Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਪ੍ਰੈਸ ਕਲੱਬ ਨੇ ਬਾਲੜੀਆਂ ਦੀ ਸ਼ਾਨੋ ਸ਼ੌਕਤ ਨਾਲ ਮਨਾਈ ਲੋਹੜੀ

ਸਮਾਜ ਵਿਚ ਲੜਕੀਆਂ ਦਾ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ਼ : ਮਿੱਤਲ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 10 Jan 2014

Last updated on: Jan 10, 2014, 00:00 IST

ਮੋਹਾਲੀ ਪ੍ਰੈਸ ਕਲੱਬ ਵੱਲੋਂ ਇਸ ਨਵੇਂ ਸਾਲ ਵਿਚ ਜਨਮੀਆਂ ਨਵ ਬੱਚੀਆਂ ਨੂੰ ਸਮਰਪਿਤ ਧੀਆਂ ਦੀ ਲੋਹੜੀ ਦਾ ਤਿਉਹਾਰ ਸ਼ਹੀਦ ਉਧਮ ਸਿੰਘ ਭਵਨ ਫੇਜ਼-3,ਐਸ.ਏ.ਐਸ.ਨਗਰ ਵਿਖੇ ਰਵਾਇਤੀ ਢੰਗ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ। ਇਸ ਤਿਉਹਾਰ ਵਿਚ  ਉਦਯੋਗ ਤੇ ਵਣਜ ਵਿਭਾਗ ਦੇ ਮੰਤਰੀ ਮਦਨ ਮੋਹਨ ਮਿੱਤਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। 

ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਸਮਾਜ ਵਿਚ ਲੜਕੀਆਂ ਦਾ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ਼ ਹੈ।ਪ੍ਰੈਸ ਕਲੱਬ ਮੋਹਾਲੀ ਨੇ ਬਾਲੜੀਆਂ ਨੂੰ ਸਤਿਕਾਰ ਦੇਣ ਲਈ ਨਵੇਂ ਸਾਲ 'ਚ ਜਨਮੀਆਂ ਨਵ ਬੱਚੀਆਂ ਦੀ ਲੋਹੜੀ ਦਾ ਤਿਉਹਾਰ ਮਨਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ । ਉਹਨਾਂ ਕਿਹਾ ਕਿ ਪੁਰਸ਼ ਪ੍ਰਧਾਨ ਸਮਾਜ ਵਿੱਚ ਪਹਿਲਾਂ ਕੇਵਲ ਲੜਕਿਆਂ ਦੀ ਹੀ ਲੋਹੜੀ ਮਨਾਈ ਜਾਂਦੀ ਸੀ ਪ੍ਰੰਤੂ ਹੁਣ ਸਮਾਂ ਤਬਦੀਲ ਹੋ ਚੁੱਕਾ ਹੈ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਸਗੋਂ ਬਹੁਤ ਸਾਰੇ ਖੇਤਰਾਂ ਵਿੱਚ ਮੋਹਰੀ ਹਨ। ਉਹਨਾਂ ਕਿਹਾ ਕਿ ਲੜਕੀਆਂ ਹਮੇਸ਼ਾ ਆਪਣੇ ਮਾਂ ਪਿਓ ਅਤੇ ਭਰਾਵਾਂ ਦੀ ਸੁੱਖ ਮੰਗਦੀਆਂ ਹਨ ਭਾਵੇਂ ਉਹ ਕਿਤੇ ਵੀ ਹੋਣ। ਉਹਨਾਂ ਕਿਹਾ ਕਿ  ਲੜਕਿਆਂ ਦੀ ਤਰ੍ਹਾਂ ਲੜਕੀਆਂ ਦੀ ਲੋਹੜੀ ਮਨਾਉਣਾ ਵੀ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਲੜਕੀਆਂ ਦਾ ਸਮਾਜ ਵਿਚ ਬਹੁਤ ਸਤਿਕਾਰ ਵਧਦਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਪੱੱਧਰ ਤੇ ਲੜਕੀਆਂ ਦੀ ਲੋਹੜੀ ਦਾ ਤਿਉਹਾਰ ਮਨਾਉਣਾ ਆਰੰਭ ਕੀਤਾ ਹੋਇਆ ਹੈ ਅਤੇ ਲੜਕੀਆਂ ਨੂੰ ਸਕੂਲਾਂ ਵਿੱਚ ਜਾਣ ਲਈ ਮੁਫ਼ਤ ਸਾਇਕਲ ਦਿੱਤੇ ਜਾਣ ਦੀ ਸਕੀਮ ਸ਼ੁਰੂ ਕੀਤੀ ਹੋਈ ਹੈ ਅਤੇ ਲੜਕੀਆਂ ਦੀ ਪੜ੍ਹਾਈ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ । ਉਹਨਾਂ ਇਸ ਮੌਕੇ ਕਲੱਬ ਨੂੰ ਆਪਣੇ ਅਖਤਿਆਰੀ ਫ਼ੰਡ ਵਿੱਚੋਂ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂਹ ਇਸ ਮੌਕੇ ਲੜਕੀਆਂ ਅਤੇ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ।

ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪਰੇਮ ਸਿੰਘ ਚੰਦੂਮਾਜਰਾ  ਨੇ ਇਸ ਮੌਕੇ ਪ੍ਰੈਸ ਕਲੱਬ ਵੱਲੋਂ ਲੋਹੜੀ ਦਾ ਪਵਿੱਤਰ ਤਿਉਹਾਰ  ਬਾਲੜੀਆਂ ਨੂੰ ਸਮਰਪੱਤ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੜਕੀਆਂ ਦੇ ਤਿਉਹਾਰ ਮਨਾਉਣੇ ਅੱਜ ਸਮੇਂ ਦੀ ਲੋੜ ਹੈ ਅਜਿਹੇ ਤਿਉਹਾਰ ਸਭ ਤੋਂ ਵੱਡੀ ਸਮਾਜਿਕ ਬੁਰਾਈ ਭਰੂਣ ਹੱਤਿਆ ਨੂੰ ਰੋਕਣ ਵਿੱਚ ਸਹਾਈ ਹੁੰਦੇ ਹਨ।  ਉਹਨਾਂ ਕਿਹਾ ਕਿ ਲੜਕੀਆਂ ਦੇ ਜਨਮ ਦਿਨ ਅਤੇ ਅਜਿਹੇ ਸਮਾਜਿਕ ਤਿਉਹਾਰ ਮਨਾਉਣ ਨਾਲ ਲੜਕੀਆਂ ਅਤੇ ਲੜਕਿਆਂ ਦੇ ਸਤਿਕਾਰ ਵਿਚ ਭੇਦ-ਭਾਵ ਖਤਮ ਹੁੰਦਾ ਹੈ। ਇਸ ਮੌਕੇ ਉਨਾਂ ਕਲੱਬ ਵੱਲੋਂ ਤਿਆਰ ਕੀਤਾ ਨਵੇਂ ਸਾਲ ਦਾ ਕੈਲੰਡਰ ਵੀ ਜਾਰੀ ਕੀਤਾ। ਇਸ ਤੋਂ ਪਹਿਲਾਂ ਧੀਆਂ ਨੂੰ ਸਤਿਕਾਰ ਦੇਣ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਸ਼ਮਾ ਰੋਸ਼ਨ ਕਰਕੇ ਸਮਾਗਮ ਦਾ ਰਸਮੀ ਉਦਘਾਟਨ ਕੀਤਾ ਅਤੇ ਧੀਆਂ ਦੀ ਲੋਹੜੀ ਬਾਲਣ ਦੀ ਰਸਮ ਵੀ ਅਦਾ ਕੀਤਾ। ਸਮਾਗਮ ਦੇ ਆਰੰਭ ਵਿੱਚ ਕਲੱਬ ਦੇ ਜਨਰਲ ਸਕੱਤਰ ਸ੍ਰੀ ਸੁਖਦੇਵ ਸਿੰਘ ਪਟਵਾਰੀ ਨੇ ਪੁੱਜੀਆਂ ਸਖ਼ਸੀਅਤਾਂ ਨੂੰ ਜੀ ਆਇਆ ਆਖਿਆ ਅਤੇ ਦੱਸਿਆ ਕਿ ਮੋਹਾਲੀ ਪ੍ਰੈਸ ਕਲੱਬ ਵਲੋਂ ਧੀਆਂ ਦੀ ਲੋਹੜੀ ਦਾ ਇਹ 5ਵਾਂ ਮੇਲਾ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ ਸਹਿਬਜ਼ਾਦਾ ਅਜੀਤ ਸਿੰਘ ਨਰਗ ਸ਼ਹਿਰ ਚ ਪਿਛਲੇ ਸਮੇਂ ਤੋਂ ਦੋ ਪ੍ਰੈਸ ਕਲੱਬ ਚਲ ਰਹੇ ਸਨ ਜਿਨਾਂ ਨੂੰ ਅੱਜ ਇਸ ਖੁਸ਼ੀ ਦੇ ਮੌਕੇ ਇਕੱਠਾ ਕਰਕੇ ਇਕ ਪ੍ਰੈਸ ਕਲੱਬ ਦੀ ਸਥਾਪਨ ਕੀਤੀ ਗਈ। 

ਇਸ ਮੌਕੇ  ਅਨਿਲ ਭਾਰਦਵਾਜ ਨੇ ਦੱਸਿਆ ਕਿ ਦੋਂਵੇ ਪ੍ਰੈਸ ਕਲੱਬਾਂ ਨੂੰ ਇੱਕਠ ਕਰਕੇ ਬਣਾਏ ਇਕ ਪ੍ਰੈਸ ਕਲੱਬ ਦੀ ਕਮੇਟੀ ਵਿਚ ਕੇਵਲ ਸਿੰਘ ਰਾਣਾ ਨੂੰ ਚੇਅਰਮੈਨ, ਗੁਰਮੀਤ ਸਿੰਘ ਸ਼ਾਹੀ ਨੂੰ ਕਨਵੀਨਰ, ਦਰਸ਼ਨ ਸਿੰਘ ਸੋਢੀ ਨੂੰ ਪ੍ਰਧਾਨ, ਸੁਖਦੇਵ ਸਿੰਘ ਪਟਵਾਰੀ ਨੂੰ ਸਕੱਤਰ ਜਨਰਲ ਅਤੇ ਰਣਜੀਤ ਰਾਣਾ ਨੂੰ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਉੱਘੇ ਲੋਕ ਗਾਇਕਾਂ ਨੇ ਵੀ ਚੰਗਾ ਰੰਗ ਬੰਨ੍ਹਿਆ। ਸਟੇਜ਼ ਸਕੱਤਰ ਦੀ ਭੂਮਿਕਾ ਸ੍ਰੀ ਜਸਵੰਤ ਰਾਏ ਸ਼ਰਮਾ ਨੇ ਬਾਖੂਬੀ ਨਿਭਾਈ। ਇਸ ਮੌਕੇ ਸ਼ੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੋਹਾਲੀ, ਜਿਲਾ੍ ਪ੍ਰਧਾਨ (ਸ਼ਹਿਰੀ) ਸ੍ਰ. ਜੋਗਿੰਦਰ ਸਿੰਘ ਸਲੈਚ, ਸਾਬਕਾ ਜਿਲਾ੍  ਪ੍ਰਧਾਨ (ਸ਼ਹਿਰੀ) ਸ੍ਰੀ ਜਸਵੰਤ ਸਿੰਘ ਭੁੱਲਰ , ਅਕਾਲੀ ਆਗੂ ਸ੍ਰੀ ਅਰਵਿੰਦਰ ਸਿੰਘ ਭੁੱਲਰ, ਜਿਲਾ੍ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਵਿਰਕ, ਮੀਤ ਪ੍ਰਧਾਨ ਯੂਥ ਅਕਾਲੀ ਦਲ ਰਾਜਾ ਕੰਵਰਜੋਤ ਸਿੰਘ ਮੋਹਾਲੀ, ਸ੍ਰੀ ਹਰਵਿੰਦਰਪਾਲ ਸਿੰਘ ਚੰਦੂਮਾਜਰਾ, ਬੀ.ਸੀ ਵਿੰਗ ਦੇ ਜਿਲਾ੍ਹ ਪ੍ਰਧਾਨ ਸ੍ਰੀ ਗੁਰਮੁੱਖ ਸਿੰਘ ਸੋਹਲ, ਸਾਬਕਾ ਕੌਸਲਰ ਸ਼੍ਰੀ. ਪਰਮਜੀਤ ਸਿੰਘ ਕਾਹਲੋਂ,ਸ੍ਰ. ਜੇਤਿੰਦਰਪਾਲ ਸਿੰਘ ਜੇ.ਪੀ, ਭਾਜਪਾ ਆਗੂ ਸ੍ਰੀ ਖੁਸ਼ਵੰਤ ਰਾਏ ਗੀਗਾ, ਬੌਬੀ ਕੰਬੋਜ, ਸ੍ਰੀ ਦੌਲਤ ਰਾਮ ਕੰਬੋਜ, ਭਾਜਪਾ ਐਸ.ਸੀ ਵਿੰਗ ਦੇ ਰਾਸ਼ਟਰੀ ਸਕੱਤਰ ਸ੍ਰੀ ਜਸਵੀਰ ਸਿੰਘ ਮਹਿਤਾ, ਸ. ਗੁਰਿੰਦਰ ਸਿੰਘ ਬਾਠ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਸਮੇਤ ਪ੍ਰੈਸ ਕਲੱਬ ਦੇ ਆਹੁਦੇਦਾਰ ਅਤੇ ਸਮੂਹ ਮੈਂਬਰ ਆਪੋ ਆਪਣੇ ਪਰਿਵਾਰਾਂ ਨਾਲ ਸ਼ਾਮਿਲ ਹੋਏ।

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD