Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਬਾਹਰਲੇ ਰਾਜਾਂ ਤੋਂ ਪਟਿਆਲਾ ਜ਼ਿਲ੍ਹੇ 'ਚ ਦਾਖਲ ਹੋਣ ਨਿਰਧਾਰਤ ਕੀਤੇ ਚਾਰੇ ਸਥਾਨਾਂ ਦਾ ਕੀਤਾ ਦੌਰਾ

ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਅੰਦਰ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦਾ ਰੱਖਿਆ ਜਾ ਰਿਹਾ ਹੈ ਰਿਕਾਰਡ-ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਪਟਿਆਲਾ/ਰਾਜਪੁਰ/ਸਮਾਣਾ/ਪਾਤੜਾਂ , 30 Apr 2020

ਜ਼ਿਲ੍ਹਾ ਮੈਜਿਸਟਰੇਟ  ਕਮ- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਪਟਿਆਲਾ ਜ਼ਿਲ੍ਹੇ ਅੰਦਰ ਦਾਖਲ ਹੋਣ ਲਈ ਨਿਰਧਾਰਤ ਕੀਤੇ ਗਏ 4 ਸਥਾਨਾਂ ਦਾ ਦੌਰਾ ਕਰਕੇ ਤਾਇਨਾਤ ਸਟਾਫ਼ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਸਟਾਫ਼ ਨੂੰ ਸਿਖਲਾਈ ਦੇਣ ਉਪਰੰਤ ਡਿਊਟੀਆਂ ਸੌਂਪੀਆਂ ਗਈਆਂ ਹਨ ਅਤੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਉਨ੍ਹਾਂ ਵਿਅਕਤੀਆਂ ਨੂੰ ਹੀ ਦਾਖਲ ਹੋਣ ਦਿੱਤਾ ਜਾਵੇਗਾ ਜਿਨ੍ਹਾਂ ਕੋਲ ਸਰਕਾਰ ਵੱਲੋਂ ਜਾਰੀ ਪਾਸ ਹੋਵੇਗਾ ਅਤੇ ਪਟਿਆਲਾ ਜ਼ਿਲ੍ਹੇ ਦੀ ਹੱਦ 'ਤੇ ਉਨ੍ਹਾਂ ਦਾ ਸਾਰਾ ਰਿਕਾਰਡ ਆਨ-ਲਾਈਨ ਅਪਡੇਟ ਕੀਤਾ ਜਾਵੇਗਾ ਅਤੇ ਮੈਡੀਕਲ ਟੀਮਾਂ ਵੱਲੋਂ ਮੌਕੇ 'ਤੇ ਹੀ ਹਰੇਕ ਬਾਹਰੋਂ ਆਉਣ ਵਾਲੇ ਵਿਅਕਤੀ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਨਿਰਧਾਰਤ ਕੀਤੇ ਗਏ ਚਾਰ ਐਂਟਰੀ ਪੁਆਇੰਟਾਂ ਲਈ ਨੋਡਲ ਅਫ਼ਸਰਾਂ, ਮੈਡੀਕਲ ਇੰਚਾਰਜਾਂ, ਸਿੱਖਿਆ ਵਿਭਾਗ ਸਮੇਤ ਆਬਕਾਰੀ ਅਤੇ ਪੁਲਿਸ ਇੰਚਾਰਜਾਂ ਦੀਆਂ ਸਾਂਝੀਆਂ ਟੀਮਾਂ ਬਣਾਕੇ ਇਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਸਰਕਾਰੀ ਡਿਊਟੀ ਕਰ ਰਹੇ ਅਤੇ ਅਧਿਕਾਰਤ ਡਿਊਟੀ ਪਾਸਾਂ ਵਾਲਿਆਂ ਸਮੇਤ ਕਮਰਸ਼ੀਅਲ ਵਹੀਕਲ ਜੋ ਕਿ ਜਰੂਰੀ ਵਸਤਾਂ ਲੈ ਕੇ ਕਿਸੇ ਦੂਜੇ ਰਾਜ ਲਈ ਪੰਜਾਬ ਵਿੱਚੋਂ ਲੰਘ ਕੇ ਜਾ ਰਹੇ ਹੋਣ ਨੂੰ ਸਕਰੀਨਿੰਗ ਤੋਂ ਛੋਟ ਹੋਵੇਗੀ। ਉਨ੍ਹਾਂ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਪਟਿਆਲਾ ਜ਼ਿਲ੍ਹੇ 'ਚ ਆਉਣ ਵਾਲੇ ਯਾਤਰੀ ਦਾ ਰਿਕਾਰਡ ਰੱਖਣ ਲਈ ਜ਼ਿਲ੍ਹੇ ਦੇ ਦਾਖਲਾ ਪੁਆਇੰਟ ਕੌਮੀ ਸ਼ਾਹਰਾਹ ਸ਼ੰਭੂ, ਪਿਹੋਵਾ-ਦੇਵੀਗੜ੍ਹ ਰੋਡ ਰੋਹੜ ਜੰਗੀਰ, ਸਮਾਣਾ-ਚੀਕਾਂ ਰੋਡ ਧਰਮੇੜੀ ਤੇ ਢਾਬੀ ਗੁੱਜਰਾਂ ਪਾਤੜਾਂ ਵਿਖੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਆਉਣ ਵਾਲੇ ਹਰੇਕ ਯਾਤਰੀ ਦਾ ਪੂਰਾ ਰਿਕਾਰਡ ਰੱਖ ਰਹੀਆਂ ਹਨ।ਇਸ ਮੌਕੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਪਟਿਆਲਾ ਜ਼ਿਲ੍ਹੇ 'ਚ ਦਾਖਲ ਹੋਣ ਵਾਲੇ ਸਾਰੇ ਯਾਤਰੀਆਂ ਦਾ ਰਿਕਾਰਡ ਨਾਲ ਦੀ ਨਾਲ ਪੋਰਟਲ 'ਤੇ ਅਪਲੋਡ ਕੀਤਾ ਜਾ ਰਿਹਾ ਹੈ ਤਾਂ ਜੋ ਹੋਰਨਾਂ ਰਾਜਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਣ ਵਾਲੇ ਯਾਤਰੀਆਂ ਸਬੰਧੀ ਸਬੰਧਤ ਡਿਪਟੀ ਕਮਿਸ਼ਨਰਜ਼ ਨੂੰ ਸੂਚਿਤ ਕੀਤਾ ਜਾ ਸਕੇ।ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ 'ਚ ਦਾਖਲ ਹੋਣ ਲਈ ਨਿਰਧਾਰਤ ਕੀਤੇ ਗਏ ਚਾਰ ਸਥਾਨਾਂ ਤੋਂ ਇਲਾਵਾ ਕਿਸੇ ਵੀ ਹੋਰ ਸਥਾਨ ਰਾਹੀਂ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਐਂਟਰੀ ਨਹੀਂ ਹੋਵੇਗੀ ਅਤੇ ਬਿਨ੍ਹਾਂ ਪਾਸ ਤੋਂ ਆਉਣ ਵਾਲੇ ਵਿਅਕਤੀਆਂ ਨੂੰ ਦਾਖਲਾਂ ਨਹੀਂ ਦਿੱਤਾ ਜਾਵੇਗੀ।ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਦੂਆ, ਡੀ.ਐਸ.ਪੀ. ਘਨੌਰ ਮਨਪ੍ਰੀਤ ਸਿੰਘ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਡੀ.ਐਸ.ਪੀ. ਦਿਹਾਤੀ ਅਜੇਪਾਲ ਸਿੰਘ, ਐਕਸੀਐਨ ਪੰਚਾਇਤੀ ਰਾਜ ਤੇਜਿੰਦਰ ਸਿੰਘ ਮੁਲਤਾਨੀ, ਡੀ.ਐਸ.ਪੀ. ਸਮਾਣਾ ਜਸਵੰਤ ਸਿੰਘ, ਐਕਸੀਐਨ ਲੋਕ ਨਿਰਮਾਣ ਨਵੀਨ ਮਿੱਤਲ ਡੀ.ਐਸ.ਪੀ. ਪਾਤੜਾਂ ਦਲਬੀਰ ਸਿੰਘ ਸਮੇਤ ਡਿਊਟੀ 'ਤੇ ਹੋਰ ਸਟਾਫ਼ ਮੌਜੂਦ ਸੀ।

 

Tags: DC Patiala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD