ ਉਸ ਨੂੰ ਕਿਉਂ ਫੜਦੀ?''ਮਜੀਠੀਆ ਨੇ ਕਿਹਾ ਕਿ ਇਹ ਵੀ ਸਭ ਦੇ ਸਾਹਮਣੇ ਹੈ ਕਿ ਭੋਲਾ ਕਈ ਮਹੀਨੇ ਤੋਂ ਫ਼ਰਾਰ ਸੀ ਅਤੇ ਉਸ ਵਿਰੁਧ ਪੁਖ਼ਤਾ ਸਬੂਤ ਮੌਜੂਦ ਹਨ। ਅਜਿਹਾ ਵਿਅਕਤੀ, ਜੋ ਮੰਨਿਆ ਅਪਰਾਧੀ ਹੈ ਅਤੇ ਜਿਸ ਨੂੰ ਸੰਭਾਵੀ ਤੌਰ 'ਤੇ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ, ਉਹ ਹੁਣ ਅਜਿਹੇ ਸੰਗੀਨ ਦੋਸ਼ ਲਾ ਰਿਹਾ ਹੈ। ਇਹ ਸਭ ਉਸ ਦੀ ਸੋਚੀ ਸਮਝੀ ਚਾਲ ਹੈ ਕਿਉਂ ਜੋ ਉਸ ਕੋਲ ਅਜਿਹੇ ਦੋਸ਼ ਲਾਉਣ ਦਾ ਪਹਿਲਾਂ ਬਹੁਤ ਸਮਾਂ ਸੀ ਪਰ ਉਸ ਨੇ ਅਜਿਹਾ ਕੁੱਝ ਨਹੀਂ ਕੀਤਾ।ਮਜੀਠੀਆ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਅਜਿਹੇ ਅਪਰਾਧੀਆਂ ਦਾ ਸਹਾਰਾ ਲੈ ਕੇ ਪੰਜਾਬ ਕਾਂਗਰਸ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਭੋਲੇ ਜਿਹੇ ਸੰਗੀਨ ਅਪਰਾਧੀ ਬਾਰੇ ਭਲੀਭਾਂਤ ਜਾਣਨ ਦੇ ਬਾਵਜੂਦ ਭੋਲੇ ਦੇ ਨਾਲ-ਨਾਲ ਹੁਣ ਪੰਜਾਬ ਕਾਂਗਰਸ ਵੀ ਉਨ੍ਹਾਂ ਨੂੰ ਝੂਠੇ ਦੋਸ਼ਾਂ ਰਾਹੀਂ ਬਦਨਾਮ ਕਰਨ ਦੇ ਰਾਹ ਤੁਰ ਪਈ ਹੈ ਹਾਲਾਂਕਿ ਕਾਂਗਰਸ ਨੂੰ ਪਤਾ ਹੈ ਕਿ ਕਦੇ ਵੀ ਕਿਸੇ ਡਰੱਗ ਮਾਮਲੇ ਸਬੰਧੀ ਪੁਲਿਸ ਜਾਂਚ ਵਿੱਚ ਮੇਰਾ ਨਾਮ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਗੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਾਜਵਾ ਦਾ ਨਾਮ ਡਰੱਗ, ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਜ਼ਮੀਨ ਘੁਟਾਲਿਆਂ ਆਦਿ ਵਿੱਚ ਸਾਹਮਣੇ ਆਇਆ ਹੈ। 

ਉਨ੍ਹਾਂ ਕਿਹਾ ਕਿ ਸੌੜੇ ਰਾਜਨੀਤੀ ਮੰਤਵਾਂ ਲਈ ਕਾਂਗਰਸ ਨੂੰ ਸੰਗੀਨ ਅਪਰਾਧੀਆਂ ਦਾ ਸਹਾਰਾ ਲੈਣਾ ਨਹੀਂ ਸੋਭਦਾ। ਜੇ ਕਾਂਗਰਸ ਦਾ ਗ੍ਰਾਫ਼ ਹੇਠਾਂ ਡਿੱਗਾ ਹੈ ਅਤੇ ਉਸ ਵਿੱਚ ਧੜੇਬਾਜ਼ੀ ਪੈਦਾ ਹੋਈ ਹੈ ਤਾਂ ਉਸ ਨੂੰ ਕਿਸੇ ਹੋਰ ਦੇ ਚਰਿੱਤਰ ਨੂੰ ਝੂਠੇ ਦੋਸ਼ ਲਾ ਕੇ ਦਾਗ਼ਦਾਰ ਕਰਨ ਦਾ ਕੋਈ ਹੱਕ ਨਹੀਂ।ਮਜੀਠੀਆ ਨੇ ਕਿਹਾ, ''ਸਗੋਂ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਵੱਲੋਂ ਨਸ਼ੇ ਵਿਰੁਧ ਵਿੱਢੀ ਮੁਹਿੰਮ ਤਹਿਤ ਹੀ ਭੋਲੇ ਨੂੰ ਕਾਬੂ ਕੀਤਾ ਜਾ ਸਕਿਆ ਹੈ। ਨਸ਼ੇ ਨੂੰ ਨਾਬਰਦਾਸ਼ਤ ਕਰਨ ਦੀ ਸੂਬਾ ਸਰਕਾਰ ਦੀ ਇਸ ਨੀਤੀ ਤਹਿਤ ਸੂਬੇ 'ਚ 15,000 ਗ੍ਰਿਫ਼ਤਾਰੀਆਂ ਕਰ ਕੇ ਨਸ਼ਾ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਿਸੇ ਵੀ ਵੱਡੇ ਤੋਂ ਵੱਡੇ ਸ਼ਖ਼ਸ, ਜੋ ਦੋਸ਼ੀ ਪਾਇਆ ਗਿਆ ਹੋਵੇ, ਨੂੰ ਬਖ਼ਸ਼ਿਆ ਨਹੀਂ ਗਿਆ ਅਤੇ ਇਸੇ ਕਰ ਕੇ ਬੌਖਲਾਈ ਕਾਂਗਰਸ ਸੰਗੀਨ ਅਪਰਾਧੀਆਂ ਵੱਲੋਂ ਲਾਏ ਜਾ ਰਹੇ ਅਜਿਹੇ ਝੂਠੇ ਦੋਸ਼ਾਂ ਦਾ ਸਹਾਰਾ ਲੈ ਰਹੀ ਹੈ।ਉਨ੍ਹਾਂ ਕਿਹਾ ਕਿ ਅੱਜ ਇੱਕ ਤਸਕਰ ਹੀ ਜਾਂਚ ਕਰਨ ਵਾਲ ਬਣ ਰਿਹਾ ਹੈ। ਕਲ ਨੂੰ ਭੋਲੇ ਜਿਹਾ ਸੰਗੀਨ ਅਪਰਾਧੀ ਨ ਨਸ਼ਾ ਤਸਕਰੀ ਲਈ ਗਾਂਧੀ ਪਰਵਾਰ ਨੂੰ ਜ਼ਿੰਮੇਵਾਰ ਠਹਿਰਾ ਸਕਦਾ ਹੈ। ਇਸ ਲਈ ਇਹ ਪਤਾ ਲਾਇਆ ਜਾਣਾ ਜ਼ਰੂਰੀ ਹੈ ਕਿ ਇਹ ਸਾਜ਼ਿਸ਼ ਕੌਣ ਘੜ ਰਿਹਾ ਹੈ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD