Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਨਸ਼ਾ ਤਸਕਰੀ ਚ ਕਾਬੂ ਕੀਤੇ ਜਗਦੀਸ ਸਿੰਘ ਭੋਲਾ ਨੂੰ ਸਹਿ ਦੇ ਕੇ ਰਾਜਸੀ ਰੋਟੀਆਂ ਸੇਕਣ ਤੇ ਲੱਗੀ :ਪ੍ਰੋ: ਚੰਦੂ ਮਾਜਰਾ

ਬਿਕਰਮ ਸਿੰਘ ਮਜੀਠੀਆ ਵਿਰੁੱਧ ਮੋਹਾਲੀ ਦੇ ਵਿਧਾਇਕ ਸਿੱਧੂ ਵੱਲੋਂ ਰਚਿਆ ਡਰਾਮਾ ਬੇਫਜੂਲ

ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ
ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 07 Jan 2014

Last updated on: Jan 07, 2014, 00:00 IST

ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ ਨੇ ਆਪਣੇ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਕਾਂਗਰਸ ਪਾਰਟੀ ਦੀ ਸਖ਼ਤ ਨੂਕਤਾ ਚਿੰਨੀ ਕਰਦਿਆਂ ਆਖਿਆ ਹੈ ਕਿ ਕਾਂਗਰਸ ਨਸ਼ਾ ਤਸਕਰੀ ਚ ਕਾਬੂ ਕੀਤੇ ਪੰਜਾਬ ਪੁਲਿਸ ਵੱਲੋਂ ਮੁਜਰਮ ਜਗਦੀਸ ਸਿੰਘ ਭੋਲਾ ਜਿਹੜਾ ਕਿ ਨਸ਼ਿਆਂ ਦੀ ਤਸਕਰੀ ਲਈ ਮੁਜਰਮ ਹੈ ਨੂੰ ਸਹਿ ਦੇ ਕੇ ਰਾਜਸੀ ਰੋਟੀਆਂ ਸੇਕ ਰਹੀ ਹੈ ਪਰੰਤੂ ਪੰਜਾਬ ਦੇ ਲੋਕ ਕਾਂਗਰਸ ਦੀਆਂ ਲੁੰਬੜ ਚਾਲਾਂ ਤੋਂ ਪੁਰੀ ਤਰ੍ਹਾਂ ਵਾਕਿਫ ਹਨ ਅਤੇ ਪੰਜਾਬ ਦੇ ਲੋਕ ਕਾਂਗਰਸ ਦੀਆਂ ਅਜਿਹੀਆਂ ਚਾਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਡਰੱਗ ਮੁਜਰਮ  ਭੋਲਾ ਵੱਲੋਂ ਸਰਦਾਰ ਬਿਕਰਮ ਸਿੰਘ ਮਜੀਠੀਆ ਵਿਰੁੱਧ ਲਗਾਏ ਗਏ ਦੋਸ਼ ਜਿਸ ਦਾ ਕੋਈ ਪੁਖਤਾ ਸਬੂਤ ਨਹੀਂ ਹੈ ਕਾਂਗਰਸ ਪਾਰਟੀ ਵੱਲੋਂ ਬਿਨ੍ਹਾਂ ਮਤਲਬ ਉਛਾਲਿਆ ਜਾ ਰਿਹਾ ਹੈ। ਜਦਕਿ ਮੌਜੂਦਾ ਆਲ ਇੰਡੀਆ ਕਾਂਗਰਸ ਪਾਰਟੀ ਦੇ ਮੈਂਬਰ ਅਤੇ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੂ.ਪੀ.ਏ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸ੍ਰ: ਪ੍ਰਤਾਪ ਸਿੰਘ ਬਾਜਵਾ ਵਿਰੁੱਧ ਇੱਕ ਪੱਤਰ ਲਿਖ ਕੇ ਸ੍ਰ: ਬਾਜਵਾ ਦਾ ਨਸ਼ਿਆਂ ਦੀ ਤਸੱਕਰੀ ਵਿੱਚ ਸਮੂਲੀਅਤ ਹੋਣਾ ਅਤੇ ਡਰੱਗ ਮਾਫਿਏ ਨਾਲ ਸਬੰਧ ਰੱਖਣ ਸਬੰਧੀ ਪੁਰੀ ਜਾਣਕਾਰੀ ਦਿੱਤੀ ਗਈ ਸੀ ਅਤੇ ਉਸ ਵੇਲੇ ਪੰਜਾਬ ਦੇ ਕਾਂਗਰਸੀਆਂ ਨੇ ਆਪਣੀ ਜਬਾਨ ਨਹੀਂ ਖੋਲ੍ਹੀ ਅਤੇ ਹੁਣ ਇੱਕ ਮੁਜਰਮ ਵੱਲੋਂ ਦਿੱਤੇ ਬਿਆਨ ਨੂੰ ਬਿਨ੍ਹਾਂ ਵਜਾ ਵੱਡਾ ਮੁੱਦਾ ਬਣਾਇਆ ਜਾ ਰਿਹਾ ਹੈ। 

ਪ੍ਰੋ: ਚੰਦੂਮਾਜਰਾ ਨੇ ਹਲਕਾ ਵਿਧਾਇਕ ਮੋਹਾਲੀ ਸ੍ਰ: ਬਲਬੀਰ ਸਿੰਘ ਸਿੱਧੂ ਅਤੇ ਕੁੱਝ ਕਾਂਗਰਸੀਆਂ ਵੱਲੋਂ ਨਸ਼ਿਆਂ ਦੇ ਤਸਕਰ ਜਗਦੀਸ ਸਿੰਘ ਭੋਲਾ ਵੱਲੋਂ ਦਿੱਤੇ ਕੋਰੇ ਝੁੱਠ ਦੇ ਅਧਾਰ ਤੇ ਸ੍ਰ: ਬਿਕਰਮ ਸਿੰਘ ਮਜੀਠੀਆ ਦਾ ਪੁਤਲਾ ਸਾੜਨ ਨੂੰ ਇਖਲਾਖ ਤੋਂ ਡਿੱਗੀ ਹਰਕਤ ਕਰਾਰ ਦਿੰਦਿਆ ਕਿਹਾ ਕਿ ਕਾਂਗਰਸ ਨੂੰ ਬਿਨ੍ਹਾਂ ਵਜਾ ਅਜਿਹੇ ਮੁੱਦੇ ਉਬਾਰ ਕੇ ਸਿਆਸੀ ਲਾਹ ਨਹੀਂ ਲੈਣਾ ਚਾਹੀਦਾ ਜਦਕਿ ਹਕੀਕਤ ਨੂੰ ਜਾਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨਸ਼ਿਆਂ ਦੇ ਤਸਕਰ  ਦੀ ਵਰਤੋਂ ਕਰਕੇ ਸ੍ਰ: ਮਜੀਠੀਆ ਦੇ ਅਕਸ ਨੂੰ ਖਰਾਬ ਕਰਨਾ ਚਾਹੁੰਦੀ ਹੈ ਅਤੇ ਕਾਂਗਰਸ ਆਪਣੀ ਜੱਗ ਜਾਹਿਰ ਹੋਈ ਫੁੱਟ ਤੋ ਧਿਆਨ ਹਟਾਉਣ ਲਈ ਇੱਕ ਮੁਜਰਮ ਦੇ ਬਿਆਨ ਦਾ ਸਹਾਰਾ ਲੈ ਰਹੀਂ ਹੈ। 

 

Tags: prof. prem singh chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD