Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਾਈਕੋਰਟ ਵਲੋਂ ਪਹਿਲੀ ਵਿਸ਼ੇਸ਼ ਐਨ.ਆਰ.ਆਈ ਅਦਾਲਤ ਸਥਾਪਿਤ ਕਰਨ ਨੂੰ ਮਨਜ਼ੂਰੀ- ਮਜੀਠੀਆ

12ਵੇਂ ਪ੍ਰਵਾਸੀ ਭਾਰਤੀ ਦਿਵਸ ਵਿਚ ਪੰਜਾਬ ਸਰਕਾਰ ਦੀ ਤਰਫੋਂ ਕੀਤੀ ਸ਼ਿਰਕਤ

ਨਵੀਂ ਦਿੱਲੀ ਵਿਖੇ 12ਵੇਂ ਪ੍ਰਵਾਸੀ ਭਾਰਤੀ ਦਿਵਸ ਮੌਕੇ ਸ. ਬਿਕਰਮ ਸਿੰਘ ਮਜੀਠੀਆ ਨਾਲ ਫਿਜ਼ੀ ਦੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਰ ਚੌਧਰੀ, ਕਨੇਡਾ ਦੇ ਖੇਡ ਮੰਤਰੀ ਬਲ ਗੋਸਲ, ਕਨੇਡਾ ਦੇ ਸਾਬਕਾ ਮੰਤਰੀ ਹਰਬ ਧਾਲੀਵਾਲ, ਨਿਊਜੀਲੈਂਡ ਦੇ ਜੱਜ ਅਜੀਤ ਸਰਵਣ ਸਿੰਘ।

Web Admin

Web Admin

5 ਦਰਿਆ ਨਿਊਜ਼

ਨਵੀਂ ਦਿੱਲੀ , 08 Jan 2014

Last updated on: Jan 08, 2014, 00:00 IST

ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸੂਬੇ ਵਿਚ ਪਹਿਲੀ ਵਿਸ਼ੇਸ਼ ਐਨ.ਆਰ.ਆਈ ਅਦਾਲਤ ਸਥਾਪਿਤ ਕਰਨ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ ਜੋ ਕਿ ਸਿਰਫ ਤੇ ਸਿਰਫ ਪ੍ਰਵਾਸੀ ਭਾਰਤੀਆਂ ਨਾਲ ਸਬੰਧਿਤ ਕੇਸਾਂ ਦੀ ਹੀ ਸੁਣਵਾਈ ਕਰੇਗੀ।ਅੱਜ ਇਥੇ 12ਵੇਂ ਪ੍ਰਵਾਸੀ ਭਾਰਤੀ ਦਿਵਸ ਮੌਕੇ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਮਾਲ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਹਾਈ ਕੋਰਟ ਵਲੋਂ ਮਨਜ਼ੂਰੀ ਪਿਛੋਂ ਹੁਣ ਪੰਜਾਬ ਸਰਕਾਰ ਵਲੋਂ ਅਗਲੀ ਕੈਬਨਿਟ ਮੀਟਿੰਗ ਦੌਰਾਨ ਪਹਿਲੀ ਵਿਸ਼ੇਸ਼ ਐਨ.ਆਰ.ਆਈ ਅਦਾਲਤ ਦੀ ਸਥਾਪਨਾ ਸਬੰਧੀ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਾਵੇਗੀ, ਜਿਸ ਨਾਲ ਪ੍ਰਵਾਸੀ ਭਾਰਤੀਆਂ ਦੀ 50 ਸਾਲ ਪੁਰਾਣੀ ਮੰਗ ਪੂਰੀ ਹੋਵੇਗੀ।ਸੰਮੇਲਨ ਦੌਰਾਨ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਵਿਦੇਸ਼ਾਂ ਵਿਚ ਪ੍ਰਵਾਸੀ ਭਾਰਤੀਆਂ 'ਤੇ ਲਗਾਤਾਰ ਹੋ ਰਹੇ ਹਮਲਿਆਂ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਕਿਹਾ ਕਿ ਉਹ ਇਸ ਸਬੰਧੀ ਦੂਜੇ ਦੇਸ਼ਾਂ ਨਾਲ ਤੁਰੰਤ ਗੱਲਬਾਤ ਕਰੇ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਮਾਮਲਿਆਂ ਵਿਚ ਦੂਜੇ ਦੇਸ਼ਾਂ ਨੂੰ ਸਖ਼ਤ ਸੁਨੇਹਾ ਦੇਣਾ ਚਾਹੀਦਾ ਹੈ। 

ਵਿਦੇਸ਼ਾਂ ਵਿਚ ਸਿੱਖਾਂ ਦੀ ਗਲਤ ਪਹਿਚਾਣ ਕਾਰਨ ਹੋ ਰਹੇ ਹਮਲਿਆਂ ਬਾਰੇ ਸ. ਮਜੀਠੀਆ ਨੇ ਕਿਹਾ ਕਿ 9/11 ਤੋਂ ਬਾਅਦ ਹੋਰ ਫਿਰਕਿਆਂ ਨਾਲ ਪਹਿਚਾਣ ਸਬੰਧੀ ਭੁਲੇਖਾ ਹੋਣ ਕਾਰਨ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰੀ ਵਿਦੇਸ਼ ਮੰਤਰਾਲੇ ਕੋਲੋਂ ਮੰਗ ਕੀਤੀ ਕਿ ਉਹ ਸਿੱਖਾਂ ਦੀ ਪਹਿਚਾਣ ਬਾਰੇ ਵਿਦੇਸ਼ੀਆਂ ਨੂੰ ਦੱਸਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਕੇਂਦਰ ਸਰਕਾਰ ਨੂੰ ਬੇਨਤੀਆਂ ਕੀਤੀਆਂ ਗਈਆਂ ਹਨ ਪਰ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ।ਇਸ ਮੌਕੇ ਸ. ਮਜੀਠੀਆ ਵਲੋਂ ਕੈਨੇਡਾ ਦੇ ਮੰਤਰੀ ਸ਼੍ਰੀ ਟਿਮ ਉੱਪਲ, ਨਿਊਜੀਲੈਂਡ ਤੋਂ ਸੰਸਦ ਮੈਂਬਰ ਕੰਵਲਜੀਤ ਸਿੰਘ ਬਖ਼ਸੀ ਅਤੇ ਕੈਨੇਡੀਅਨ ਰਾਜਦੂਤ ਸਟੀਵਰਟ ਜੀਬੈਕ ਨਾਲ ਪੰਜਾਬ ਵਲੋਂ ਲਾਈ ਗਈ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਸਹੂਲਤ ਲਈ ਚੁੱਕੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਉਦਯੋਗਿਕ ਖੇਤਰ ਦੇ ਨਾਮੀ ਘਰਾਣਿਆਂ ਅਤੇ ਅਨੇਕਾਂ ਬਹੁ-ਕੌਮੀ ਕੰਪਨੀਆਂ ਦੇ ਪ੍ਰਤੀਨਿਧੀਆਂ ਵਲੋਂ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਦਯੋਗਪਤੀ ਪੰਜਾਬ ਦੇ ਬੁਨਿਆਦੀ ਢਾਂਚੇ ਤੇ ਨਿਵੇਸ਼ ਦੀਆਂ ਅਸੀਮ ਸੰਭਾਵਨਾਵਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਜਿਸ ਨਾਲ ਪੰਜਾਬ ਦੇ ਸਨਅਤੀਕਰਨ ਦਾ ਮੁੱਢ ਬੱਝਾ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਐਨ.ਆਰ.ਆਈ ਸੰਮੇਲਨ ਦੌਰਾਨ ਪ੍ਰਵਾਸੀ ਭਾਰਤੀਆਂ ਨਾਲ ਵਿਚਾਰ ਵਟਾਂਦਰੇ ਪਿਛੋਂ ਪੰਜਾਬ ਸਰਕਾਰ ਵਲੋਂ ਅਨੇਕਾਂ ਕਦਮ ਚੁੱਕੇ ਗਏ ਹਨ ਜਿਸ ਤਹਿਤ ਪਿਛਲੇ ਦਿਨੀਂ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ 24 ਘੰਟੇ ਕੰਮ ਕਰਨ ਵਾਲੇ ਵੈਬ-ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪੋਰਟਲ ਪੂਰੀ ਤਰ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਸਮਰਪਿਤ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵਿਚ ਐਨ.ਆਰ.ਆਈ ਕੇਸਾਂ ਲਈ ਵੱਖਰਾ ਵਿੰਗ ਸਥਾਪਿਤ ਕੀਤਾ ਗਿਆ ਹੈ ਜਿਸ ਦੀ ਅਗਵਾਈ ਆਈ.ਜੀ.ਪੀ ਰੈਂਕ ਦਾ ਅਧਿਕਾਰੀ ਕਰਦਾ ਹੈ। ਉਸ ਤਹਿਤ 11 ਐਨ.ਆਰ.ਆਈ ਪੁਲਿਸ ਥਾਣੇ ਅਤੇ 1000 ਤੋਂ ਵੱਧ ਪੁਲਿਸ ਜਵਾਨ ਕੰਮ ਕਰ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ 4 ਹੋਰ ਐਨ.ਆਰ.ਆਈ ਪੁਲਿਸ ਥਾਣੇ ਸਥਾਪਿਤ ਕੀਤੇ ਜਾ ਰਹੇ ਹਨ।ਸ. ਮਜੀਠੀਆ ਨੇ ਦੱਸਿਆ ਕਿ ਜਾਇਦਾਦ ਸਬੰਧੀ ਝਗੜਿਆਂ ਦੇ ਹੱਲ ਲਈ ਵੀ ਵਰਤਮਾਨ ਕਾਨੂੰਨਾਂ ਨੂੰ ਸੋਧਿਆ ਗਿਆ ਹੈ। ਇਸ ਤੋਂ ਇਲਾਵਾ ਪਾਵਰ ਆਫ ਅਟਾਰਨੀ ਨੂੰ ਐਮਬੋਸ ਕਰਨ ਲਈ ਵਿੱਤ ਕਮਿਸ਼ਨਰ ਮਾਲ ਦੇ ਨਾਲ ਨਾਲ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵੀ ਅਧਿਕਾਰਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵਲੋਂ ਫਿਜ਼ੀ ਦੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਰ ਚੌਧਰੀ, ਕਨੇਡਾ ਦੇ ਸਾਬਕਾ ਮੰਤਰੀ ਹਰਬ ਧਾਲੀਵਾਲ, ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਉਜਲ ਦੋਸਾਂਝ, ਨਿਊਜ਼ੀਲੈਂਡ ਤੋਂ ਜੱਜ ਅਜੀਤ ਸਵਰਣ ਸਿੰਘ ਅਤੇ ਨਾਮੀ ਉਦਯੋਗਪਤੀ ਸੰਤ ਸਿੰਘ ਛਤਵਾਲ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ 10 ਅਤੇ 11 ਜਨਵਰੀ ਨੂੰ ਹੋ ਰਹੇ ਪ੍ਰਵਾਸੀ ਪੰਜਾਬੀ ਸੰਮੇਲਨ ਵਿਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਗਿਆ। 

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD