Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਹੀ 32 ਸਾਲਾਂ ਔਰਤ ਨੇ ਕੋਰੋਨਾ ਤੋਂ ਜਿੱਤੀ ਜੰਗ

ਹੁਣ ਤੱਕ 4 ਮਰੀਜ਼ ਹੋਏ ਕੋਰੋਨਾ ਨੈਗਟਿਵ, ਮਰੀਜ਼ਾਂ ਦੀ ਗਿਣਤੀ ਘਟ ਕੇ ਹੋਈ 9

5 Dariya News

5 Dariya News

5 Dariya News

ਮਾਨਸਾ , 01 May 2020

Last updated on: May 01, 2020, 00:00 IST

ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਖੁਸ਼ੀ ਦੀ ਗੱਲ ਹੈ ਕਿ ਮਾਨਸਾ ਦੇ ਬਲਾਕ ਬੁਢਲਾਡਾ ਨਾਲ ਸਬੰਧਤ ਕੋਰੋਨਾ ਦਾ ਇਲਾਜ਼ ਕਰਵਾ ਰਹੀ ਇਕ ਔਰਤ ਦੀ ਰਿਪੋਰਟ ਨੈਗਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਦੀ ਉਮਰ 32 ਸਾਲ ਹੈ ਅਤੇ ਇਸ ਔਰਤ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਛੁੱਟੀ ਦੇ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਵਿਚੋਂ ਚੌਥਾ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਇਸ ਸਮੇਂ ਹਸਪਤਾਲ ਵਿਚ 9 ਕੋਰੋਨਾ ਦੇ ਮਰੀਜ਼ ਰਹਿ ਗਏ ਹਨ, ਜਿੰਨ੍ਹਾਂ ਦਾ ਮਾਹਰ ਡਾਕਟਰਾਂ ਦੀ ਦੇਖ ਰੇਖ ਹੇਠ ਇਲਾਜ਼ ਚੱਲ ਰਿਹਾ ਹੈ।ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 22 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੀ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ ਦੀ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਾਲੇ ਇਸ ਕੋਰੋਨਾ ਮਰੀਜ਼ ਦੇ 9 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ। ਜਿਸ ਤੋਂ ਬਾਅਦ ਇਸਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ਼ ਇਕਾਂਤਵਾਸ ਵਿੱਚ ਰਹਿ ਕੇ ਆਪਣਾ ਇਲਾਜ਼ ਕਰਵਾ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ।ਤੰਦਰੁਸਤ ਹੋਈ ਔਰਤ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ, ਪੰਜਾਬ ਸਰਕਾਰ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਜ ਦੌਰਾਨ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਬਹੁਤ ਸਹਿਯੋਗ ਮਿਲਿਆ ਹੈ।ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਡਾ. ਅਸ਼ੋਕ ਕੁਮਾਰ ਐਸ.ਐਮ.ਓ. ਸਿਵਲ ਹਸਪਤਾਲ ਮਾਨਸਾ, ਡਾ. ਸੁਨੀਲ ਬਾਂਸਲ, ਡਾ.ਪੰਕਜ ਗਰਗ ਮੌਜੂਦ ਸਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD