Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪਟਿਆਲਾ ਜ਼ਿਲ੍ਹੇ ਅੰਦਰ ਕਰਫਿਊ 'ਚ ਹਾਲੇ ਕੋਈ ਛੋਟ ਨਹੀਂ, 1 ਮਈ ਦੀ ਸ਼ਾਮ ਨੂੰ ਮੁੜ ਸਥਿਤੀ ਵਿਚਾਰ ਕੇ ਲਿਆ ਜਾਵੇਗਾ ਫੈਸਲਾ-ਜ਼ਿਲ੍ਹਾ ਮੈਜਿਸਟਰੇਟ

ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ 'ਚ ਪਟਿਆਲਾ ਦੇ ਮੌਜੂਦਾ ਹਾਲਾਤ 'ਤੇ ਚਰਚਾ

Web Admin

Web Admin

5 Dariya News

ਪਟਿਆਲਾ , 30 Apr 2020

Last updated on: Apr 30, 2020, 00:00 IST

ਪਟਿਆਲਾ ਜ਼ਿਲ੍ਹੇ ਅੰਦਰ ਲਾਗੂ ਕਰਫਿਊ 'ਚ ਹਾਲੇ ਕੋਈ ਛੋਟ ਨਹੀਂ ਦਿੱਤੀ ਜਾ ਰਹੀ। ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੇਰ ਸ਼ਾਮ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ 'ਚ ਸ਼ਮੂਲੀਅਤ ਕਰਨ ਮਗਰੋਂ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜਿੱਥੇ ਪਟਿਆਲਾ ਜ਼ਿਲ੍ਹੇ ਦੀ ਕੋਰੋਨਾਵਾਇਰਸ ਸਬੰਧੀਂ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਉਥੇ ਹੀ ਉਨ੍ਹਾਂ ਨੇ ਕਣਕ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਰੋਨਾਵਾਇਰਸ ਸਬੰਧੀਂ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1 ਮਈ ਦੀ ਸ਼ਾਮ ਨੂੰ ਜ਼ਿਲ੍ਹੇ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਹੋਰ ਮੀਟਿੰਗ ਕਰਕੇ ਹੀ ਕੋਈ ਅਗਲਾ ਫੈਸਲਾ ਲਿਆ ਜਾਵੇਗਾ।ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ, ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਨੋਡਲ ਅਫ਼ਸਰ ਅਨੁਪ੍ਰਿਆ ਜੌਹਲ, ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ, ਐਸ.ਪੀ ਟ੍ਰੈਫਿਕ ਪਲਵਿੰਦਰ ਸਿੰਘ ਚੀਮਾ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ, ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਅਜੇ ਪਟਿਆਲਾ ਜ਼ਿਲ੍ਹੇ ਅੰਦਰ ਕਰਫਿਊ ਵਿੱਚ ਕੋਈ ਛੋਟ ਨਾ ਦਿੱਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਵੇਂ ਕਿ ਕਰਫਿਊ ਦੌਰਾਨ ਕੁਝ ਛੋਟਾਂ ਦਾ ਐਲਾਨ ਕੀਤਾ ਗਿਆ ਸੀ ਪਰੰਤੂ ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਫੈਸਲੇ ਲੈਣ ਦਾ ਵੀ ਅਧਿਕਾਰ ਦਿੱਤਾ ਗਿਆ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਦੀ ਬਿਹਤਰੀ ਅਤੇ ਉਨ੍ਹਾਂ ਦਾ ਕੋਰੋਨਾਵਾਇਰਸ ਤੋਂ ਬਚਾਅ ਲਈ ਜ਼ਿਲ੍ਹੇ ਅੰਦਰ ਅਜੇ ਕਰਫਿਊ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ ਅਤੇ ਇਹਤਿਆਤ ਵਜੋਂ ਪਾਬੰਦੀਆਂ ਜਾਰੀ ਰਹਿਣਗੀਆਂ।ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਅਤੇ ਪਾਬੰਦੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਬਿਹਤਰੀ ਅਤੇ ਉਨ੍ਹਾਂ ਦੀ ਜਾਨ ਦੀ ਹਿਫ਼ਾਜਤ ਦੇ ਮੱਦੇਨਜ਼ਰ ਹੀ ਕੋਈ ਫੈਸਲਾ ਲਵੇਗਾ।

 

Tags: DC Patiala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD