Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲੇ 'ਚੋਂ ਅੱਜ 276 ਕਸ਼ਮੀਰੀ ਵਿਅਕਤੀ ਆਪਣੇ ਰਾਜ ਨੂੰ ਭੇਜੇ

5 Dariya News

5 Dariya News

5 Dariya News

ਅੰਮ੍ਰਿਤਸਰ , 03 May 2020

Last updated on: May 03, 2020, 00:00 IST

ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਜ਼ਿਲੇ 'ਚ ਲਾਕਡਾਊਨ ਦੌਰਾਨ ਫ਼ਸੇ ਦੂਸਰੇ ਰਾਜਾਂ ਦੇ ਵਸਨੀਕਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ 'ਚ ਭੇਜਣ ਦੀ ਪਹਿਲ ਕਦਮੀ ਤਹਿਤ ਅੱਜ 276 ਜੰਮੂ-ਕਸ਼ਮੀਰ ਵਾਸੀਆਂ ਨੂੰ ਉਨਾਂ ਦੇ ਗ੍ਰਹਿ ਰਾਜ ਲਈ ਰਵਾਨਾ ਕੀਤਾ।ਡਿਪਟੀ ਕਮਿਸ਼ਰਨ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੋਰੋਨਾ ਕਾਰਨ ਪੈਦਾ ਹੋਏ ਹਾਲਾਤਾਂ 'ਚ ਹਰੇਕ ਵਿਅਕਤੀ ਆਪਣੇ ਗ੍ਰਹਿ ਰਾਜ ਜਾਣ ਦਾ ਚਾਹਵਾਨ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਨਾਂ ਲਈ ਵਿਸ਼ੇਸ਼ ਪ੍ਰਬੰਧ ਕਰਕੇ ਇੱਕ ਚੰਗੀ ਮਿਸਾਲ ਪੇਸ਼ ਕੀਤੀ ਗਈ ਹੈ।ਉਨਾਂ ਦੱਸਿਆ ਕਿ ਰਮਜ਼ਾਨ ਦੇ ਚਲਦੇ ਹੋਣ ਕਾਰਨ ਇਹ ਸਾਰੇ ਵਿਅਕਤੀ ਆਪਣੇ ਘਰਾਂ ਨੂੰ ਜਾਣ ਦੇ ਚਾਹਵਾਨ ਸਨ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਨਾਂ ਦੀਆਂ ਧਾਰਮਿਕ ਰਵਾਇਤਾਂ ਦਾ ਮਾਣ ਰੱਖਦਿਆਂ, ਉਨਾਂ ਦੇ ਪਿੱਤਰੀ ਰਾਜ ਭੇਜਣ ਦਾ ਪ੍ਰਬੰਧ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਤੋਂ 276 ਕਸ਼ਮੀਰੀਆਂ ਨੂੰ ਉਨਾਂ ਦੇ ਘਰ ਮੁਫ਼ਤ ਬੱਸਾਂ ਦਾ ਪ੍ਰਬੰਧ ਕਰਕੇ ਭੇਜਿਆ ਗਿਆ ਹੈ।ਉਨਾਂ ਦੱਸਿਆ ਕਿ ਇਨਾਂ ਸਾਰਿਆਂ ਨੂੰ ਅੱਜ ਸਵੇਰ ਅੰਮ੍ਰਿਤਸਰ ਬੱਸ ਸਟੈਂਡ ਤੋਂ ਕਠੂਆ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਹਰੇਕ ਯਾਤਰੀਆਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ ਅਤੇ ਹਰੇਕ ਯਾਤਰੀ ਨੂੰ ਮਾਸਕ ਤੇ ਸੈਨੇਟਾਈਜ਼ਰ ਵੀ ਸਫਰ ਦੌਰਾਨ ਵਰਤਣ ਲਈ ਦਿੱਤੇ ਗਏ।ਇਸ ਮੌਕੇ ਬੱਸਾਂ 'ਚ ਸਵਾਰ ਕਸ਼ਮੀਰੀ ਜਿੱਥੇ ਆਪਣੇ ਘਰ ਜਾਣ ਦਾ ਪ੍ਰਬੰਧ ਹੋਣ 'ਤੇ ਬਹੁਤ ਖੁਸ਼ ਸਨ, ਉੱਥੇ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਵੀ ਵਾਰ-ਵਾਰ ਧੰਨਵਾਦ ਕਰਦੇ ਨਜ਼ਰ ਆਏ। ਇਸ ਮੌਕੇ ਤਹਿਸੀਲਦਾਰ ਵੀਰ ਕਰਨ ਸਿੰਘ ਢਿੱਲੋਂ ਆਪਣੀ ਟੀਮ ਨਾਲ ਇੰਨਾਂ ਬੱਸਾਂ ਨੂੰ ਲੈ ਕੇ ਆਪ ਲਖਨਪੁਰ ਬਾਰਡਰ ਤੱਕ ਛੱਡਣ ਲਈ ਗਏ। ਯਾਤਰੀਆਂ ਦੀ ਮੈਡੀਕਲ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਐਬੂਲੈਂਸ ਵੀ ਜਿਲਾ ਪ੍ਰਸ਼ਾਸਨ ਵੱਲੋਂ ਨਾਲ ਭੇਜੀ ਗਈ। ਕਰੀਬ 12 ਵਜੇ ਇਹ ਬੱਸਾਂ ਲਖਨਪੁਰ ਸਰਹੱਦ ਉਤੇ ਪਹੁੰਚ ਗਈਆਂ, ਪਰ ਜੰਮੂ-ਕਸ਼ਮੀਰ ਦੀਆਂ ਬੱਸਾਂ ਅੱਗੋਂ ਲੈਣ ਲਈ ਨਾ ਆਈਆਂ ਹੋਣ ਕਾਰਨ ਸ਼ਾਮ 5 ਵਜੇ ਤੱਕ ਉਹ ਉਥੇ ਸਨ ਅਤੇ ਜੰਮੂ-ਕਸ਼ਮੀਰ ਦੀਆਂ ਬੱਸਾਂ ਆਉਣ ਮਗਰੋਂ ਹੀ ਵਾਪਸ ਪਰਤੇ। ਬੱਸ ਅੱਡੇ ਉਤੇ ਕਾਨੂੰਗੋ ਸ੍ਰੀ ਅਸ਼ੋਕ ਕੁਮਾਰ, ਇੰਸਪੈਕਟਰ ਨੀਰਜ਼ ਸ਼ਰਮਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD