Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੂਬੇ ਦੇ ਬੇਰੁਜ਼ਗਾਰ ਈ.ਜੀ.ਐਸ./ਏ.ਆਈ.ਈ. ਅਧਿਆਪਕਾਂ ਨੂੰ ਵੱਡੀ ਰਾਹਤ

ਮੁੱਖ ਮੰਤਰੀ ਵੱਲੋਂ ਦੋ ਸਾਲ ਲਈ ਠੇਕੇ 'ਤੇ ਲਾਭਦਾਇਕ ਰੋਜ਼ਗਾਰ ਮੁਹੱਈਆ ਕਰਾਉਣ ਦੀ ਪੇਸ਼ਕਸ਼

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 08 Jan 2014

Last updated on: Jan 08, 2014, 00:00 IST

ਸੂਬਾ ਭਰ ਦੇ ਬੇਰੁਜ਼ਗਾਰ ਈ.ਜੀ.ਐਸ./ਏ.ਆਈ.ਈ ਅਧਿਆਪਕਾਂ ਨੂੰਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਦੋ ਸਾਲ ਲਈ ਠੇਕੇ 'ਤੇ ਲਾਭਦਾਇਕ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਟੀਚਰਜ਼ ਇਲੀਜੀਬਿਲਿਟੀ ਟੈਸਟ (ਟੀ.ਈ.ਟੀ.) ਤੋਂ ਛੋਟ ਦਿਵਾਉਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਐਲਾਨ ਕੀਤਾ ਹੈ।ਈ.ਜੀ.ਐਸ./ਏ.ਆਈ.ਈ ਅਧਿਆਪਕਾਂ ਦੀ ਕਾਰਜਕਾਰੀ ਕਮੇਟੀ ਨਾਲ ਅੱਜ ਸਥਾਨਕ ਪੰਜਾਬ ਭਵਨ ਵਿਖੇ ਵਿਚਾਰ ਚਰਚਾ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਅਧਿਆਪਕਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਕਿਹਾ ਕਿ ਰਾਜ ਸਰਕਾਰ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਵਿਅਕਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਪੂਰੀ ਤਰ੍ਹਾਂ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਬੇਰੋਜ਼ਗਾਰ ਈ.ਜੀ.ਐਸ./ਏ.ਆਈ.ਈ. ਅਧਿਆਪਕਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਉਨ੍ਹਾਂ ਨੂੰ ਦੋ ਸਾਲਾਂ ਲਈ ਠੇਕੇ 'ਤੇ ਲਾਭਦਾਇਕ ਰੋਜ਼ਗਾਰ ਸਿੱਖਿਆ ਵਿਭਾਗ ਵਿੱਚ ਮੁਹੱਈਆ ਕਰਵਾਏਗੀ। 

ਇਸ ਦੇ ਨਾਲ ਹੀ ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਇਹ ਰੋਜ਼ਗਾਰ ਦੋ ਸਾਲਾਂ ਦੇ ਸਮੇਂ ਲਈ ਦਿੱਤਾ ਜਾਵੇਗਾ ਜਿਸ ਦੌਰਾਨ ਇਨ੍ਹਾਂ ਬੇਰੋਜ਼ਗਾਰ ਈ.ਜੀ.ਐਸ./ਏ.ਆਈ.ਈ. ਅਧਿਆਪਕਾਂ ਨੂੰ ਟੀ.ਈ.ਟੀ. ਦਾ ਪੇਪਰ ਦੇਣਾ ਪਵੇਗਾ ਤਾਂ ਜੋ ਉਹ ਸਿੱਖਿਆ ਵਿਭਾਗ ਵਿੱਚ ਰੈਗੂਲਰ ਨੌਕਰੀ ਪ੍ਰਾਪਤ ਕਰ ਸਕਣ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਲਿਆਣਕਾਰੀ ਰਾਜ ਹੋਣ ਦੇ ਨਾਤੇ ਪੰਜਾਬ ਸਰਕਾਰ ਈ.ਜੀ.ਐਸ./ਏ.ਆਈ.ਈ ਅਧਿਆਪਕਾਂ ਦੇ ਭਵਿੱਖ ਬਾਰੇ ਚਿੰਤਤ ਹੈ ਜਿਸ ਕਰਕੇ ਇਹ ਕਦਮ ਚੁੱਕਿਆ ਜਾਣਾ ਸਮੇਂ ਦੀ ਲੋੜ ਹੈ। ਸ. ਬਾਦਲ ਨੇ ਕਿਹਾ ਕਿ ਠੇਕੇ ਦੌਰਾਨ ਇਨ੍ਹਾਂ ਦੀ ਸੇਵਾ ਲਈ ਤਨਖ਼ਾਹ ਨਿਰਧਾਰਤ ਕਰਨ ਸਬੰਧੀ ਲੋੜੀਂਦੀਆਂ ਰਸਮਾਂ ਬਾਰੇ ਫ਼ੈਸਲਾ ਇਕ ਉਚ ਪੱਧਰੀ ਕਮੇਟੀ ਦੁਆਰਾ ਕੀਤਾ ਜਾਵੇਗਾ ਜਿਸ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਸਿੱਖਿਆ, ਵਿੱਤ ਕਮਿਸ਼ਨਰ ਦਿਹਾਤੀ ਵਿਕਾਸ ਹੋਣਗੇ ਜੋ ਬੇਰੋਜ਼ਗਾਰ ਈ.ਜੀ.ਐਸ./ਏ.ਆਈ.ਈ. ਅਧਿਆਪਕਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਬਾਰੇ ਫ਼ੈਸਲਾ ਕਰਨਗੇ। 

ਬਾਦਲ ਨੇ ਸਿੱਖਿਆ ਵਿਭਾਗ ਨੂੰ ਸਾਰੀਆਂ ਜ਼ਰੂਰੀ ਰਸਮਾਂ ਇਕ ਮਹੀਨੇ ਦੇ ਵਿੱਚ-ਵਿੱਚ ਮੁਕੰਮਲ ਕਰਨ ਲਈ ਆਖਿਆ ਹੈ ਤਾਂ ਜੋ ਬੇਰੋਜ਼ਗਾਰ ਈ.ਜੀ.ਐਸ./ਏ.ਆਈ.ਈ. ਅਧਿਆਪਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਸਿੱਖਿਆ ਵਿਭਾਗ ਵਿੱਚ ਨਿਯਮਤ ਤੌਰ 'ਤੇ ਰੋਜ਼ਗਾਰ ਮੁਹੱਈਆ ਕਰਾਉਣ ਲਈ ਟੀ.ਈ.ਟੀ. ਤੋਂ ਛੋਟ ਦੇਣ ਦੀ ਮੰਗ ਦੇ ਸਬੰਧ ਵਿੱਚ ਸ. ਬਾਦਲ ਨੇ ਕਿਹਾ ਕਿ ਰਾਜ ਸਰਕਾਰ ਇਹ ਮੁੱਦਾ ਆਉਂਦੇ ਦਿਨਾਂ ਦੌਰਾਨ ਕੇਂਦਰ ਸਰਕਾਰ ਕੋਲ ਉਠਾਵੇਗੀ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਸਿੱਖਿਆ ਸ਼੍ਰੀਮਤੀ ਅੰਜੁਲੀ ਭਾਵੜਾ ਨੂੰ ਭਾਰਤ ਸਰਕਾਰ ਦੇ ਸਿੱਖਿਆ ਸਕੱਤਰ ਨਾਲ ਮੀਟਿੰਗ ਕਰਕੇ ਇਸ ਦਾ ਢੁਕਵਾਂ ਹੱਲ ਕੱਢਣ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਾਰਜਕਾਰੀ ਕਮੇਟੀ ਦੇ ਨੁਮਾਇੰਦਿਆਂ ਨੂੰ ਵੀ ਸ਼੍ਰੀਮਤੀ ਭਾਵੜਾ ਨਾਲ ਸਹਿਯੋਗ ਕਰਨ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਦਾ ਕੇਸ ਪੂਰੀ ਕੁਸ਼ਲਤਾ ਨਾਲ ਕੇਂਦਰ ਸਰਕਾਰ ਕੋਲ ਭੇਜਿਆ ਜਾ ਸਕੇ।ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਅੰਦੋਲਨ ਕਰ ਰਹੇ ਬੇਰੋਜ਼ਗਾਰ ਈ.ਜੀ.ਐਸ./ਏ.ਆਈ.ਈ. ਅਧਿਆਪਕਾਂ 'ਤੇ ਜ਼ੋਰ ਪਾਇਆ ਹੈ ਕਿ ਉਹ ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਆਪਣਾ ਅੰਦੋਲਨ ਵਾਪਸ ਲੈ ਲੈਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਉਨ੍ਹਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦੀ ਭਰਿਆ ਰਵੱਈਆ ਰੱਖਦੀ ਹੈ ਅਤੇ ਉਨ੍ਹਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਲੋਕਾਂ ਲਈ ਸੁਵਿਧਾ ਪੈਦਾ ਕਰਨ ਦੀ ਥਾਂ ਬੇਰੋਜ਼ਗਾਰ ਈ.ਜੀ.ਐਸ./ਏ.ਆਈ.ਈ. ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਿਯਮਾਂ ਅਨੁਸਾਰ ਹੱਲ ਕਰਨ ਲਈ ਰਾਜ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD