Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸੀ ਆਗੂਆਂ ਨੇ ਮਜ਼ਦੂਰ ਦਿਵਸ ਮੌਕੇ ਤਿਰੰਗੇ ਲਹਿਰਾ ਕੇ ਕੇਂਦਰ ਸਰਕਾਰ ਤੋਂ ਮੰਗਿਆ ਪੰਜਾਬ ਦਾ ਹੱਕ

ਕੇਂਦਰ ਸਰਕਾਰ ਪੰਜਾਬ ਨਾਲ ਬੇਰੁਖ਼ੀ ਵਾਲਾ ਵਤੀਰਾ ਬੰਦ ਕਰੇ-ਸੋਨੀ

5 Dariya News

5 Dariya News

5 Dariya News

ਅੰਮ੍ਰਿਤਸਰ , 01 May 2020

Last updated on: May 01, 2020, 00:00 IST

 ਅੱਜ ਮਜਦੂਰ ਦਿਵਸ ਮੌਕੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵੱਲੋਂ ਵੱਖ-ਵੱਖ ਥਾਂਵਾਂ ਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਲੈ ਕੇ ਤਿਰੰਗਾ ਲਹਿਰਾ ਕੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਆਵਾਜ ਬੁਲੰਦ ਕੀਤੀ ਅਤੇ ਦੇਸ਼ ਦੇ ਨਿਰਮਾਣ ਵਿੱਚ ਭੂਮਿਕਾ ਨਿਭਾਉਣ ਵਾਲੇ ਮਜਦੂਰਾਂ ਦੇ ਯੋਗਦਾਨ ਨੂੰ ਨਮਨ ਕੀਤਾ ਗਿਆ। ਇਸ ਮੌਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ , ਸ਼ਹਿਰੀ ਵਿਕਾਸ ਤੇ ਖਣਨ ਮੰਤਰੀ ਸ੍ਰ ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਸ੍ਰ ਗੁਰਜੀਤ ਸਿੰਘ ਔਜਲਾ, ਸ੍ਰ ਹਰਪ੍ਰਤਾਪ ਸਿੰਘ ਅਜਨਾਲਾ, ਸ੍ਰ ਤਰਸੇਮ ਸਿੰਘ ਡੀ:ਸੀ, ਸ੍ਰ ਸੰਤੋਖ ਸਿੰਘ ਭਲਾਈਪੁਰ (ਸਾਰੇ ਵਿਧਾਇਕ), ਸ੍ਰ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਨੇ ਇਕ ਸੁਰ ਵਿੱਚ ਆਵਾਜ਼ ਬੁਲੰਦ ਕਰਕੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਬੰਦ ਕਰੇ ਅਤੇ ਇਸ ਔਖੀ ਘੜੀ ਵਿੱਚ ਜਿਥੇ ਪੰਜਾਬ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਸੀ, ਉਥੇ ਰਾਜ ਦਾ ਬਣਦਾ ਜੀ:ਐਸ:ਟੀ ਬਕਾਇਆ ਵੀ ਰੋਕਿਆ ਹੋਇਆ ਹੈ, ਜਿਸ ਨੂੰ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤਾ ਜਾਵੇ। ਉਨਾਂ ਕਿਹਾ ਕਿ ਦੇਸ਼ ਅੰਦਰ ਫੈਲੀ ਇਸ ਭਿਆਨਕ ਬਿਮਾਰੀ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਪੱਖਪਾਤ ਦੇ ਰਾਜਾਂ ਨਾਲ ਵਰਤਾਓ ਕਰਨਾ ਚਾਹੀਦਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਜਦੋਂ ਤੋਂ ਕੋਵਿਡ-19 ਦਾ ਸੰਕਟ ਪੈਦਾ ਹੋਇਆ ਹੈ ਕੇਂਦਰ ਦਾ ਪੰਜਾਬ ਨਾਲ ਬੇਰੁੱਖੀ ਵਾਲਾ ਰਵੱਈਆ ਰਿਹਾ ਹੈ ਜੋ ਕਿ ਪੰਜਾਬ ਲਈ ਬਰਦਾਸ਼ਤ ਕਰਨਾ ਔਖਾ ਹੈ। ਉਨਾਂ ਕਿਹਾ ਕਿ ਕੇਂਦਰ ਨੇ ਪੰਜਾਬ ਨੂੰ ਵਿਸੇਸ਼ ਪੈਕੇਜ ਤਾਂ ਕੀ ਦੇਣਾ ਸੀ ਜਦ ਕਿ ਸਾਨੂੰ ਸਾਡਾ ਬਣਦਾ ਜੀ:ਐਸ:ਟੀ ਬਕਾਇਆ ਵੀ ਨਹੀਂ ਦਿਤਾ ਗਿਆ। ਸ੍ਰ ਸਰਕਾਰੀਆ ਨੇ ਸਪਸ਼ਟ ਤੌਰ ਤੇ ਕਿਹਾ ਕਿ ਪੰਜਾਬ ਵਿੱਚ ਜੋ ਯਾਤਰੀ, ਵਿਦਿਆਰਥੀ ਜਾਂ ਮਜਦੂਰ ਬਾਹਰੀ ਰਾਜਾਂ ਤੋਂ ਆਏ ਹਨ ਦੀ ਦੇਖਭਾਲ ਲਈ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਭ ਨੂੰ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਸ੍ਰ ਸਰਕਾਰੀਆ ਨੇ ਕਿਹਾ ਕਿ ਕੋਵਿਡ-19 ਦੇ ਟਾਕਰੇ ਲਈ ਪੰਜਾਬ ਨੂੰ ਸਿੱਧੇ ਤੌਰ ਤੇ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ, ਜਦ ਕਿ ਹੋਰ ਜੋ ਰਕਮਾਂ ਪ੍ਰਾਪਤ ਹੋਈਆਂ ਹਨ ਉਹ ਪੰਜਾਬ ਰਾਜ ਦਾ ਆਪਣਾ ਹੱਕ ਸੀ ਅਤੇ ਉਹ ਇਸ ਮਹਾਂਮਾਰੀ ਦੇ ਨਾ ਆਉਣ ਤੇ ਵੀ ਪੰਜਾਬ ਨੂੰ ਮਿਲਣਾ ਸੀ। ਇਸ ਮੌਕੇ ਸ੍ਰ ਔਜਲਾ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਦੇਸ਼ ਦੀ ਤਰੱਕੀ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਸੰਘੀ ਢਾਂਚੇ ਵਿੱਚ ਕੇਂਦਰ ਸਰਕਾਰ ਦਾ ਫ਼ਰਜ ਬਣਦਾ ਹੈ ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫਤ ਸਮੇਂ ਰਾਜਾਂ ਦੀ ਮਦਦ ਕਰੇ ਜੋ ਭਾਰਤ ਸਰਕਾਰ ਦੀ ਸੰਵਿਧਾਨਕ ਜਿੰਮੇਵਾਰੀ ਬਣਦੀ ਹੈ। ਇਸ ਤੋਂ ਪਹਿਲਾਂ ਸ੍ਰੀ ਓ:ਪੀ: ਸੋਨੀ ਵੱਲੋਂ ਆਪਣੇ ਦਫਤਰ ਵਿਖੇ ਕਾਂਗਰਸ ਸੇਵਾ ਦਲ ਮੈਂਬਰਾਂ ਨਾਲ ਝੰਡਾ ਲਹਿਰਾਇਆ ਅਤੇ ਮਜਦੂਰਾਂ ਨੂੰ ਨਮਨ ਕੀਤਾ। ਇਸ ਮੌਕੇ ਸ੍ਰ ਸਰਕਾਰੀਆ ਵੱਲੋਂ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਰੋਸ ਜਾਹਿਰ ਕੀਤਾ। ਇਸ ਮੌਕੇ ਸ: ਸਵਿੰਦਰ ਸਿੰਘ ਕੱਥੂਨੰਗਲ, ਸੀ ਵਿਕਾਸ ਸੋਨੀ, ਸ੍ਰੀ ਇੰਦਰ ਖੰਨਾ, ਸ੍ਰੀ ਵਲੈਤੀ ਲਾਲ ਆਨੰਦ, ਸ੍ਰੀ ਗੁਲਜਾਰੀ ਲਾਲ, ਸ੍ਰੀ ਮਹਿੰਦਰ ਸਿੰਘ, ਸ੍ਰੀ ਵਿਨੋਦ ਕੁਮਾਰ  ਸਾਰੇ ਸੇਵਾ ਦਲ ਦੇ ਮੈਂਬਰ ਵੀ ਹਾਜ਼ਰ ਸਨ।

 

Tags: O P Soni , Sukhbinder Singh Sarkaria , Gurjeet Singh Aujla , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD