Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ (ਬੀ.ਸੀ ਵਿੰਗ ) ਤਨਦੇਹੀ ਨਾਲ ਕੰਮ ਕਰੇਗਾ : ਗਾਬੜੀਆ

ਅਕਾਲੀ ਭਾਜਪਾ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ

ਸਾਬਕਾ ਮੰਤਰੀ ਪੰਜਾਬ ਅਤੇ ਸ੍ਰੋਮਣੀ ਅਕਾਲੀ ਦਲ  (ਬੀ.ਸੀ ਵਿੰਗ)  ਦੇ ਪ੍ਰਧਾਨ  ਜਥੇਦਾਰ ਹੀਰਾ ਸਿੰਘ ਗਾਬੜੀਆ ਸ੍ਰੋਮਣੀ ਅਕਾਲੀ ਦਲ (ਬੀ.ਸੀ ਵਿੰਗ) ਦੇ ਆਹੁਦੇਦਾਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 08 Jan 2014

Last updated on: Jan 08, 2014, 00:00 IST

ਲੋਕ ਸਭਾ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਵੱਲੋਂ ਹੁਝਾਂ ਫੇਰ ਜਿੱਤ ਪ੍ਰਾਪਤ ਕਰਨ ਲਈ ਸ੍ਰੋਮਣੀ ਅਕਾਲੀ ਦਲ ਦਾ (ਬੀ.ਸੀ ਵਿੰਗ) ਪੁਰੀ ਤਨਦੇਹੀ ਨਾਲ ਕੰਮ ਕਰੇਗਾ ਅਤੇ ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਬਾਰੇ ਪਿੰਡ ਪੱਧਰ ਤੇ  ਲੋਕਾਂ ਨੂੰ ਜਾਗਰੂਕ ਕਰੇਗਾ। ਇਹ ਵਿਚਾਰ ਸਾਬਕਾ ਮੰਤਰੀ ਪੰਜਾਬ ਅਤੇ ਸ੍ਰੋਮਣੀ ਅਕਾਲੀ ਦਲ  (ਬੀ.ਸੀ ਵਿੰਗ)  ਦੇ ਪ੍ਰਧਾਨ  ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਅੱਜ ਇਥੇ ਸ੍ਰੋਮਣੀ ਅਕਾਲੀ ਦਲ (ਬੀ.ਸੀ ਵਿੰਗ) ਦੇ ਆਹੁਦੇਦਾਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ। ਸ੍ਰੀ ਗਾਬੜੀਆ ਨੇ ਦੱਸਿਆ ਕਿ ਸ੍ਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਣ ਵਾਲੀ ਰੈਲੀ ਦੀ ਸਫਲਤਾ ਲਈ ਸ੍ਰੋਮਣੀ ਅਕਾਲੀ ਦਲ (ਬੀ.ਸੀ ਵਿੰਗ)   ਦੇ ਜ਼ਿਲ੍ਹਾ ਪ੍ਰਧਾਨਾ ਅਤੇ ਅਬਜਰਬਰਾਂ ਦੀ ਇੱਕ ਮੀਟਿੰਗ 28 ਜਨਵਰੀ ਨੂੰ ਪਟਿਆਲਾ ਵਿਖੇ ਕੀਤੀ ਜਾਵੇਗੀ। 

ਇਸ ਮੀਟਿੰਗ ਦੌਰਾਨ ਸਰਦਾਰ ਪਰਕਾਸ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ  ਪ੍ਰਧਾਨ ਸ੍ਰੋਮਣੀ ਅਕਾਲੀ ਦਲ ਦੀ ਦੁਰ ਅੰਦੇਸ਼ੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਵੱਲੋ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 4 ਹਲਕਿਆਂ ਵਿੱਚੋ 3 ਹਲਕਿਆਂ ਵਿੱਚ ਰਿਕਾਰਡ ਤੋੜ ਜਿੱਤ ਹਾਸ਼ਲ ਕਰਨ ਤੇ ਵੱਡੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਇਤਿਹਾਸਿਕ ਜਿੱਤ ਨਾਲ ਸ੍ਰੋਮਣੀ ਅਕਾਲੀ ਦਲ ਰਾਸ਼ਟਰੀ ਲੋਕਤੰਤਰੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਇਆ ਹੈ ਅਤੇ  ਸ੍ਰੋਮਣੀ ਅਕਾਲੀ ਦਲ ਨੂੰ ਪੰਜਾਬ ਤੋਂ ਬਾਹਰ ਹੋਰ ਨਵੀਆਂ ਜਿੱਤਾਂ ਦੀ ਆਸ ਬੱਝੀ ਹੈ।ਇਸ ਮੀਟਿੰਗ ਦੌਰਾਨ ਸਰਦਾਰ ਪਰਕਾਰ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਮੂਹ ਸ੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਜਿਨ੍ਹਾਂ ਨੇ ਵੱਡੇ ਅਨੁਸ਼ਾਸ਼ਨ ਵਿੱਚ ਰਹਿ ਕੇ ਯੋਜਨਾਬੰਦ ਤਰੀਕੇ ਨਾਲ ਇਸ ਸ਼ਾਨਾਮੱਤੀ ਜਿੱਤ ਹਾਸਲ ਕਰਨ ਵਿੱਚ ਬੀ.ਸੀ. ਵਿੰਗ ਦਾ ਬਹੁਤ ਵੱਡਾ ਯੋਗਦਾਨ ਰਿਹਾ।  ਮੀਟਿੰਗ ਵਿੱਚ ਪੱਛੜੀਆਂ ਸ੍ਰੇਣੀਆਂ ਦੇ ਵਡੇਰੇ ਹਿੱਤਾਂ ਦੀ ਰਾਖੀ ਕਰਦੇ ਹੋਏ ਪੰਜਾਬ ਵਿੱਚ ਬੀ.ਸੀ. ਸਰਟੀਫਿਕੇਟ ਲਈ ਆਮਦਨ ਦੀ ਹੱਦ ਪੰਜਾਬ ਸਰਕਾਰ ਵੱਲੋਂ 4.50 ਲੱਖ ਤੋਂ ਵੱਧਾ ਕੇ 6 ਲੱਖ ਕਰਨ ਦੇ  ਮਹੱਤਵ ਪੁਰਨ ਫੈਸਲੇ ਨੂੰ ਸਲਾਘਾ ਯੋਗ ਦੱਸਿਆ ਕਿ ਇਸ ਫੈਸਲੇ ਨਾਲ ਪੱਛੜੀਆਂ ਸ੍ਰੇਣੀਆਂ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਰਾਹਤ ਹਾਸਲ ਹੋ ਸਕੇਗੀ। 

ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਬੀ.ਸੀ. ਵਿੰਗ ਬਰਨਾਲਾ ਦੇ ਜਿਲ੍ਹਾ ਪ੍ਰਧਾਨ ਸ੍ਰ: ਅਜੀਤ ਸਿੰਘ ਪੱਖੋ ਦੀ ਬੇਵਕਤੀ ਮੋਤ ਤੇ ਡੂੰਘਾ ਸੋਗ ਪ੍ਰਗਟ ਕੀਤਾ ਅਤੇ  2 ਮਿੰਨ ਦਾ ਮੋਨ ਧਾਰਨ ਕਰਕੇ ਉਨ੍ਹਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ੍ਰ: ਖੱਖੋ ਦੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੇ ਬੱਲ ਬਖਸ਼ਣ ਲਈ ਵਾਹਿਗੁਰੂ ਅਗੇ ਅਰਦਾਸ ਕੀਤੀ ਗਈ। ਇਸ ਮੀਟਿੰਗ ਵਿੱਚ ਸਵ: ਅਜੀਤ ਸਿੰਘ ਪੱਖੋ ਦੇ ਬੇਟੇ ਸ੍ਰ. ਰਵਿੰਦਰਜੀਤ ਸਿੰਘ ਬਿੰਦੀ ਨੂੰ ਸਰਵਸੰਮਤੀ ਨਾਲ ਸ੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਜਿਲ੍ਹਾ ਬਰਨਾਲਾ ਦਾ ਪ੍ਰਧਾਨ ਬਨਾਉਣ ਦੇ ਫੈਸਲੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰ: ਜਸਵੰਤ ਸਿੰਘ ਭੁੱਲਰ, ਸ੍ਰ: ਗੁਰਮੀਤ ਸਿੰਘ ਜੌੜਾ, ਸ੍ਰ: ਹਰਜੀਤ ਸਿੰਘ ਅਦਾਲਤੀ ਵਾਲਾ, ਸ੍ਰ: ਨਿਰਮਲ ਸਿੰਘ, ਸ੍ਰ: ਗੁਰਦੇਵ ਸਿੰਘ ਮੌਜੂਦ ਸਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD