Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨਐਚਐਮ ਯੁਨੀਅਨ ਨੇ ਸਿਵਲ ਸਰਜਨ ਨੂੰ ਸੋਂਪਿਆ ਮੰਗ ਪੱਤਰ

5 Dariya News

5 Dariya News

5 Dariya News

ਫਿਰੋਜ਼ਪੁਰ , 01 May 2020

Last updated on: May 01, 2020, 00:00 IST

ਅੱਜ ਮਿਤੀ 1 ਮਈ ਨੂੰ ਦਫਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਕੰਮ ਕਰਦੇ  ਸਮੂਹ ਆਊਟਸੋਰਸ ਮੁਲਾਜ਼ਮ ਅਧੀਨ ਐੱਨ.ਐੱਚ.ਐੱਮ ਵੱਲੋਂ ਆਪਸੀ ਵਿਚਾਰ ਵਟਾਂਦਰਾ ਹੋਇਆ। ਇਹ ਸਾਰੇ ਮੁਲਾਜ਼ਮ ਵੀ ਐੱਨ.ਐੱਚ.ਐੱਮ ਦੇ ਕੱਚੇ ਮੁਲਾਜ਼ਮਾਂ ਵਾਂਗ ਕਈ ਸਾਲਾਂ ਤੋਂ ਸਿਹਤ ਵਿਭਾਗ ਵਿੱਚ ਸੇਵਾ ਨਿਭਾ ਰਹੇ ਹਨ। ਇਸ ਸਬੰਧੀ ਐੱਨ.ਐੱਚ.ਐੱਮ ਯੂਨੀਅਨ ਵੱਲੋਂ ਵੀ ਆਪਣੀਆਂ ਮੰਗਾਂ ਵਿੱਚ ਆਊਟਸੋਰਸ ਮੁਲਾਜ਼ਮਾਂ ਦਾ ਜ਼ਿਕਰ ਕੀਤਾ ਗਿਆ ਸੀ। ਸਮੂਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਐੱਨ.ਐੱਚ.ਐੱਮ ਅਤੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਕੋਵਿਡ-19 (ਕੋਰੋਨਾ ਵਾਇਰਸ) ਦੀ ਰੋਕਥਾਮ ਵਿੱਚ ਵੱਧ ਚੜ੍ਹ ਕੇ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਸਮੂਹ ਮੁਲਾਜ਼ਮ ਇਸ ਭਿਆਨਕ ਮਹਾਂਮਾਰੀ ਦੇ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ ਆਪਣੀ ਸੇਵਾਵਾਂ ਨਿਭਾ ਰਹੇ ਹਨ । ਬਿਨੇ ਕਿਸੇ ਤਨਖਾਹ ਵਾਧੇ ਵੀ ਰੋਜ਼ਾਨਾ ਆਪਣੀਆਂ ਸੇਵਾਵਾਂ ਤੇ ਆ ਰਹੇ ਹਨ। ਪਰੰਤੂ ਪੰਜਾਬ ਸਰਕਾਰ ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਨ੍ਹਾਂ ਆਊਟਸੋਰਸ ਮੁਲਾਜ਼ਮਾਂ ਨਾਲ ਸੌਤੇਲੀ ਮਾਂ ਵਾਲਾ ਵਿਵਹਾਰ ਕੀਤਾ ਗਿਆ ਹੈ।  ਇਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਐੱਨ.ਐੱਚ.ਐੱਮ ਅਧੀਨ ਕਰਨ ਜਾਂ ਇਨ੍ਹਾਂ ਦੀ ਤਨਖਾਹ ਵਿੱਚ ਵਾਧਾ ਕਰਨ ਦਾ ਕੋਈ ਵੀ ਕਦਮ ਨਹੀਂ ਉਠਾਇਆ ਗਿਆ। ਸਮੂਹ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਫਿਰੋਜ਼ਪੁਰ ਜੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਮੰਗ ਕਰਦੇ ਹੋਏ ਲਿਖਿਆ ਗਿਆ ਕਿ ਸਾਨੂੰ ਐੱਨ.ਐੱਚ.ਐੱਮ ਵਿੱਚ ਮਰਜ਼ ਕੀਤਾ ਜਾਵੇ ਤਾਂ ਜੋ ਆਊਟਸੋਰਸ ਕੰਪਨੀ ਵਿੱਚ ਹਰ ਮਹੀਨੇ 7 ਤੋਂ 8 ਹਜ਼ਾਰ ਫਾਲਤੂ ਦਾ ਜਾ ਰਿਹਾ ਪੈਸਾ ਉਨ੍ਹਾਂ ਕਰਮਚਾਰੀਆਂ ਨੂੰ ਹੀ ਮਿਲ ਜਾਏ ਅਤੇ ਐੱਨ.ਐੱਚ.ਐੱਮ ਮੁਲਾਜ਼ਮਾਂ ਵਾਂਗ ਆਊਟਸੋਰਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਵੀ 18% ਇੰਕਰੀਮੈਂਟ ਦਿੱਤਾ ਜਾਏ ਅਤੇ 6% ਇੰਕਰੀਮੈਂਟ ਸਾਲਾਨਾ ਦਿੱਤਾ ਜਾਏ। ਇਸ ਮੌਕੇ ਤੇ ਜੋਤੀ ਬਾਲਾ, ਵਿਕਾਸ ਕੁਮਾਰ, ਸਿਮਰਨਜੀਤ ਸਿੰਘ, ਪਵਨ ਕੁਮਾਰ, ਦਲੀਪ ਸਿੰਘ, ਸੁਖਜਿੰਦਰ ਸਿੰਘ, ਅੰਕੁਸ਼, ਰਮਨਦੀਪ ਸਿੰਘ ਸਮੂਹ ਆਊਟਸੋਰਸ ਮੁਲਾਜ਼ਮਾਂ ਦੁਆਰਾ ਰੋਸ਼ ਪ੍ਰਗਟ ਕਰਦੇ ਹੋਏ ਕਿਹਾ ਗਿਆ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।

 

Tags: Civil Surgeon Ferozepur , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD