Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੇਂਦਰ ਬਿਨ੍ਹਾਂ ਭੇਦਭਾਵ ਸੂਬਿਆਂ ਦੀ ਮਦਦ ਕਰਨ ਦਾ ਆਪਣਾ ਸੰਵਿਧਾਨਕ ਫਰਜ ਪੂਰਾ ਕਰੇ-ਮਨਪ੍ਰੀਤ ਸਿੰਘ ਬਾਦਲ

ਕੌਮਾਂਤਰੀ ਮਜਦੂਰ ਦਿਵਸ ਮੌਕੇ ਰਾਸ਼ਟਰ ਨਿਰਮਾਣ ਵਿਚ ਕਿਰਤੀਆਂ ਦੇ ਯੋਗਦਾਨ ਨੂੰ ਕੀਤਾ ਨਮਨ

Web Admin

Web Admin

5 Dariya News

ਬੰਠਿਡਾ , 01 May 2020

Last updated on: May 01, 2020, 00:00 IST

ਅੱਜ ਕੌਮਾਂਤਰੀ ਮਜਦੂਰ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਨਿਰਮਾਣ ਵਿਚ ਅਹਿਮ ਭੁਮਿਕਾ ਨਿਭਾਉਣ ਵਾਲੇ ਸਾਡੇ ਕਾਮਿਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਇੱਥੇ ਪੰਚਾਇਤ ਭਵਨ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਤੱਕ ਪੰਜਾਬ ਦੀਆਂ ਹੱਕਾਂ ਮੰਗਾਂ ਦੀ ਅਵਾਜ਼ ਬੁਲੰਦ ਕੀਤੀ।ਸ: ਮਨਪ੍ਰੀਤ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਅੱਜ  ਸਾਡਾ ਮੁਲਕ ਤਰੱਕੀ ਦੇ ਜਿਸ ਮੁਕਾਮ ਤੇ ਹੈ ਉਸ ਵਿਚ ਸਾਡੇ ਕਿਰਤੀਆਂ ਦਾ ਅਹਿਮ ਯੋਗਦਾਨ ਹੈ। ਦੇਸ਼ ਦੀ ਉਨੱਤੀ ਦੀ ਇਬਾਰਤ ਇੰਨ੍ਹਾਂ ਕਾਮਿਆਂ ਦੀ ਮਿਹਨਤ ਦੇ ਪਸੀਨੇ ਨਾਲ ਲਿਖੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਿਨ ਸਾਰਾ ਮੁਲਕ ਆਪਣੇ ਕਿਰਤੀਆਂ ਨੂੰ ਸਲਾਮ ਕਰਦਾ ਹੈ। ਉਨ੍ਹਾਂ ਨੇ ਕਿਹਾ ਅੱਜ ਜਦ ਅਸੀਂ ਕਰੋਨਾ ਦੀ ਮਹਾਮਾਰੀ ਨਾਲ ਜੂਝ ਰਹੇ ਹਾਂ ਤਾਂ ਸਾਡੇ ਕਾਮਿਆਂ ਦਾ ਸਮਾਜ ਪ੍ਰਤੀ ਯੋਗਦਾਨ ਹੁਣ ਹੋਰ ਵੀ ਵਧੇਰੇ ਪ੍ਰਤੱਖ ਹੋਕੇ ਸਮਾਜ ਦੇ ਸਾਹਮਣੇ ਆਇਆ ਹੈ।ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਮੁੜ ਦੁਹਰਾਇਆ ਕਿ ਕੇਂਦਰ ਸਰਕਾਰ ਤੋਂ ਕੋਵਿਡ 19 ਬਿਮਾਰੀ ਦੇ ਟਾਕਰੇ ਲਈ ਸਿੱਧੇ ਤੌਰ ਤੇ ਪੰਜਾਬ ਨੂੰ ਕੇਵਲ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ ਜਦ ਕਿ ਹੋਰ ਜ਼ੋ ਰਕਮਾਂ ਪ੍ਰਾਪਤ ਹੋਈਆਂ ਹਨ ਉਹ ਪੰਜਾਬ ਰਾਜ ਦਾ ਆਪਣਾ ਹੱਕ ਸੀ ਜੋ ਕੇਂਦਰ ਵੱਲ ਬਕਾਇਆ ਸੀ ਅਤੇ ਇਹ ਰਕਮਾਂ ਕੋਵਿਡ ਬਿਮਾਰੀ ਦੇ ਨਾ ਆਉਣ ਤੇ ਵੀ ਪੰਜਾਬ ਨੂੰ ਮਿਲਣੀਆਂ ਸੀ।ਵਿੱਤ ਮੰਤਰੀ ਨੇ ਆਖਿਆ ਕਿ ਪੰਜਾਬ ਸਵੈ ਮਾਣ ਲਈ ਜਾਣਿਆ ਜਾਂਦਾ ਹੈ ਅਤੇ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿਚ ਹਰ ਖੇਤਰ ਵਿਚ ਮੋਹਰੀ ਭੁਮਿਕਾ ਨਿਭਾਈ ਹੈ। 

ਉਨ੍ਹਾਂ ਨੇ ਕਿਹਾ ਕਿ ਸੰਘੀ ਢਾਂਚੇ ਵਿਚ ਇਹ ਕੇਂਦਰ ਸਰਕਾਰ ਦਾ ਫਰਜ ਬਣਦਾ ਹੈ ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫ਼ਤ ਸਮੇਂ ਰਾਜਾਂ ਦੀ ਮਦਦ ਕਰੇ।ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਸਰਕਾਰ ਦੀ ਸੰਵਿਧਾਨਕ ਜਿੰਮੇਵਾਰੀ ਬਣਦੀ ਹੈ।ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੋਂ ਕੋਵਿਡ 19 ਬਿਮਾਰੀ ਦਾ ਸੰਕਟ ਪੈਦਾ ਹੋਇਆ ਹੈ ਕੇਂਦਰ ਦਾ ਪੰਜਾਬ ਨਾਲ ਬੇਰੁੱਖੀ ਵਾਲਾ ਰਵਈਆ ਰਿਹਾ ਹੈ ਜੋ ਕਿ ਪੰਜਾਬ ਲਈ ਬਰਦਾਸ਼ਤ ਕਰਨਾ ਔਖਾ ਹੈ।ਪੰਜਾਬ ਦੀ ਵੰਡ ਤੋਂ ਲੈ ਕੇ ਹਰ ਮੁਸਕਿਲ ਦੌਰ ਵਿਚ ਪੰਜਾਬ ਜੇਤੂ ਹੋ ਕੇ ਨਿਕਲਿਆ ਹੈ ਅਤੇ ਤਾਜਾ ਕੋਵਿਡ ਸੰਕਟ ਵਿਚੋਂ ਵੀ ਪੰਜਾਬ ਮਜਬੂਤੀ ਨਾਲ ਜੇਤੂ ਹੋ ਕੇ ਨਿਕਲੇਗਾ।ਵਿੱਤ ਮੰਤਰੀ ਨੇ ਇਹ ਵੀ ਸੱਪਸ਼ਟ ਕੀਤਾ ਕਿ ਪੰਜਾਬ ਵਿਚ ਜ਼ੋ ਯਾਤਰੀ, ਵਿਦਿਆਰਥੀ, ਮਜਦੂਰ ਬਾਹਰਲੇ ਰਾਜਾਂ ਤੋਂ ਆਏ ਹਨ, ਉਨ੍ਹਾਂ ਦੀ ਦੇਖਭਾਲ ਲਈ ਸਾਰੇ ਤੈਅ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਦੇ ਟੈਸਟ ਕਰਵਾਏ ਜਾ ਰਹੇ ਹਨ ਅਤੇ ਸਭ ਨੂੰ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿ ਇਸ ਬਿਮਾਰੀ ਤੋਂ ਪੀੜਤ ਹੋਣਾ ਕੋਈ ਮਿਹਣਾ ਨਹੀਂ ਹੈ ਬਲਕਿ ਇਹ ਕਿਸੇ ਨੂੰ ਵੀ ਹੋ ਸਕਦੀ ਹੈ ਅਤੇ ਅਜਿਹੇ ਲੋਕਾਂ ਨਾਲ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ ਹੈ।ਵਿੱਤ ਮੰਤਰੀ ਨੇ ਇਸ ਮੌਕੇ ਬਠਿੰਡਾ ਦੇ ਲੋਕਾਂ ਵੱਲੋਂ ਕਰਫਿਊ ਦੌਰਾਨ ਦਿੱਤੇ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।ਇਸ ਮੌਕੇ ਸ: ਜੈਜੀਤ ਸਿੰਘ ਜ਼ੋਹਲ, ਸ੍ਰੀ ਕੇਕੇ ਅਗਰਵਾਲ, ਸ੍ਰੀ ਅਰੁਣ ਵਧਾਵਨ, ਸ੍ਰੀ ਜਗਰੂਪ ਸਿੰਘ ਗਿੱਲ, ਸ੍ਰੀ ਅਸੋਕ ਪ੍ਰਧਾਨ, ਸ੍ਰੀ ਪਵਨ ਮਾਨੀ, ਸ: ਟਹਿਲ ਸਿੰਘ ਸੰਧੂ, ਸ੍ਰੀ ਰਾਜਨ ਗਰਗ, ਸ੍ਰੀ ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਸ: ਬਲਜੀਤ ਸਿੰਘ, ਸ੍ਰੀ ਰਾਜ ਨੰਬਰਦਾਰ ਆਦਿ ਵੀ ਹਾਜਰ ਸਨ।

 

Tags: Manpreet Singh Badal , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD