Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਇਆ ਕਲਪ ਮੁਹਿੰਮ ਵਿੱਚ ਸਿਹਤ ਵਿਭਾਗ ਕਪੂਰਥਲਾ ਦਾ ਵਧੀਆ ਪ੍ਰਦਰਸ਼ਨ

ਪੀ.ਐਚ.ਸੀ. ਤੇ ਯੂ.ਪੀ.ਐੱਚ.ਸੀ. ਕਲਸਟਰ ਦੇ ਪਹਿਲੇ ਚਾਰ ਸਥਾਨਾਂ ਤੇ ਕਬਜਾ ਜਮਾਇਆ

5 Dariya News

5 Dariya News

5 Dariya News

ਕਪੂਰਥਲਾ , 04 May 2020

Last updated on: May 04, 2020, 00:00 IST

ਸਿਹਤ ਵਿਭਾਗ ਕਪੂਰਥਲਾ ਨੇ ਸਵੱਛ ਭਾਰਤ ਤਹਿਤ ਚਲਾਈ ਗਈ ਕਾਇਆ ਕਲਪ ਮੁਹਿੰਮ ਵਿੱਚ ਇੱਕ ਵਾਰ ਫੇਰ ਬਾਜੀ ਮਾਰੀ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਸਿਹਤ ਕੇਂਦਰਾਂ ਦੀ ਗੁਣਵੱਤਾ ਨੂੰ ਵੇਸਟ ਮੈਨੇਜਮੈਂਟ, ਹਾਈਜੀਨ ਪ੍ਰਮੋਸ਼ਨ, ਸਪੋਰਟ ਸਰਵਿਸ ਤੇ ਇੰਨਫੈਕਸ਼ਨ ਕੰਟਰੋਲ ਮੈਨੇਜਮੈਂਟ ਆਦਿ ਬਿੰਦੂਆਂ ਦੇ ਆਧਾਰ ਤੇ ਪਰਖਿਆ ਜਾਂਦਾ ਹੈ।ਉਨ੍ਹਾਂ ਇਸ ਸਫਲਤਾ ਲਈ ਇਸ ਮੁਹਿੰਮ ਨਾਲ ਜੁੜੇ ਸਾਰੇ ਸਟਾਫ ਨੂੰ ਵਧਾਈ ਦਿੱਤੀ ਹੈ ਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਭਵਿੱਖ ਵਿੱਚ ਵੀ ਇਸ ਗੁਣਵੱਤਾ ਨੂੰ ਕਾਇਮ ਰੱਖਣਗੇ।ਕਾਇਆ ਕਲਪ ਮੁਹਿੰਮ ਦੇ ਜਿਲਾ ਪ੍ਰੋਗਰਾਮ ਅਫਸਰ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਫਾਈ ਵਿਵਸਥਾ, ਇੰਨਫੈਕਸ਼ਨ ਕੰਟਰੋਲ ਆਦਿ ਨੂੰ ਵਧਾਵਾ ਦੇਣਾ ਇਸ ਮੁਹਿੰਮ ਦਾ ਉਦੇਸ਼ ਹੈ। ਨਾਲ ਹੀ ਸਰਕਾਰੀ ਸਿਹਤ ਕੇਂਦਰਾਂ ਪ੍ਰਤੀ ਲੋਕਾਂ ਦੇ ਮਨਾਂ ਵਿੱਚ ਜੋ ਗਲਤ ਧਾਰਨਾਵਾਂ ਹਨ ਉਸ ਨੂੰ ਦੂਰ ਕਰਨਾ ਹੈ। ਜਿਕਰਯੋਗ ਹੈ ਕਿ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਦੀ ਅਗਵਾਈ ਹੇਠ ਪਹਿਲਾਂ ਵੀ ਸਟੇਟ ਪੱਧਰ ਤੇ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਕਪੂਰਥਲਾ ਨਾਮਣਾ ਖੱਟ ਚੁੱਕਿਆ ਹੈ। ਡਾ. ਰਾਜੀਵ ਭਗਤ ਤੇ ਏ.ਐਚ.ਏ. ਡਾ. ਸ਼ੁਭਰਾ ਸਿੰਘ ਦਾ ਕਹਿਣਾ ਹੈ ਕਿ ਇਸ ਮੁਹਿੰਮ ਤੇ ਖਰਾ ਉਤਰਣ ਲਈ ਇੱਕ ਸਿਹਤ ਸੰਸਥਾ ਨੂੰ ੩੦੦ ਦੇ ਕਰੀਬ ਪੈਰਾਮੀਟਰਾਂ ਤੇ ਖਰਾ ਉਤਰਣਾ ਜਰੂਰੀ ਹੈ ਜੋਕਿ ਆਪਣੇ ਆਪ ਵਿੱਚ ਚੁਣੋਤੀ ਹੈ। ਡਾ. ਸਾਰਿਕਾ ਦੁੱਗਲ ਨੇ ਇਸ ਸਫਲਤਾ ਦਾ ਸਿਹਰਾ ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਕੁਸ਼ਲ ਮਾਰਗਦਰਸ਼ਨ ਨੂੰ ਦਿੱਤਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਸਭਨਾਂ ਦੇ ਸਹਿਯੋਗ ਨਾਲ ਉਹ ਸਿਹਤ ਵਿਭਾਗ ਕਪੂਰਥਲਾ ਨੂੰ ਸਟੇਟ ਪੱਧਰ ਦੇ ਮੋਹਰੀ ਜਿਲ੍ਹਿਆਂ ਵਿੱਚ ਸ਼ਾਮਲ ਕਰਣਾ ਹੈ।

ਇਸ ਪ੍ਰਕਾਰ ਰਹੇ ਰਿਜਲਟ

ਪੀ.ਐਚ.ਸੀ ਤੇ ਯੂ.ਪੀ.ਐਚ.ਸੀ. ਕਲਸਟਰ ਵਿੱਚ ਸਟੇਟ ਦੀਆਂ ਪਹਿਲੀਆਂ ਚਾਰ ਥਾਵਾਂ ਤੇ ਲੜੀਵਾਰ ਪੀ.ਐੱਚ.ਸੀ. ਭਾਣੋਲੰਗਾ ਪਹਿਲੇ, ਅਰਬਨ ਪ੍ਰਾਈਮਰੀ ਹੈਲਥ ਸੈਂਟਰ ਹਦਿਆਬਾਦ ਦੂਸਰੇ, ਪੀ.ਐੱਚ.ਸੀ.ਅਠੌਲੀ ਤੀਸਰੇ ਤੇ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਰਾਇਕਾ ਮੁਹੱਲਾ ਚੌਥੇ ਸਥਾਨ ਤੇ ਰਹੇ। ਤੋਂ ਇਲਾਵਾ ਪੀ.ਐਚ.ਸੀ. ਖਾਲੂ ਅਠਵੇਂ, ਸਪਰੋੜ ਦਸਵੇਂ, ਪਰਮਜੀਤਪੁਰ ੧੧ਵੇਂ ਅਤੇ ਪੀ.ਐੱਚ.ਸੀ. ਪਲਾਹੀ ੧੨ਵੇਂ ਸਥਾਨ ਤੇ ਰਹੇ। ਪ੍ਰਾਈਮਰੀ ਹੈਲਥ ਸੈਂਟਰ ੨੪ ਣ੭ ਦੀ ਕੈਟੇਗਰੀ ਵਿੱਚ ਪੀ.ਐਚ.ਸੀ. ਢਿਲਵਾਂ ਪਹਿਲੇ, ਪੀ.ਐਚ.ਸੀ.ਸੁਰਖਪੁਰ ਦੂਸਰੇ ਤੇ ਪੀ.ਐੱਚ.ਸੀ ਡਡਵਿੰਡੀ ਤੀਸਰੇ ਸਥਾਨ ਤੇ ਰਹੇ।

ਇਸੀ ਤਰ੍ਹਾਂ ਸੀ.ਐਚ.ਸੀ. ਕੈਟੇਗਰੀ ਵਿੱਚ ਸੀ.ਐਚ.ਸੀ. ਕਾਲਾ ਸੰਘਿਆ ਨੇ ਤੀਸਰਾ, ਬੇਗੋਵਾਲ ਨੇ ਚੌਥਾ, ਪਾਂਛਟ ਨੇ ਨੌਂਵਾ ਤੇ ਫੱਤੂਢਿੰਗਾ ਨੇ ਸਟੇਟ ਤੇ ਸੋਲਹਵਾਂ ਸਥਾਨ ਹਾਸਲ ਕੀਤਾ।ਸਬਵਡੀਜਨਲ ਹਸਪਤਾਲ ਦੀ ਕੈਟੇਗਰੀ ਵਿੱਚ ਐਸ.ਡੀ.ਅੱੈਚ. ਫਗਵਾੜਾ ਰਾਜ ਪੱਧਰ ਤੇ ੬ਵੇਂ ਸਥਾਨ ਤੇ ਰਿਹਾ।ਜਿਕਰਯੋਗ ਹੈ ਕਿ ਸਿਹਤ ਵਿਭਾਗ ਕਪੂਰਥਲਾ ਦੀਆਂ ਕੁੱਲ ੨੩ ਸਿਹਤ ਸੰਸਥਾਵਾਂ ਨੇ ਇਸ ਮੁਹਿੰਮ ਵਿੱਚ ਭਾਗ ਲਿਆ ਸੀ ਜਿਨ੍ਹਾਂ ਵਿਚੋਂ ੧੬ ਨੇ ਕੁਆਲੀਫਾਈ ਕੀਤਾ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD