Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤੀ ਫ਼ੌਜ ਨੇ ਡਾਕਟਰਾਂ, ਪੈਰਾ ਮੈਡੀਕਲ ਅਮਲੇ, ਪੁਲਿਸ ਤੇ ਸਫ਼ਾਈ ਕਰਮਚਾਰੀਆਂ ਦਾ ਸਨਮਾਨ ਕੀਤਾ

ਮਿਲਟਰੀ ਬੈਂਡ ਨੇ ਫਰੰਟਲਾਇਨ ਯੋਧਿਆਂ ਨੂੰ ਸਨਮਾਨ ਭੇਟ ਕਰਕੇ ਜੋਸ਼ ਪੈਦਾ ਕੀਤਾ

Web Admin

Web Admin

5 Dariya News

ਪਟਿਆਲਾ , 03 May 2020

Last updated on: May 03, 2020, 00:00 IST

ਭਾਰਤੀ ਫ਼ੌਜ ਨੇ ਅੱਜ ਕੋਰੋਨਾਵਾਇਰਸ ਦੀ ਮਹਾਂਮਾਰੀ ਖ਼ਿਲਾਫ਼ ਜੰਗ ਲੜ ਰਹੇ ਫਰੰਟ ਲਾਇਨ ਯੋਧਿਆਂ ਨੂੰ ਸਲਾਮ ਕੀਤਾ। ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਭਾਰਤੀ ਫ਼ੌਜ ਦੇ ਪਟਿਆਲਾ ਮਿਲਟਰੀ ਸਟੇਸ਼ਨ ਵੱਲੋਂ ਮਿਲਟਰੀ ਬੈਂਡ ਨਾਲ ਸ਼ਾਨਦਾਰ ਧੁਨਾਂ ਵਜਾ ਕੇ ਡਾਕਟਰਾਂ, ਪੈਰਾ ਮੈਡੀਕਲ ਅਮਲੇ, ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਨਮਾਨ ਭੇਟ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਸੀਨੀਅਰ ਫ਼ੌਜੀ ਅਧਿਕਾਰੀਆਂ ਨੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਅਤੇ ਪਟਿਆਲਾ ਦੇ ਐਸ.ਪੀ ਸਿਟੀ ਸ੍ਰੀ ਵਰੁਣ ਸ਼ਰਮਾ ਨੂੰ ਸਮੁੱਚੇ ਡਾਕਟਰਾਂ ਅਤੇ ਪੁਲਿਸ ਨੂੰ ਸਨਮਾਨ ਭੇਟ ਕਰਨ ਲਈ ਰਸਮੀ ਤੌਰ 'ਤੇ ਫ਼ਲਾਂ ਦੀਆਂ ਟੋਕਰੀਆਂ ਭੇਟ ਕੀਤੀਆਂ। ਫ਼ੌਜ ਦੇ ਅਧਿਕਾਰੀਆਂ ਨੇ ਡਾਕਟਰਾਂ, ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਸਮੇਤ ਹੋਰ ਖੇਤਰਾਂ ਦੇ ਕੋਵਿਡ-19 ਯੋਧਿਆਂ ਦਾ ਧੰਨਵਾਦ ਕੀਤਾ, ਜਿਹੜੇ ਦੇਸ਼ ਨੂੰ ਇਸ ਸੰਕਟ ਦੀ ਘੜੀ 'ਚ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾ ਰਹੇ ਹਨ।ਇਸ ਤੋਂ ਬਾਅਦ ਮੈਡੀਕਲ ਕਾਲਜ ਦਾ ਮਾਹੌਲ ਉਸ ਵੇਲੇ ਪੂਰੇ ਜੋਸ਼ ਨਾਲ ਭਰ ਗਿਆ ਜਦੋਂ ਮਿਲਟਰੀ ਬੈਂਡ ਨੇ ਵੱਖ-ਵੱਖ ਧੁਨਾਂ ਵਜਾ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਿਲਟਰੀ ਬੈਂਡ ਨੇ 'ਸਾਰੇ ਜਹਾਂ ਸੇ ਅੱਛਾ', 'ਕਦਮ ਕਦਮ ਬੜਾਏ ਜਾ',ਸ਼ਬਦ 'ਦੇਹਿ ਸ਼ਿਵਾ ਵਰ ਮੋਹਿ ਇਹੈ' ਅਤੇ 'ਮਾਂ ਤੁਝੇ ਸਲਾਮ' ਗੀਤਾਂ ਦੀਆਂ ਧੁਨਾਂ ਵਜਾ ਕੇ ਕੋਰੋਨਾ ਯੋਧਿਆਂ ਨੂੰ ਸਨਮਾਨ ਭੇਟ ਕੀਤਾ।ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਅਧਿਕਾਰੀਆਂ ਵੱਲੋਂ ਇਸ ਸਨਮਾਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸਮੁੱਚਾ ਮੈਡੀਕਲ ਸਟਾਫ਼ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ 24 ਘੰਟੇ ਮਰੀਜਾਂ ਦੀ ਸੇਵਾ 'ਚ ਤਤਪਰ ਹਨ।

ਇਸ ਦੌਰਾਨ ਪਟਿਆਲਾ ਮਿਲਟਰੀ ਸਟੇਸ਼ਨ ਦੇ ਵੱਡੀ ਗਿਣਤੀ ਸੀਨੀਅਰ ਅਧਿਕਾਰੀਆਂ ਸਮੇਤ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ, ਡਿਪਟੀ ਮੈਡੀਕਲ ਸੁਪਰਡੈਂਟ ਵਿਨੋਦ ਡੰਗਵਾਲ, ਮੈਡੀਸਨ ਹੈਡ ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. ਸਚਿਨ ਕੌਸ਼ਲ, ਕੋਵਿਡ-19 ਟੈਸਟ ਕਰ ਰਹੇ ਲੈਬ ਦੇ ਇੰਚਾਰਜ ਡਾ. ਰੁਪਿੰਦਰ ਕੌਰ ਗਿੱਲ ਸਮੇਤ ਸਟਾਫ਼ ਨਰਸਾਂ, ਲੈਬਾਰਟਰੀ ਸਟਾਫ਼, ਦਰਜਾ ਚਾਰ, ਸੁਰੱਖਿਆ ਕਰਮਚਾਰੀ ਵੀ ਮੌਜੂਦ ਸਨ।

 

Tags: Miltary , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD