Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਰਕੀਟ ਕਮੇਟੀ ਖਰੜ ਅਧੀਨ ਮੰਡੀਆਂ ਵਿਚੋਂ 70 ਫ਼ੀਸਦੀ ਕਣਕ ਦੀ ਚੁਕਾਈ ਮੁਕੰਮਲ : ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ

ਖਰੜ ਅਨਾਜ ਮੰਡੀ ਵਿਚ ਹੁਣ ਤਕ 60630 ਕੁਇੰਟਲ ਕਣਕ ਦੀ ਆਮਦ

5 Dariya News

5 Dariya News

5 Dariya News

ਮੋਹਾਲੀ , 30 Apr 2020

Last updated on: Apr 30, 2020, 00:00 IST

ਮਾਰਕੀਟ ਕਮੇਟੀ ਖਰੜ ਅਧੀਨ ਪੈਂਦੇ ਕਣਕ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਤਰੀਕੇ ਨਾਲ ਜਾਰੀ ਹੈ ਅਤੇ ਖ਼ਰੀਦੀ ਗਈ ਕਣਕ ਵਿਚੋਂ 70 ਫ਼ੀਸਦੀ ਫ਼ਸਲ ਦੀ ਚੁਕਾਈ ਦਾ ਕੰਮ ਮੁਕੰਮਲ ਹੋ ਚੁਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦਸਿਆ ਕਿ ਖਰੜ ਅਨਾਜ ਮੰਡੀ ਵਿਚ ਹੁਣ ਤਕ 60630 ਕੁਇੰਟਲ ਕਣਕ ਦੀ ਆਮਦ ਹੋ ਚੁਕੀ ਹੈ ਜਿਸ ਵਿਚੋਂ 37070 ਕੁਇੰਟਲ ਦੀ ਲਿਫ਼ਟਿੰਗ ਦਾ ਕੰਮ ਮੁਕੰਮਲ ਹੋ ਚੁਕਾ ਹੈ। ਇਸੇ ਤਰਾਂ ਪਿੰਡ ਭਾਗੋਮਾਜਰਾ ਦੇ ਖ਼ਰੀਦ ਕੇਂਦਰ ਵਿਖੇ ਪਹੁੰਚੀ 14730 ਕੁਇੰਟਲ ਕਣਕ ਵਿਚੋਂ 11250 ਕੁਇੰਟਲ, ਚੱਪੜਚਿੜੀ ਵਿਖੇ ਪਹੁੰਚੀ 34520 ਕੁਇੰਟਲ ਵਿਚੋਂ 26610 ਕੁਇੰਟਲ ਅਤੇ ਦਾਊਂ ਮਾਜਰਾ ਖ਼ਰੀਦ ਕੇਂਦਰ ਵਿਚ ਪੁੱਜੀ 18390 ਕੁਇੰਟਲ ਕਣਕ ਦੀ ਫ਼ਸਲ ਵਿਚੋਂ 13000 ਕੁਇੰਟਲ ਕਣਕ ਦੀ ਚੁਕਾਈ ਹੋ ਚੁਕੀ ਹੈ। ਉਨਾਂ ਦਸਿਆ ਕਿ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਅਤੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ। ਮੱਛਲੀ ਕਲਾਂ ਨੇ ਕਿਹਾ ਕਿ ਉਹ ਖ਼ੁਦ 24 ਘੰਟੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈ ਰਹੇ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਉਨਾਂ ਨਾਲ ਸੰਪਰਕ ਕਰ ਸਕਦਾ ਹੈ। ਉਨਾਂ ਇਹ ਵੀ ਕਿਹਾ ਕਿ 'ਕੋਰੋਨਾ ਵਾਇਰਸ' ਮਹਾਂਮਾਰੀ ਕਾਰਨ ਮੰਡੀਆਂ ਵਿਚ ਪੂਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਅਤੇ ਮੰਡੀਆਂ ਵਿਚ ਆ ਰਹੇ  ਕਿਸਾਨਾਂ,ਪੱਲੇਦਾਰਾਂ ਅਤੇ ਹੋਰ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਮਾਸਕ ਪਾਉਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਅਤੇ ਵਾਰ ਵਾਰ ਹੱਥ ਧੋਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਮੱਛਲੀ ਕਲਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ, ਉਥੇ ਉਨਾਂ ਦੀ ਸਿਹਤ ਦਾ ਵੀ ਪੂਰਾ ਖ਼ਿਆਲ ਰੱਖ ਰਹੀ ਹੈ। ਇਸ ਮੌਕੇ ਮੰਡੀ ਮਾਰਕੀਟ ਕਮੇਟੀ ਖਰੜ ਦੀ ਸਕੱਤਰ ਅਰਚਨਾ ਬਾਂਸਲ, ਸੁਪਰਵਾਇਜ਼ਰ ਹਰਪਾਲ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਆੜਤੀ ਮੋਹਨ ਲਾਲ, ਪਰਮਜੀਤ ਸਿੰਘ ਪਾਸੀ ਆੜਤੀ, ਕੁਲਵਿੰਦਰ ਸਿੰਘ ਆਕਸ਼ਨ ਰੀਕਾਰਡਰ ਆਦਿ ਵੀ ਮੌਜੂਦ ਸਨ।

 

Tags: Harkesh Chand Sharma , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD