Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸ਼ਾਹਪੁਰ ਕੰਢੀ ਡੈਮ ਦੀ ਉਸਾਰੀ ਦਾ ਕੰਮ ਮੌਕੇ 'ਤੇ ਮੌਜੂਦ ਮਜ਼ਦੂਰਾਂ ਅਤੇ ਕੋਵਿਡ ਰੱਖਿਅਕ ਪ੍ਰੋਟੋਕਾਲ ਨਾਲ ਸ਼ੁਰੂ

5 Dariya News

5 Dariya News

5 Dariya News

ਚੰਡੀਗੜ੍ਹ , 30 Apr 2020

Last updated on: Apr 30, 2020, 00:00 IST

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਸ਼ਾਹਪੁਰ ਕੰਢੀ ਡੈਮ ਵੱਕਾਰੀ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਮੌਕੇ 'ਤੇ ਮੌਜੂਦ ਮਜ਼ਦੂਰਾਂ ਦੀ ਉਪਲੱਬਧਤਾ ਨੂੰ ਦੇਖਦਿਆਂ ਅਤੇ ਕੋਵਿਡ-19 ਰੱਖਿਅਕ ਪ੍ਰੋਟੋਕਾਲ ਦੀ ਪਾਲਣਾ ਨਾਲ ਮੁੜ ਸ਼ੁਰੂ ਕਰ ਦਿੱਤਾ ਗਿਆ।ਉਸਾਰੀ ਦਾ ਕੰਮ ਜਿਹੜਾ ਕੌਮੀ ਪੱਧਰ ਦੇ ਲੌਕਡਾਊਨ ਦੇ ਚੱਲਦਿਆਾਂ ਰੋਕ ਦਿੱਤਾ ਗਿਆ ਸੀ, ਅੱਜ ਪ੍ਰਮੁੱਖ ਸਕੱਤਰ ਜਲ ਸਰੋਤ ਏ. ਵੇਣੂ ਪ੍ਰਸਾਦ ਦੀ ਹਾਜ਼ਰੀ ਵਿੱਚ ਸ਼ੁਰੂ ਕੀਤੀ ਗਿਆ। ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਉਸਾਰੀ ਦੇ ਕੰਮ ਨੂੰ ਮੁੜ ਸ਼ੁਰੂ ਕਰਨ ਦੀ ਅਗਵਾਈ ਕੀਤੀ।ਕੌਮੀ ਪੱਧਰ ਦੇ ਪ੍ਰਾਜੈਕਟ ਦਾ ਇਹ ਡੈਮ ਪੰਜਾਬ ਸਰਕਾਰ ਵੱਲੋਂ 2700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਰਾਵੀ ਦਰਿਆ ਉਤੇ ਉਸਾਰਿਆ ਜਾ ਰਿਹਾ ਹੈ। ਇਸ ਡੈਮ ਦੇ ਮੁਕੰਮਲ ਹੋਣ ਨਾਲ ਜਿੱਥੇ ਪਾਕਿਸਤਾਨ ਵੱਲ ਜਾਂਦਾ ਪਾਣੀ ਦਾ ਵਹਾਅ ਘੱਟ ਜਾਵੇਗਾ ਉਥੇ ਇਸ ਦਾ ਪੰਜਾਬ ਅਤੇ ਜੰਮੂ ਤੇ ਕਸ਼ਮੀਰ ਦੋਵਾਂ ਨੂੰ ਫਾਇਦਾ ਹੋਵੇਗਾ।ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 15 ਅਪਰੈਲ ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਪਠਾਨਕੋਟ ਨੂੰ ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਮੁੜ ਸ਼ੁਰੂ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਕੀਤੇ ਸਨ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਉਂਸਪਲ ਹੱਦ ਤੋਂ ਬਾਹਰ ਸਿੰਜਾਈ ਪ੍ਰਾਜੈਕਟਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਦੀ ਆਗਿਆ ਦਿੱਤੀ ਸੀ ਬਸ਼ਰਤੇ ਇਹ ਖੇਤਰ ਸੀਮਤ ਜ਼ੋਨ ਵਿੱਚ ਨਾ ਪੈਂਦਾ ਹੋਵੇ।ਜ਼ਿਲਾ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ ਦਾ ਮੁਲਾਂਕਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ। ਇਸ ਟੀਮ ਨੇ ਮੰਗਲਵਾਰ ਨੂੰ ਮੌਕੇ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਡੈਮ ਵਾਲੀ ਥਾਂ ਉਤੇ ਹੀ ਸ਼ੈਡਾਂ ਵਿੱਚ ਮਜ਼ਦੂਰ ਠਹਿਰੇ ਹੋਏ ਹਨ। ਇਸ ਤੋਂ ਇਲਾਵਾ ਇਕੋਂ ਦਾਖਲੇ ਦਾ ਰਾਸਤਾ ਹੈ ਜਿਸ ਨੂੰ ਬੈਰੀਕੇਡ ਕੀਤਾ ਹੋਇਆ ਹੈ। ਟੀਮ ਨੂੰ ਅੱਗੇ ਪਤਾ ਲੱਗਿਆ ਕਿ ਏਜੰਸੀ ਸੋਮਾ ਬੂਰੀਆ ਜੇਵੀ ਕੋਵਿਡ-19 ਦੀ ਰੋਕਥਾਮ ਲਈ ਪੂਰੇ ਇਹਤਿਆਤੀ ਕਦਮਾਂ ਨੂੰ ਵੀ ਚੁੱਕ ਰਹੀ ਹੈ।

ਟੀਮ ਦੀ ਸੂਚਨਾ ਦੇ ਆਧਾਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਏਜੰਸੀ ਪਾਸੋਂ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਕਰਾਰਨਾਮਾ ਹਾਸਲ ਕਰਨ ਤੋਂ ਬਾਅਦ ਨਿਰਮਾਣ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ ਹੈ।ਪ੍ਰਾਜੈਕਟ ਬਾਰੇ ਵਿਸਥਾਰ ਵਿੱਚ ਦੱਸਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2014 ਦੀ ਅਨੁਮਾਨਤ ਸਾਵੀਂ ਲਾਗਤ ਅਨੁਸਾਰ 1408 ਕਰੋੜ ਰੁਪਏ ਬਿਜਲੀ ਦੇ ਹਿੱਸੇ 'ਤੇ ਖਰਚੇ ਜਾਣਗੇ ਜਿਸ ਵਿੱਚ ਪੰਜਾਬ ਸਰਕਰ ਦੀ 100 ਫੀਸਦੀ ਹਿੱਸੇਦਾਰੀ ਹੈ। ਇਸੇ ਤਰ੍ਹਾਂ ਸਿੰਚਾਈ ਦੇ ਹਿੱਸੇ 'ਤੇ 685 ਕਰੋੜ ਰੁਪਏ ਖਰਚੇ ਜਾਣਗੇ ਹਨ ਜਿਸ ਲਈ 485 ਕਰੋੜ ਰੁਪਏ ਦਾ ਯੋਗਦਾਨ ਕੇਂਦਰ ਸਰਕਾਰ ਵੱਲੋਂ ਜਦੋਂ ਕਿ 179.28 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਪਾਇਆ ਜਾਵੇਗਾ।ਇਹ ਪ੍ਰਾਜੈਕਟ ਮੁਕੰਮਲ ਹੋਣ 'ਤੇ 206 ਮੈਗਾਵਾਟ ਬਿਜਲੀ ਪੈਦਾ ਕਰੇਗਾ ਅਤੇ ਪੰਜਾਬ ਦੀ 5000 ਹੈਕਟੇਅਰ ਜ਼ਮੀਨ ਜਦੋਂ ਕਿ ਜੰਮੂ ਕਸ਼ਮੀਰ ਦੇ ਸਾਂਬਾ ਅਤੇ ਕਠੂਆ ਜ਼ਿਲ੍ਹਿਆਂ ਵਿੱਚ 32000 ਹੈਕਟੇਅਰ ਜ਼ਮੀਨ ਨੂੰ ਸਿੰਚਾਈ ਸਹੂਲਤ ਮਿਲਣ ਦੀ ਉਮੀਦ ਹੈ।ਸ਼ਾਹਪੁਰ ਕੰਢੀ ਪ੍ਰਾਜੈਕਟ, ਮਾਧੋਪੁਰ ਹੈੱਡ ਵਰਕਸ ਨੂੰ ਛੱਡ ਕੇ ਨਹਿਰੀ ਪ੍ਰਣਾਲੀ ਨੂੰ ਇਕਸਾਰ ਪਾਣੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੰਤੁਲਿਤ ਭੰਡਾਰ ਮੁਹੱਈਆ ਕਰਵਾਏਗਾ। ਇਹ ਰਣਜੀਤ ਸਾਗਰ ਡੈਮ ਨੂੰ ਸਿਖਰਲੇ ਸਮੇਂ ਦੇ ਤੌਰ 'ਤੇ ਇਸ ਦੀ ਵਰਤੋਂ ਕਰਕੇ ਬਿਜਲੀ ਦੇ ਲਾਭਾਂ ਨੂੰ ਯਕੀਨੀ ਬਣਾਏਗਾ।ਜਲ ਸਰੋਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਪੱਟੀ ਤੋਂ ਸ਼ਾਹਪੁਰ ਕੰਢੀ ਤੱਕ ਪ੍ਰਮੁੱਖ ਸੈਰ ਸਪਾਟਾ ਸਥਾਨ ਬਣੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਤੋਂ ਇਲਾਵਾ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਵਾਸੀਆਂ ਦੀ ਆਮਦਨ ਵਿੱਚ ਵਾਧਾ ਕਰਨ 'ਚ ਵੀ ਸਹਾਈ ਸਿੱਧ ਹੋਵੇਗਾ।

 

Tags: Spokesman Punjab Govt , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD