Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲੰਧਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਕੋਰੋਨਾ ਵਾਇਰਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਭਾਰਤੀ ਸੈਨਾ ਵਲੋਂ ਕੀਤੀ ਗਈ ਹੌਸਲਾ ਅਫ਼ਜਾਈ

ਮੋਹਰਲੀਆਂ ਕਤਾਰਾਂ 'ਚ ਕੋਰੋਨਾ ਵਾਇਰਸ ਦਾ ਟਾਕਰਾ ਕਰਨ ਵਾਲੇ ਕੋਰੋਨਾ ਯੋਧਿਆਂ ਦਾ ਸਨਮਾਨ

5 Dariya News

5 Dariya News

5 Dariya News

ਜਲੰਧਰ , 03 May 2020

Last updated on: May 03, 2020, 00:00 IST

ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੋਹਰਲੀਆਂ ਕਤਾਰਾਂ ਵਿੱਚ ਡਿਊਟੀ ਨਿਭਾਉਣ ਵਾਲੇ ਕੋਰੋਨਾ ਯੋਧਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਾਰਤੀ ਫੌਜ ਦੀ ਤਰਫ਼ੋਂ ਵਜਰਾ ਕੋਰਪਸ ਵਲੋਂ ਮਾਤ ਭੂਮੀ ਦੇ ਇਨਾਂ ਸੱਚੇ ਸਪੂਤਾਂ ਦਾ ਵਿਲੱਖਣ ਢੰਗ ਨਾਲ ਸਨਮਾਨ ਕੀਤਾ ਗਿਆ।ਸਟੇਸ਼ਨ ਕਮਾਂਡਰ ਜਲੰਧਰ ਬ੍ਰਿਗੇਡੀਅਰ ਐਚ.ਐਸ ਸੋਹੀ ਦੀ ਅਗਵਾਈ ਵਿੱਚ ਵਜਰਾ ਕੋਰਪਸ ਦੀ ਸਨਮਾਨ ਟੀਮ ਵਲੋਂ ਸਿਵਲ ਹਸਪਤਾਲ ਦਾ ਦੌਰਾ ਕਰਕੇ ਡਾਕਟਰਾਂ,ਪੈਰਾ ਮੈਡੀਕਲ ਸਟਾਫ਼, ਪੁਲਿਸ ਕਰਮੀਆਂ ਅਤੇ ਸਫ਼ਾਈ ਵਰਕਰਾਂ ਵਲੋਂ  ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾ ਰਹੇ ਹਨ ਦਾ ਸਨਮਾਨ ਕੀਤਾ ਗਿਆ। ਆਰਮੀ ਪਾਈਪ ਬੈਂਡ ਵਲੋਂ ਆਪਣੇ ਰਵਾਇਤੀ  ਪਹਿਰਾਵੇ ਵਿੱਚ ਅਪਣੀ ਜਾਨ ਜੋਖਿਮ ਵਿੱਚ ਪਾਕੇ ਦੇਸ਼ ਸੇਵਾ ਕਰਨ ਵਾਲੇ ਇਨਾਂ ਮਹਾਨ ਯੋਧਿਆਂ ਦਾ ਦੇਸ਼ ਭਗਤੀ ਦੀ  ਧੁੰਨ ਵਜਾ ਕੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਇਸ ਮੌਕੇ ਬ੍ਰਿਗੇਡੀਅਰ ਐਚ.ਐਸ.ਸੋਹੀ ਵਲੋਂ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਦੇ ਟਾਕਰੇ ਦਾ ਪ੍ਰਭਾਵੀ ਢੰਗ ਨਾਲ ਨਿਭਾਈ ਜਾ ਰਹੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਅਨੇਕਾਂ ਕਦਮ ਉਠਾਏ ਜਾ ਰਹੇ ਹਨ ਪਰ ਬਹੁਤ ਸਾਰੇ ਕੋਰੋਨਾ ਯੋਧਿਆਂ ਵਲੋਂ ਅਪਣੀਆਂ ਜਾਨਾਂ ਖ਼ਤਰੇ ਵਿੱਚ ਪਾ ਕੇ ਹਰ ਰੋਜ਼ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਜਰੂਰੀ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ, ਪੁਲਿਸ ਅਤੇ ਨਗਰ ਨਿਗਮ ਦੇ ਵਰਕਰ ਇਸ ਪ੍ਰਤੀ ਪੂਰੀ ਤਰ੍ਹਾਂ ਚੌਕਸ ਹਨ।ਬ੍ਰਿਗੇਡੀਅਰ ਸੋਹੀ ਨੇ ਕਿਹਾ ਕਿ ਇਸ ਨਿਰਸਵਾਰਥ ਦੇਸ਼ ਸੇਵਾ ਅਤੇ ਅਥਾਹ ਉਤਸ਼ਾਹ ਨਾਲ ਸਿਹਤ ਵਰਕਰਾਂ ਅਤੇ ਕਾਨੂੰਨ ਦੇ ਰਾਖਿਆਂ ਵਲੋਂ ਨਿਭਾਈ ਗਈ ਸੇਵਾਵਾਂ ਲਈ ਦੇਸ਼ ਤੋਂ ਮਾਣ ਸਨਮਾਨ ਦੇ ਹੱਕਦਾਰ ਹਨ। ਇਸ ਮੌਕੇ ਆਰਮੀ ਟੀਮ ਵਲੋਂ ਕੋਵਿਡ ਯੋਧਿਆਂ ਨੂੰ ਮਠਿਆਈਆ ਵੰਡ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਅਤੇ ਡਾ.ਚਰਨਜੀਵ, ਵਧੀਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ, ਸਹਾਇਕ ਕਮਿਸ਼ਨਰਪੁਲਿਸ ਹਰਸਿਮਰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਸਾਰੇ ਅਧਿਕਾਰੀਆਂ ਵਲੋਂ ਹਥਿਆਰਬੰਦ ਸੈਨਾਵਾਂ ਵਲੋਂ ਕੋਰੋਨਾ ਯੋਧਿਆਂ ਨਾਲ ਦਿਖਾਈ ਗਈ ਇਕਜੁੱਟਤਾ ਲਈ ਧੰਨਵਾਦ ਕੀਤਾ ਗਿਆ।

 

Tags: Miltary , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD