Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਬਿਹਤਰ ਸਿਹਤ ਸਹੂਲਤਾਂ ਲਈ ਫੰਡਾਂ ਦੀ ਕਮੀ ਨਹੀਂ-ਰਵਨੀਤ ਸਿੰਘ ਬਿੱਟੂ

1 ਕਰੋੜ ਰੁਪਏ ਲਾਗਤ ਵਾਲਾ ਸਾਜੋ ਸਮਾਨ ਸਿਹਤ ਵਿਭਾਗ ਨੂੰ ਸਪੁਰਦ

Web Admin

Web Admin

5 Dariya News

ਲੁਧਿਆਣਾ , 02 May 2020

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਦੀ ਮੰਗ 'ਤੇ ਉਨ੍ਹਾਂ ਨੇ ਆਪਣੇ ਐੱਮ. ਪੀ. ਲੈਡ ਫੰਡਾਂ ਵਿੱਚੋਂ ਕਰੀਬ 1 ਕਰੋੜ ਰੁਪਏ ਦਾ ਸਿਹਤ ਸਾਜੋ ਸਮਾਨ ਮੁਹੱਈਆ ਕਰਵਾਇਆ ਹੈ। ਉਨ੍ਹਾਂ ਅੱਜ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਇਹ ਸਾਜੋ ਸਮਾਨ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੁਰਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਅਮਿਤ ਬੈਂਬੀ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਇਕੱਤਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਕਾਰਨ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਪਣੀਆਂ ਲੋੜਾਂ ਬਾਰੇ ਜਾਣੂ ਕਰਾਉਣ ਲਈ ਕਿਹਾ ਸੀ। ਜਦੋਂ ਉਨ੍ਹਾਂ ਨੂੰ ਡਿਮਾਂਡ ਪ੍ਰਾਪਤ ਹੋਈ ਸੀ ਤਾਂ ਉਨ੍ਹਾਂ ਨੇ ਇਹ ਸਮਾਨ ਖਰੀਦਣ ਲਈ ਤੁਰੰਤ 1 ਕਰੋੜ ਰੁਪਏ ਜਾਰੀ ਕਰ ਦਿੱਤੇ ਸਨ।ਇਨ੍ਹਾਂ ਫੰਡਾਂ ਨਾਲ ਸਿਹਤ ਵਿਭਾਗ ਵੱਲੋਂ 15 ਇਨਫਰਾਰੈੱਡ ਥਰਮਾਮੀਟਰ, 5 ਪੋਰਟੇਬਲ ਐਕਸਰੇਅ ਮਸ਼ੀਨਾਂ 100 ਐੱਮਏ, 100 ਆਕਸੀਜਨ ਸਿਲੰਡਰ, 100 ਰੈਗੂਲੇਟਰ, 24 ਸਟੇਰਚਰ, 90 ਪਲਸ ਆਕਸੀਮੀਟਰ (ਅਲਾਰਮ ਵਾਲੇ), 28 ਐਂਬੂ ਬੈਗ, 35 ਮਲਟੀ ਪੈਰਾ ਮੋਨੀਟਰ, 10 ਕਰੈਸ਼ ਕਾਰਟ, 3300 ਨਸਲ ਪਰੌਂਗ, 8 ਲਰਿੰਗੋਸਕੋਪ, 4 ਵੀਡੀਓ ਲਾਰਿੰਗੋਸਕੋਪ, 22 ਬੀਪੈਪ ਸਮੇਤ ਮਾਸਕ ਅਤੇ ਵ੍ਹੀਲ ਚੇਅਰ ਆਦਿ ਦੀ ਖਰੀਦ ਕੀਤੀ ਗਈ ਹੈ।ਸ੍ਰ. ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਲੋੜ ਪੈਣ 'ਤੇ ਹੋਰ ਸਾਜੋ ਸਮਾਨ ਖਰੀਦਣ ਲਈ ਹੋਰ ਫੰਡ ਜਾਰੀ ਕਰਨ ਦਾ ਵੀ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਉਨ੍ਹਾਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਕੋਵਿਡ 19 ਵਿਰੁਧ ਲੜੀ ਜਾ ਰਹੀ ਲੜਾਈ ਦੀ ਪ੍ਰਸ਼ੰਸ਼ਾ ਕੀਤੀ।ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹੋਰਾਂ ਜ਼ਿਲ੍ਹਿਆਂ ਦੇ ਮੁਕਾਬਲੇ ਜ਼ਿਲ੍ਹਾ ਲੁਧਿਆਣਾ ਵਿੱਚ ਐੱਮ. ਪੀ. ਲੈਡ ਫੰਡਾਂ ਵਿੱਚੋਂ ਜਿਆਦਾ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਟਾਕਰਾ ਕਰਨ ਲਈ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਰਹਿਣ ਲਈ ਘਰਾਂ ਦੇ ਅੰਦਰ ਹੀ ਰਹਿਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

 

Tags: Ravneet Singh Bittu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD