Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੇਂਦਰ ਸਰਕਾਰ ਪੰਜਾਬ ਨੂੰ ਕੋਵਿਡ-19 ਖਿ਼ਲਾਫ਼ ਜੰਗ ਲਈ 25 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦੇਵੇ: ਬਲਬੀਰ ਸਿੰਘ ਸਿੱਧੂ

‘ਸਾਡਾ ਹੱਕ, ਇੱਥੇ ਰੱਖ’ ਦੇ ਨਾਅਰੇ ਨਾਲ ਕਾਂਗਰਸ ਨੇ ਜਿ਼ਲ੍ਹਾ ਐਸ.ਏ.ਐਸ. ਨਗਰ ਵਿੱਚ ਲਾਏ ਧਰਨੇ

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 May 2020

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਲੈਣ ਲਈ ਕਾਂਗਰਸ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਸੱਦੇ ਉਤੇ ਅੱਜ ਜਿ਼ਲ੍ਹਾ ਐਸ.ਏ.ਐਸ. ਨਗਰ ਵਿੱਚ ਪਾਰਟੀ ਵਰਕਰਾਂ ਨੇ ਤਿੰਨ ਥਾਈਂ ਧਰਨੇ ਲਾ ਕੇ ਮੋਦੀ ਸਰਕਾਰ ਤੋਂ ਪੰਜਾਬ ਦਾ ਹੱਕ ਮੰਗਿਆ।ਜਿ਼ਲ੍ਹੇ ਵਿੱਚ ਇਨ੍ਹਾਂ ਧਰਨਿਆਂ ਦੀ ਅਗਵਾਈ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਗਰਾਮ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਉਤੇ ਭੀੜ ਬਣ ਕੇ ਆਈਆਂ ਜੰਗਾਂ ਵਿੱਚ ਅਗਾਂਹ ਹੋ ਕੇ ਮੋਹਰੀ ਭੂਮਿਕਾ ਨਿਭਾਈ। ਪੰਜਾਬੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਅਤੇ ਦੇਸ਼ ਦੇ ਕੁੱਲ ਅਨਾਜ ਭੰਡਾਰ ਵਿੱਚ ਪੰਜਾਬ 55 ਫੀਸਦੀ ਤੋਂ ਵੱਧ ਯੋਗਦਾਨ ਦੇ ਰਿਹਾ ਹੈ। ਇਸ ਦੇ ਬਾਵਜੂਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਅਤੇ ਪੰਜਾਬ ਦਾ ਜੀ.ਐਸ.ਟੀ ਦਾ 4400 ਕਰੋੜ ਦਾ ਬਕਾਇਆ ਵੀ ਨਹੀਂ ਦਿੱਤਾ ਜਾ ਰਿਹਾ, ਜੋ ਇਸ ਮੁਸ਼ਕਲ ਦੀ ਘੜੀ ਵਿੱਚ ਬੇਹੱਦ ਲੋੜੀਂਦਾ ਹੈ। ਇਸ ਦੇ ਉਲਟ ਅਜਿਹੇ ਸੰਕਟ ਦੇ ਸਮੇਂ ਪਿਛਲੇ ਪੈਸੇ ਦਾ ਹਿਸਾਬ ਮੰਗਿਆ ਜਾ ਰਿਹਾ ਹੈ। ਕੋਵਿਡ-19 ਖਿ਼ਲਾਫ਼ ਜੰਗ ਲਈ ਪੰਜਾਬ ਵਾਸਤੇ 25 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਸ ਜੰਗ ਨੂੰ ਸੁਚਾਰੂ ਤਰੀਕੇ ਨਾਲ ਲੜ ਰਹੀ ਹੈ। ਇਹ ਵੱਡੀ ਜੰਗ ਹੈ, ਜਿਸ ਨਾਲ ਪੂਰਾ ਵਿਸ਼ਵ ਜੂਝ ਰਿਹਾ ਹੈ। ਇਸ ਵੱਡੀ ਲੜਾਈ ਵਿੱਚ ਵਕਤੀ ਤੌਰ ’ਤੇ ਕਿਤੇ ਕੋਈ ਘਾਟ ਰਹਿ ਜਾਂਦੀ ਹੈ, ਜਿਸ ਬਾਰੇ ਧਿਆਨ ਵਿੱਚ ਆਉਣ ਉਤੇ ਉਸ ਨੂੰ ਫੌਰੀ ਦੂਰ ਕਰ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਇਸ ਲੜਾਈ ਵਿੱਚ ਆਪਣੇ ਪੂਰੇ ਸਰੋਤਾਂ ਨੂੰ ਝੋਕ ਰਹੀ ਹੈ, ਉਥੇ ਕੇਂਦਰ ਸਰਕਾਰ ਨੂੰ ਹੋਰ ਰਾਜਾਂ ਦੀ ਤਰ੍ਹਾਂ ਪੰਜਾਬ ਨੂੰ ਵੀ ਇਕੋ ਅੱਖ ਨਾਲ ਦੇਖਦਿਆਂ ਮਦਦ ਦਾ ਹੱਥ ਵਧਾਉਣਾ ਚਾਹੀਦਾ ਹੈ ਕਿਉਂਕਿ ਇਸ ਲੜਾਈ ਵਿੱਚ ਸਾਰੇ ਬਰਾਬਰ ਹਨ ਤੇ ਸਭ ਨੂੰ ਮਦਦ ਲੈਣ ਦਾ ਹੱਕ ਹੈ। ਅਕਾਲੀਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਕਰਾਰਾ ਜਵਾਬ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਤੇ ਦੱਸਣ ਕਿ ਜਦੋਂ ਵੀ ਉਹ ਆਪਣੀ ਸਰਕਾਰ ਵੇਲੇ ਡਾ. ਮਨਮੋਹਨ ਸਿੰਘ ਕੋਲ ਗਏ, ਉਨ੍ਹਾਂ ਨੂੰ ਕਿੰਨੀ ਮਦਦ ਮਿਲਦੀ ਰਹੀ। ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਫਰਾਖਦਿਲ ਤੇ ਪੰਜਾਬ ਦੇ ਹਿੱਤਾਂ ਦਾ ਰਾਖਾ ਦੱਸਦਿਆਂ ਦੱਸਿਆ ਕਿ ਅਕਾਲੀਆਂ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਇਕ ਵਾਰ ਪੰਜਾਬ ਲਈ 4000 ਕਰੋੜ ਰੁਪਏ ਮੰਗੇ ਪਰ ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਨੂੰ 5100 ਕਰੋੜ ਰੁਪਏ ਦੇ ਕੇ ਭੇਜਿਆ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਮਦਦ ਦੇ ਮੁੱਦੇ ਉਤੇ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਦੂਜੇ ਅਕਾਲੀ ਆਗੂ ਕੋਰਾ ਝੂਠ ਬੋਲ ਰਹੇ ਹਨ, ਜਦੋਂ ਕਿ ਕੇਂਦਰ ਸਰਕਾਰ ਨੇ ਮਦਦ ਦੇ ਨਾਂ ਉਤੇ ਇਕ ਵੀ ਪੈਸਾ ਨਹੀਂ ਦਿੱਤਾ, ਸਗੋਂ ਸਾਡਾ ਆਪਣਾ ਪੈਸਾ ਵੀ ਨਹੀਂ ਦਿੱਤਾ ਜਾ ਰਿਹਾ। ਕਣਕ ਦੇ ਖ਼ਰੀਦ ਪ੍ਰਬੰਧਾਂ ਦੀ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ

ਵਿੱਚ ਜਿੱਥੇ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਪ੍ਰਬੰਧ ਪੂਰੇ ਦੇਸ਼ ਵਿੱਚ ਮਿਸਾਲ ਬਣ ਰਹੇ ਹਨ, ਉਥੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਦੇ ਪ੍ਰਬੰਧਾਂ ਦੀ ਕਈ ਸੂਬਿਆਂ ਵੱਲੋਂ ਨਕਲ ਕੀਤੀ ਜਾ ਰਹੀ ਹੈ, ਜੋ ਸਾਡੀ ਕਾਰਗੁਜ਼ਾਰੀ ਦੀ ਮੂੰਹ ਬੋਲਦੀ ਤਸਵੀਰ ਹੈ। ਮੁਹਾਲੀ ਹਲਕੇ ਦੀ ਨੁਮਾਇੰਦਗੀ ਕਰਦੇ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਇੱਥੇ ਮੈਡੀਕਲ ਕਾਲਜ ਲਿਆਂਦਾ ਤੇ ਕਈ ਯੂਨੀਵਰਸਿਟੀਆਂ ਲਿਆਂਦੀਆਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਈ ਪ੍ਰਾਜੈਕਟ ਲਿਆਂਦੇ, ਜਦੋਂ ਕਿ ਇੱਥੋਂ ਦੇ ਸਾਬਕਾ ਸੰਸਦ ਮੈਂਬਰ ਨੇ ਸਿਰਫ਼ ਗੱਲਾਂ ਹੀ ਕੀਤੀਆਂ, ਕੰਮ ਗਿਣਾਉਣ ਦੇ ਨਾਂ ਉਤੇ ਉਨ੍ਹਾਂ ਕੋਲ ਹਲਕੇ ਲਈ ਕੁੱਝ ਵੀ ਨਹੀਂ ਹੈ। ਕਾਂਗਰਸ ਪਾਰਟੀ ਵੱਲੋਂ ਅੱਜ ਮੁਹਾਲੀ ਸ਼ਹਿਰ ਵਿੱਚ ਫ਼ੇਜ਼ 3-5 ਦੇ ਚੌਕ ਤੇ ਫ਼ੇਜ਼ 7 ਵਿੱਚ ਦਿੱਤੇ ਧਰਨਿਆਂ ਦੀ ਅਗਵਾਈ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਨੇ ਕੀਤੀ, ਜਦੋਂ ਕਿ ਪਿੰਡ ਸਨੇਟਾ ਵਿੱਚ ਲਾਏ ਧਰਨੇ ਦੀ ਅਗਵਾਈ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ ਨੇ ਕੀਤੀ। ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਿ਼ਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਅਮਰੀਕ ਸਿੰਘ ਸੋਮਲ, ਕੁਲਜੀਤ ਸਿੰਘ ਬੇਦੀ, ਜਸਵੀਰ ਸਿੰਘ ਮਣਕੂ, ਨਛੱਤਰ ਸਿੰਘ (ਸਾਰੇ ਸਾਬਕਾ ਕੌਂਸਲਰ), ਜੀ.ਐਸ. ਰਿਆੜ, ਬਲਜੀਤ ਕੌਰ ਮੁਹਾਲੀ, ਰੁਪਿੰਦਰ ਕੌਰ ਰੀਨਾ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਕੰਵਲਪ੍ਰੀਤ ਸਿੰਘ ਬਨੀ, ਗੁਰਸਾਹਿਬ ਸਿੰਘ, ਅਜਾਇਬ ਸਿੰਘ, ਬਲਾਕ ਸਮਿਤੀ ਖਰੜ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੌਰੀ, ਬਲਾਕ ਸਮਿਤੀ ਖਰੜ ਦੀ ਚੇਅਰਪਰਸਨ ਰਣਬੀਰ ਕੌਰ ਦੇ ਪਤੀ ਜ਼ੈਲਦਾਰ ਗੁਰਵਿੰਦਰ ਸਿੰਘ, ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਮੁਲਾਜ਼ਮ ਆਗੂ ਹਰਭਜਨ ਸਿੰਘ ਰਾਏਪੁਰ ਕਲਾਂ, ਪੰਡਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਚੌਧਰੀ ਰਿਸ਼ੀਪਾਲ ਸਨੇਟਾ, ਪਰਦੀਪ ਸੋਨੀ, ਪਰਮੋਦ ਮਿੱਤਰਾ, ਸੁਨੀਲ ਪਿੰਕਾਅਤੇ ਨਵਨੀਤ ਸਿੰਘ ਤੋਖੀ ਹਾਜ਼ਰ ਸਨ।

 

Tags: Balbir Singh Sidhu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD